ਰਾਮ ਰਹੀਮ ਨੂੰ ਪੈਰੋਲ ਮਿਲਣ ’ਤੇ ਪ੍ਰਧਾਨ ਧਾਮੀ ਨੇ ਪ੍ਰਗਟਾਇਆ ਸਖ਼ਤ ਇਤਰਾਜ਼, ਬੰਦੀ ਸਿੰਘਾਂ ਬਾਰੇ ਕਹੀ ਵੱਡੀ ਗੱਲ

Sunday, Jan 22, 2023 - 02:10 AM (IST)

ਰਾਮ ਰਹੀਮ ਨੂੰ ਪੈਰੋਲ ਮਿਲਣ ’ਤੇ ਪ੍ਰਧਾਨ ਧਾਮੀ ਨੇ ਪ੍ਰਗਟਾਇਆ ਸਖ਼ਤ ਇਤਰਾਜ਼, ਬੰਦੀ ਸਿੰਘਾਂ ਬਾਰੇ ਕਹੀ ਵੱਡੀ ਗੱਲ

ਅੰਮ੍ਰਿਤਸਰ (ਦੀਪਕ)-ਕਤਲ ਤੇ ਜਬਰ-ਜ਼ਿਨਾਹ ਵਰਗੇ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ 40 ਦਿਨ ਦੀ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਤਲ ਅਤੇ ਜਬਰ-ਜ਼ਿਨਾਹੀ ਇਸੇ ਤਰ੍ਹਾਂ ਸਮਾਜ ’ਚ ਵਿਚਰਣ ਲਈ ਖੁੱਲ੍ਹੇ ਛੱਡੇ ਜਾ ਸਕਦੇ ਹਨ ਤਾਂ ਫਿਰ ਕੌਮੀ ਹੱਕਾਂ ਤੇ ਹਿੱਤਾਂ ਲਈ ਸੰਘਰਸ਼ ਕਰਨ ਵਾਲੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਵਿਚ ਕੀ ਮੁਸ਼ਕਿਲ ਹੈ।

ਇਹ ਖ਼ਬਰ ਵੀ ਪੜ੍ਹੋ : ਓਲੰਪਿਕ 2028 ’ਚ ਕ੍ਰਿਕਟ ਨੂੰ ਕੀਤਾ ਜਾ ਸਕਦੈ ਸ਼ਾਮਲ, ICC ਨੇ ਕੀਤੀ ਇਹ ਸਿਫਾਰਿਸ਼

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਸਰਕਾਰਾਂ ਦੀ ਇਹੀ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ। ਉਨ੍ਹਾਂ ਆਖਿਆ ਕਿ ਜੇਕਰ ਕਾਤਲ ਅਤੇ ਜਬਰ-ਜ਼ਿਨਾਹ ਦੇ ਸੰਗੀਨ ਜ਼ੁਲਮਾਂ ਦੇ ਦੋਸ਼ੀ ਸੌਦਾ ਸਾਧ ਗੁਰਮੀਤ ਰਾਮ ਰਹੀਮ ਇਕ ਸਾਲ ਅੰਦਰ 4 ਵਾਰ ਬਾਹਰ ਆ ਸਕਦਾ ਹੈ ਤਾਂ ਫਿਰ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਸੇ ਤੋਂ ਸਿੱਖ ਕੌਮ ਵੱਲੋਂ ਉਠਾਈ ਜਾ ਰਹੀ ਆਵਾਜ਼ ਸਰਕਾਰਾਂ ਨੂੰ ਕਿਉਂ ਨਹੀਂ ਸੁਣ ਰਹੀਆਂ।

ਇਹ ਖ਼ਬਰ ਵੀ ਪੜ੍ਹੋ : ਜਾਣੋ ਸਾਲ ਦਾ ਕਿੰਨਾ ਕਮਾਉਂਦੀ ਤੇ ਕਿਹੜਾ ਕਾਰੋਬਾਰ ਸੰਭਾਲਦੀ ਹੈ ਮੁਕੇਸ਼ ਅੰਬਾਨੀ ਦੀ ਛੋਟੀ ਨੂੰਹ ਰਾਧਿਕਾ ਮਰਚੈਂਟ 

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਦੇਸ਼ ਅੰਦਰ ਹਰ ਕੌਮ ਅਤੇ ਧਰਮ ਦੇ ਲੋਕ ਵੱਸਦੇ ਹਨ ਪਰ ਦੁੱਖ ਇਸ ਗੱਲ ਦਾ ਹੈ ਕਿ ਇਥੇ ਸੰਵਿਧਾਨ ਦੀ ਉਲੰਘਣਾ ਕਰ ਕੇ ਘੱਟਗਿਣਤੀਆਂ ਪ੍ਰਤੀ ਵੱਖਰੀ ਨੀਤੀ ਤਹਿਤ ਅੱਗੇ ਵਧਿਆ ਜਾ ਰਿਹਾ ਹੈ। ਲਗਾਤਾਰ ਘੱਟਗਿਣਤੀ ਸਿੱਖਾਂ ਨੂੰ ਨਫ਼ਰਤ ਭਰੇ ਰਵੱਈਏ ਤਹਿਤ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ’ਚ ਅਜਿਹੀ ਕੀ ਖ਼ਾਸੀਅਤ ਹੈ ਕਿ ਉਸ ਦੇ ਅਪਰਾਧਾਂ ਨੂੰ ਅੱਖੋਂ-ਓਹਲੇ ਕਰ ਕੇ ਉਸ ਨੂੰ ਵਾਰ-ਵਾਰ ਛੱਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀਆਂ ਤਿੰਨ-ਤਿੰਨ ਦਹਾਕੇ ਦੀਆਂ ਸਜ਼ਾਵਾਂ ਮਗਰੋਂ ਵੀ ਕਈਆਂ ਨੂੰ ਪੈਰੋਲ ਤੱਕ ਨਹੀਂ ਦਿੱਤੀ ਗਈ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਪੁਲਸ ਵਿਭਾਗ ’ਚ 24 ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ


author

Manoj

Content Editor

Related News