Breaking: ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੀ ਵੱਡੀ ਖ਼ਬਰ: ਭਗੌੜਾ ਪ੍ਰਦੀਪ ਕਲੇਰ ਅਯੁੱਧਿਆ ਤੋਂ ਗ੍ਰਿਫ਼ਤਾਰ

Saturday, Feb 10, 2024 - 05:49 AM (IST)

Breaking: ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੀ ਵੱਡੀ ਖ਼ਬਰ: ਭਗੌੜਾ ਪ੍ਰਦੀਪ ਕਲੇਰ ਅਯੁੱਧਿਆ ਤੋਂ ਗ੍ਰਿਫ਼ਤਾਰ

ਚੰਡੀਗੜ੍ਹ (ਰਮਨਜੀਤ ਸਿੰਘ): ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐੱਸ.ਆਈ.ਟੀ. ਨੇ ਇਸ ਮਾਮਲੇ ਵਿਚ ਭਗੌੜੇ ਡੇਰਾ ਸਿਰਸਾ ਦੇ ਪ੍ਰਮੁੱਖ ਮੈਂਬਰ ਰਹੇ ਪ੍ਰਦੀਪ ਕਲੇਰ ਨੂੰ ਉਤਰ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

PunjabKesari

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ ਵਿਚ 'Me vs Me Gym' 'ਤੇ NCB ਦੀ ਛਾਪੇਮਾਰੀ, 37 ਲੱਖ ਰੁਪਏ ਦਾ ਸਾਮਾਨ ਕੀਤਾ ਜ਼ਬਤ

ਦਰਅਸਲ, ਅਯੁੱਧਿਆ ਵਿਚ ਰਾਮ ਮੰਦਰ ਸਮਾਗਮ ਦੌਰਾਨ ਤਸਵੀਰਾਂ ਨਾਲ ਖੁਲਾਸਾ ਹੋਇਆ ਸੀ ਕਿ ਪ੍ਰਦੀਪ ਕਲੇਰ ਅਯੁੱਧਿਆ ਵਿਚ ਹੈ ਤੇ ਯੂ.ਪੀ. ਦੇ ਇਕ ਮੰਤਰੀ ਨੇ ਸੇਵਾ ਕਰਦਿਆਂ ਪ੍ਰਦੀਪ ਕਲੇਰ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਸਨ।

PunjabKesari

ਇਹ ਖ਼ਬਰ ਵੀ ਪੜ੍ਹੋ - ਇਕ ਹੋਰ ਨੌਜਵਾਨ ਲਈ 'ਕਾਲ' ਬਣਿਆ 'ਚਿੱਟਾ'! ਟੀਕਾ ਲਗਾਉਂਦੇ ਸਾਰ ਹੋਈ ਮੌਤ

ਸੂਤਰਾਂ ਮੁਤਾਬਿਕ ਇਸ ਤੋਂ ਬਾਅਦ ਮਾਮਲੇ ਦੀ ਜਾਂਚ ਕਰ ਰਹੀ ਐੱਸ.ਆਈ.ਟੀ. ਸਰਗਰਮ ਹੋ ਗਈ ਤੇ ਐੱਸ.ਆਈ.ਟੀ. ਪ੍ਰਮੁੱਖ ਏ.ਡੀ.ਜੀ.ਪੀ. ਐੱਸ.ਪੀ.ਐੱਸ. ਪਰਮਾਰ, ਜਲੰਧਰ ਦਿਹਾਤੀ ਐੱਸ.ਐੱਸ.ਪੀ. ਮੁਖਵਿੰਦਰ ਸਿੰਘ ਭੁੱਲਰ, ਫਰੀਦਕੋਟ ਐੱਸ.ਐੱਸ.ਪੀ. ਹਰਜੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਟੀਮਾਂ ਯੂ.ਪੀ. ਤੇ ਦਿੱਲੀ ਭੇਜੀਆਂ ਗਈਆਂ ਤੇ ਪ੍ਰਦੀਪ ਕਲੇਰ ਨੂੰ ਗ੍ਰਿਫ਼ਤਾਰ ਕਰ ਲਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News