''ਪ੍ਰਧਾਨ ਮੰਤਰੀ'' ਦੀ ਵਿਗੜੀ ਸਿਹਤ, ਬਾਜੇਕੇ ਨੂੰ ਕਰਵਾਇਆ ਗਿਆ ਹਸਪਤਾਲ ਦਾਖ਼ਲ

06/13/2024 12:45:33 PM

ਮੋਗਾ (ਵਿਪਨ): ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਦੀ ਤਬੀਅਤ ਅਚਾਨਕ ਖ਼ਰਾਬ ਹੋਣ ਕਾਰਨ ਅਸਾਮ ਦੇ ਅਸਮ ਮੈਡੀਕਲ ਕਾਲਜ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਮੋਗਾ ਦੇ ਧਰਮਕੋਟ ਦੇ ਪਿੰਡ ਬਾਜੇਕੇ ਦੇ ਰਹਿਣ ਵਾਲੇ ਭਗਵੰਤ ਸਿੰਘ (ਪ੍ਰਧਾਨ ਮੰਤਰੀ ਬਾਜੇਕੇ) ਨੂੰ ਡੇਢ ਸਾਲ ਪਹਿਲਾਂ NSA ਦੇ ਤਹਿਤ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਸੀ। 

ਇਹ ਖ਼ਬਰ ਵੀ ਪੜ੍ਹੋ - ਐਕਸ਼ਨ ਮੋਡ 'ਚ CM ਮਾਨ! ਸੱਦ ਲਏ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ, ਹੋਵੇਗੀ ਅਹਿਮ ਮੀਟਿੰਗ

ਬੁੱਧਵਾਰ ਸਵੇਰੇ ਪ੍ਰਧਾਨ ਮੰਤਰੀ ਬਾਜੇਕੇ ਦੀ ਅਚਾਨਕ ਤਬੀਅਤ ਵਿਗੜ ਜਾਣ ਕਾਰਨ ਜੇਲ੍ਹ ਪ੍ਰਸ਼ਾਸਨ ਵੱਲੋਂ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਨੂੰ ਅਸਮ ਮੈਡੀਕਲ ਕਾਲਜ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਹੁਣ ਤਕ ਜੇਲ੍ਹ ਪ੍ਰਸ਼ਾਸਨ ਵੱਲੋਂ ਪਰਿਵਾਰ ਨੂੰ ਕੋਈ ਸੂਚਨਾ ਨਹੀਂ ਦਿੱਤੀ ਗਈ। ਪਰਿਵਾਰ ਮੁਤਾਬਕ ਉਹ ਮਾਨਸਿਕ ਪਰੇਸ਼ਾਨੀ ਨਾਲ ਜੂਝ ਰਿਹਾ ਹੈ। ਸਿਹਤ ਜ਼ਿਆਦਾ ਵਿਗੜਣ ਕਾਰਨ ਬੁੱਧਵਾਰ ਨੂੰ ਏ.ਐੱਮਸ.ਸੀ. ਐੱਚ. ਦੇ ਮੈਡੀਸਨ ਵਿੰਗ ਵਿਚ ਦਾਖ਼ਲ ਕਰਵਾਇਆ ਗਿਆ ਹੈ। 

ਭਗਵੰਤ ਸਿੰਘ ਦੇ ਪਿਤਾ ਹਰਜਿੰਦਰ ਸਿੰਘ ਦਾ ਕਹਿਣਾ ਹੈ ਕਿ ਬੁੱਧਵਾਰ ਸਵੇਰੇ ਉਨ੍ਹਾਂ ਨੂੰ ਨਿਊਜ਼ ਚੈਨਲ ਤੋਂ ਪਤਾ ਲੱਗਿਆ ਕਿ ਭਗਵੰਤ ਸਿੰਘ ਉਰਫ਼ ਬਾਜੇਕ ਬਿਮਾਰ ਹੈ, ਜਿਸ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਬੁੱਧਵਾਰ ਨੂੰ ਉਸ ਦੀ ਪਤਨੀ ਨੇ ਫ਼ੋਨ ਕਰ ਕੇ ਦੱਸਿਆ ਕਿ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਦਾ ਪੇਟ ਖ਼ਰਾਬ ਹੋਣ ਕਾਰਨ ਤਬੀਅਤ ਵਿਗੜ ਗਈ ਸੀ ਤੇ ਉਸ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਪਰ ਨਿਊਜ਼ ਚੈਨਲ ਵਿਚ ਦਿਖਾਇਆ ਜਾ ਰਿਹਾ ਸੀ ਕਿ ਉਹ ਮਾਨਸਿਕ ਪਰੇਸ਼ਾਨੀ ਕਾਰਨ ਬਿਮਾਰ ਹੋ ਗਿਆ ਹੈ। ਅਜੇ ਤਕ ਜੇਲ੍ਹ ਪ੍ਰਸ਼ਾਸਨ ਵੱਲੋਂ ਨਾ ਕੋਈ ਫ਼ੋਨ ਕੀਤਾ ਗਿਆ ਹੈ ਤੇ ਨਾ ਹੀ ਕੋਈ ਜਾਣਕਾਰੀ ਦਿੱਤੀ ਗਈ ਹੈ। ਪਿਛਲੇ 3-4 ਮਹੀਨਿਆਂ ਤੋਂ ਉਨ੍ਹਾਂ ਦੀ ਆਪਣੇ ਪੁੱਤ ਨਾਲ ਗੱਲ ਵੀ ਨਹੀਂ ਹੋਈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਪਹਿਲਾ ਬਿਆਨ

ਉਨ੍ਹਾਂ ਕਿਹਾ ਕਿ ਇਕ ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਦੀ ਮਾਪੇ ਬਾਜੇਕੇ ਨੂੰ ਮਿੱਲ ਕੇ ਆਏ ਸੀ ਤੇ ਉਸ ਨੇ ਕਿਹਾ ਕਿ ਉਹ ਬਿਲਕੁੱਲ ਠੀਕ ਹੈ। ਪਰ ਅੱਜ ਅਚਾਨਕ ਤਬੀਅਤ ਵਿਗੜਣ ਦਾ ਕਾਰਨ ਸਾਨੂੰ ਨਹੀਂ ਪਤਾ ਲੱਗਿਆ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਸ ਨੂੰ ਪੰਜਾਬ ਦੀ ਕਿਸੇ ਜੇਲ੍ਹ ਵਿਚ ਰੱਖਿਆ ਜਾਵੇ ਤਾਂ ਜੋ ਪਰਿਵਾਰ ਉਸ ਨੂੰ ਮਿੱਲ ਸਕੇ। ਉਨ੍ਹਾਂ ਕਿਹਾ ਕਿ ਇਕ ਬੰਦੇ ਦਾ ਅਸਾਮ ਜਾਣ 'ਤੇ 30-40 ਹਜ਼ਾਰ ਰੁਪਏ ਖ਼ਰਚਾ ਹੋ ਜਾਂਦਾ ਹੈ। ਬਾਜੇਕੇ ਦੀ ਮਾਂ ਦਿਲ ਦੀ ਮਰੀਜ਼ ਹੈ ਤੇ ਆਪਣੇ ਪੁੱਤ ਨੂੰ ਮਿਲਣ ਲਈ ਤਰਸਦੀ ਰਹਿੰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤ ਨਾਲ ਉਨ੍ਹਾਂ ਦੀ ਗੱਲ ਕਰਵਾਈ ਜਾਵੇ ਤਾਂ ਜੋ ਉਸ ਦੀ ਸਿਹਤ ਬਾਰੇ ਪਤਾ ਲੱਗ ਸਕੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News