487ਵਾਂ ਪ੍ਰਕਾਸ਼ ਪੁਰਬ : ਖਾਲਸਾ ਕਾਲਜ ਵਿਖੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਪੈਣ ਉਪਰੰਤ ਹੋਏ ‘ਗੁਰਮਤਿ ਸਮਾਗਮ’
Friday, Oct 22, 2021 - 03:15 PM (IST)
ਅੰਮ੍ਰਿਤਸਰ (ਮਮਤਾ) - ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖਾਲਸਾ ਕਾਲਜ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ 487ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਪੁਰਬ ਦੇ ਸਬੰਧ ’ਚ ਗੁਰਦੁਆਰਾ ਸਾਹਿਬ ’ਚ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਵਿਦਿਆਰਥੀਆਂ ਨੇ ਆਈ ਸੰਗਤ ਨੂੰ ਰਸਭਿੰਨੇ ਕੀਰਤਨ ਦੁਆਰਾ ਨਿਹਾਲ ਕੀਤਾ।
ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼
ਇਸ ਪਵਿੱਤਰ ਦਿਹਾੜੇ ’ਤੇ ਜਾਰੀ ਆਪਣੇ ਸੰਦੇਸ਼ ’ਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਦੇਸ਼-ਵਿਦੇਸ਼ ’ਚ ਵੱਸਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਅਜ਼ਮੇਰ ਸਿੰਘ ਹੇਰ ਨੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਗਾਇਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਵੀ ਕੀਤਾ।
ਪੜ੍ਹੋ ਇਹ ਵੀ ਖ਼ਬਰ - ਕਾਂਗਰਸੀ ਵਿਧਾਇਕ ਨੇ ਜਗਰਾਤੇ ’ਚ ਨੌਜਵਾਨ ਨੂੰ ਸ਼ਰੇਆਮ ਜੜ੍ਹੇ ਥੱਪੜ, ਵੀਡੀਓ ਵਾਇਰਲ
ਉਨ੍ਹਾਂ ਨੇ ਇਸ ਮੌਕੇ ਸਮੂਹ ਜਗਤ ਨੂੰ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ ਅਤੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਫ਼ਲਸਫ਼ੇ ਅਤੇ ਜੀਵਨ ਤੋਂ ਸਿੱਖਿਆ ਲੈਣ ਲਈ ਕਿਹਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੀ ਸਥਾਪਨਾ ਕੀਤੀ, ਜੋ ਸਭ ਤੋਂ ਪਹਿਲਾਂ ‘ਰਾਮਦਾਸਪੁਰ’ ਨਾਮ ਨਾਲ ਜਾਣੀ ਜਾਂਦੀ ਸੀ। ਇਸ ਪਵਿੱਤਰ ਦਿਹਾੜੇ ’ਤੇ ਸਕੂਲ ਦੇ ਵਿਦਿਆਰਥੀਆਂ ਦੁਆਰਾ ‘ਧੰਨ-ਧੰਨ ਰਾਮਦਾਸ ਗੁਰੂ’, ‘ਗੁਰੂ ਰਾਮਦਾਸ ਰਾਖੋ ਸਰਣਾਈ’ ਅਤੇ ‘ਬੈਠਾ ਸੋਢੀ ਪਾਤਸ਼ਾਹ’ ਸ਼ਬਦ ਗਾਇਨ ਕਰਕੇ ਪੂਰੇ ਮਾਹੌਲ ਨੂੰ ਗੁਰੂ ਸ਼ਬਦ ’ਚ ਲੀਨ ਕੀਤਾ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।
ਪੜ੍ਹੋ ਇਹ ਵੀ ਖ਼ਬਰ - ‘ਆਪ’ ਦਾ CM ਚੰਨੀ 'ਤੇ ਨਿਸ਼ਾਨਾ, ਕਿਹਾ- ‘ਜਿਸ ਕਿਸਾਨ ਨਾਲ ਫੋਟੋ ਖਿੱਚਵਾਈ ਉਸ ਨੂੰ ਮੁਆਵਜ਼ਾ ਤਾਂ ਦੇ ਦਿਓ’
ਇਸ ਉਪਰੰਤ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਿੱਖ ਇਤਿਹਾਸਕਾਰ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਇਕੱਤਰ ਸੰਗਤ ਨੂੰ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ। ਇਸ ਮੌਕੇ ਲਖਵਿੰਦਰ ਸਿੰਘ ਢਿੱਲੋਂ, ਪਰਮਜੀਤ ਸਿੰਘ ਬੱਲ, ਸਰਬਜੀਤ ਸਿੰਘ ਹੁਸ਼ਿਆਰ ਨਗਰ (ਕੌਂਸਲ ਦੇ ਮੈਂਬਰ), ਡਾ. ਸੁਰਿੰਦਰ ਕੌਰ, ਡਾ. ਸੁਰਿੰਦਰਪਾਲ ਕੌਰ ਢਿੱਲੋਂ, ਡਾ. ਹਰਪ੍ਰੀਤ ਕੌਰ, ਡਾ. ਆਰ. ਕੇ. ਧਵਨ, ਡਾ. ਹਰਭਜਨ ਸਿੰਘ ਆਦਿ ਮੌਜੂਦ ਸਨ।
ਪੜ੍ਹੋ ਇਹ ਵੀ ਖ਼ਬਰ - ਖਰੜ ਦੇ ਨੌਜਵਾਨ ਨੇ ਅੰਮ੍ਰਿਤਸਰ ਦੇ ਇਕ ਹੋਟਲ ’ਚ ਕਮਰਾ ਲੈ ਕੀਤੀ ਖ਼ੁਦਕੁਸ਼ੀ, ਫੈਲੀ ਸਨਸਨੀ