ਡੇਰਾ ਪ੍ਰੇਮੀ ਪ੍ਰਦੀਪ ਕਲੇਰ ਦਾ ਪੁਲਸ ਰਿਮਾਂਡ 2 ਦਿਨ ਹੋਰ ਵਧਿਆ

02/12/2024 4:23:02 PM

ਫਰੀਦਕੋਟ (ਜਗਤਾਰ) : ਸਾਲ-2015 'ਚ ਵਾਪਰੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੇਸਾਂ ਨਾਲ ਸਬੰਧਿਤ 3 ਵੱਖ-ਵੱਖ ਮਾਮਲਿਆਂ 'ਚ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਵਲੋਂ ਮੁੱਖ ਸਾਜਿਸ਼ਕਰਤਾ ਵਜੋਂ ਨਾਮਜ਼ਦ ਕੀਤੇ ਗਏ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ।

ਪ੍ਰਦੀਪ ਕਲੇਰ ਨੂੰ ਕਰੀਬ ਸਾਢੇ ਤਿੰਨ ਸਾਲ ਭਗੌੜਾ ਹੋਣ ਦੇ ਮੱਦੇਨਜ਼ਰ ਬੀਤੇ ਦਿਨੀਂ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਖ਼ਿਲਾਫ਼ ਅਦਾਲਤ ਨੇ ਭਗੌੜਾ ਹੋਣ ਸਬੰਧੀ 3 ਵੱਖ-ਵੱਖ ਮੁਕੱਦਮੇ ਦਰਜ ਕੀਤੇ ਸਨ। ਅੱਜ ਸੁਣਵਾਈ ਦੌਰਾਨ ਅਦਾਲਤ ਨੇ ਮੁੜ ਉਸ ਨੂੰ 2 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। 


Babita

Content Editor

Related News