ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੰਦੌਰ ਤੋਂ 40 ਬੀਬੀਆਂ ਦਾ ਜਥਾ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

04/23/2022 2:50:52 PM

ਅੰਮ੍ਰਿਤਸਰ ( ਸਰਬਜੀਤ ) - ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੰਦੌਰ ਤੋਂ ਹਰਪਾਲ ਭਾਟੀਆ ਅਤੇ ਰਿੰਪੀ ਸਲੂਜਾ ਦੀ ਅਗਵਾਈ ਵਿਚ 40 ਬੀਬੀਆਂ ਦਾ ਜਥਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਇਆ। ਇਸ ਸਮੂਹ ਜਥੇ ਨੇ ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਲਿਆ, ਉੱਥੇ ਹੀ ਇਲਾਹੀ ਬਾਣੀ ਦਾ ਕੀਰਤਨ ਵੀ ਸਵਰਣ ਕੀਤਾ। ਮੱਥਾ ਟੇਕਣ ਉਪਰੰਤ ਸੂਚਨਾ ਕੇਂਦਰ ਵਿਖੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਵੱਲੋਂ ਇਸ ਜਥੇ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। 

ਪੜ੍ਹੋ ਇਹ ਵੀ ਖ਼ਬਰ: ਦੁਬਈ ਤੋਂ ਪੰਜਾਬ ਪੁੱਜਾ 22 ਸਾਲਾ ਗੁਰਪ੍ਰੀਤ ਦਾ ਮ੍ਰਿਤਕ ਸਰੀਰ, 14ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਹੋਈ ਸੀ ਮੌਤ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਿੰਪੀ ਸਲੂਜਾ ਅਤੇ ਪਿੰਕੀ ਭਾਟੀਆ ਨੇ ਦੱਸਿਆ ਕਿ ਅੱਜ ਬਹੁਤ ਸੁਭਾਗ ਵਾਲਾ ਦਿਨ ਹੈ, ਜੋ ਉਨ੍ਹਾਂ ਨੂੰ ਸਤਿਗੁਰਾਂ ਦੇ ਚਰਨਾ ਵਿਚ ਨਤਮਸਤਕ ਹੋਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਈਆਂ ਸਮੂਹ ਸੰਗਤਾਂ ਨੇ ਵਾਹਿਗੁਰੂ ਅੱਗੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਹੈ। ਇਸ ਮੌਕੇ ਨੀਤੂ ਭਾਟੀਆ, ਸਤਨਾਮ ਸਿੰਘ, ਮਨਦੀਪ ਕਲਸੀ, ਹਰਜੀਤ ਅਰੋੜਾ, ਰਿੰਪੀ, ਨਿਧੀ, ਡਿੰਪੀ, ਅੰਜੂ, ਅਮਰਿੰਦਰ ਬੱਗਾ ਆਦਿ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ: ਪਾਕਿਸਤਾਨ ਦੇ ਪਿੰਡ ਮਿੱਠੀ ’ਚ ਹਿੰਦੂ ਦੁਕਾਨਦਾਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ


rajwinder kaur

Content Editor

Related News