ਪ੍ਰਧਾਨ ਮੰਤਰੀ ਆਵਾਸ ਯੋਜਨਾ 'ਤੇ ਝੂਠੀ ਜਾਣਕਾਰੀ ਦੇਣ ਵਾਲੇ ਸਾਵਧਾਨ, ਹੋਈ ਵੱਡੀ ਕਾਰਵਾਈ

Wednesday, Aug 28, 2024 - 06:15 PM (IST)

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕੇਂਦਰ ਤੋਂ ਪ੍ਰਾਪਤ 1,20,000 ਰੁਪਏ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ, ਫਾਜ਼ਿਲਕਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਸੰਤੋਖ ਸਿੰਘ, ਪਿੰਡ ਸੈਦੇ ਕੇ ਹਿਠਾੜ, ਜ਼ਿਲ੍ਹਾ ਫਾਜ਼ਿਲਕਾ ਦੇ ਸਰਪੰਚ ਮਾਹਲਾ ਸਿੰਘ ਅਤੇ ਇਸੇ ਪਿੰਡ ਦੇ ਇਕ ਹੋਰ ਵਿਅਕਤੀ ਮੁਖਤਿਆਰ ਸਿੰਘ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਪ੍ਰਾਪਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮ ਮੁਖਤਿਆਰ ਸਿੰਘ ਨੂੰ ਰਾਜ ਸਰਕਾਰ ਵੱਲੋਂ ਆਪਣਾ ਘਰ ਬਣਾਉਣ ਲਈ ਪੰਜ ਮਰਲੇ ਪੰਚਾਇਤੀ ਜ਼ਮੀਨ ਅਲਾਟ ਕੀਤੀ ਗਈ ਸੀ ਜਿਸ ਵਿਚ ਉਸਨੇ ਪਹਿਲਾਂ ਹੀ ਇਸ ਪੰਜ ਮਰਲੇ ਦੇ ਪਲਾਟ ਵਿਚ ਆਪਣਾ ਮਕਾਨ ਬਣਾਇਆ ਹੋਇਆ ਸੀ ਪਰ ਅਜਿਹਾ ਹੋਣ ਦੇ ਬਾਵਜੂਦ ਵੀ ਉਸਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਗੈਰ-ਕਾਨੂੰਨੀ ਢੰਗ ਨਾਲ 1,20,000 ਰੁਪਏ ਦੀ ਰਕਮ ਪ੍ਰਾਪਤ ਕੀਤੀ ਸੀ।

ਇਹ ਵੀ ਪੜ੍ਹੋ : ਰਾਸ਼ਨ ਕਾਰਡ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਸਰਪੰਚ ਮਾਹਲਾ ਸਿੰਘ ਅਤੇ ਪੰਚਾਇਤ ਸਕੱਤਰ ਸੰਤੋਖ ਸਿੰਘ ਨੇ ਇਹ ਪਤਾ ਹੋਣ ਦੇ ਬਾਵਜੂਦ ਕਿ ਪਿੰਡ ਵਿਚ ਮੁਖਤਿਆਰ ਸਿੰਘ ਦਾ ਆਪਣਾ ਪੱਕਾ ਘਰ ਹੈ, ਆਪਸੀ ਮਿਲੀਭੁਗਤ ਨਾਲ ਉਕਤ ਨਾਜਾਇਜ਼ ਲਾਭਪਾਤਰੀ ਮੁਖਤਿਆਰ ਸਿੰਘ ਦਾ ਸਵੈ-ਘੋਸ਼ਣਾ ਪੱਤਰ ਤਸਦੀਕ ਕਰਕੇ ਉਸ ਨੂੰ ਉਕਤ ਸਕੀਮ ਹੇਠ ਯੋਗ ਕਰਾਰ ਦਿੱਤਾ। ਵਧੇਰੇ ਜਾਣਕਾਰੀ ਦਿੰਦੇ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਂਚ ਦੇ ਆਧਾਰ 'ਤੇ ਉਪਰੋਕਤ ਸਾਰੇ ਮੁਲਜ਼ਮਾਂ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)ਏ ਤੇ 13(2) ਅਤੇ ਆਈ.ਪੀ.ਸੀ ਦੀ ਧਾਰਾ 409, 467, 468, 471, 120-ਬੀ ਤਹਿਤ ਮੁਕੱਮਦਾ ਦਰਜ ਕਰ ਲਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਪਰਲ ਗਰੁੱਪ ਦੇ ਮਾਲਕ ਨਿਰਮਲ ਭੰਗੂ ਦੀ ਮੌਤ ਤੋਂ ਬਾਅਦ ਧੀ ਨੇ ਕੀਤਾ ਵੱਡਾ ਐਲਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Gurminder Singh

Content Editor

Related News