1 ਮਈ ਨੂੰ ਨੌਵੇਂ ਪਾਤਸ਼ਾਹ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨਾਲ ਵਰਚੁਅਲ ਤੌਰ ’ਤੇ ਅਰਦਾਸ ’ਚ ਸ਼ਾਮਲ ਹੋਣਗੇ ਕੈਪਟਨ

Tuesday, Apr 27, 2021 - 06:10 PM (IST)

1 ਮਈ ਨੂੰ ਨੌਵੇਂ ਪਾਤਸ਼ਾਹ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨਾਲ ਵਰਚੁਅਲ ਤੌਰ ’ਤੇ ਅਰਦਾਸ ’ਚ ਸ਼ਾਮਲ ਹੋਣਗੇ ਕੈਪਟਨ

ਚੰਡੀਗੜ੍ਹ (ਬਿਊਰੋ) - ਕੋਵਿਡ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 1 ਮਈ (ਸ਼ਨੀਵਾਰ) ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਮੌਕੇ ਵਰਚੁਅਲ ਤੌਰ ’ਤੇ ਸੰਗਤਾਂ ਨਾਲ ਅਰਦਾਸ ’ਚ ਸ਼ਾਮਲ ਹੋਣਗੇ। ਇਸ ਇਤਿਹਾਸਕ ਮੌਕੇ ਪੂਰਾ ਦਿਨ ਚੱਲਣ ਵਾਲੇ ਪ੍ਰੋਗਰਾਮਾਂ ਦੇ ਵੇਰਵੇ ਬਿਆਨ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਗੁਰਪੁਰਬ ਸਮਾਗਮ ਸਵੇਰੇ 11 ਵਜੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਵਿਖੇ ਰਿਹਾਇਸ਼ ਤੋਂ ਅਰੰਭ ਹੋਣਗੇ, ਜਿਸ ਦੌਰਾਨ ਭਾਈ ਗੁਰਮੀਤ ਸਿੰਘ ਸ਼ਾਂਤ ਗੁਰਮਤਿ ਸੰਗੀਤ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਪਿੱਛੋਂ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ 11.45 ਵਜੇ ਸ੍ਰੀ ਅਨੰਦ ਸਾਹਿਬ ਦੇ ਪਾਠ ਹੋਣਗੇ ਅਤੇ ਉਸ ਪਿੱਛੋਂ ਅਰਦਾਸ ਉਪਰੰਤ ਹੁਕਮਨਾਮਾ ਲਿਆ ਜਾਵੇਗਾ।

ਪੜ੍ਹੋ ਇਹ ਵੀ ਖਬਰ - ਦੁਬਈ 'ਚ ਫਸੇ ਨੌਜਵਾਨਾਂ ਲਈ ਫਰਿਸ਼ਤਾ ਕਹੇ ਜਾਂਦੇ ‘ਡਾ.ਉਬਰਾਏ’ ਦਾ ਪੰਜਾਬੀਆਂ ਲਈ ਖ਼ਾਸ ਸੁਨੇਹਾ (ਵੀਡੀਓ)

ਹੋਰ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਕਿਹਾ ਕਿ ਸੈਰ ਸਪਾਟਾ ਮੰਤਰੀ ਵੱਲੋਂ ਇਸ ਮੌਕੇ ਦੁਪਹਿਰ 12.05 ਵਜੇ ਆਪਣੀ ਰਿਹਾਇਸ਼ ਤੋਂ ਸੰਬੋਧਨ ਕੀਤਾ ਜਾਵੇਗਾ ਅਤੇ ਉਸ ਪਿੱਛੋਂ 12.10 ਵਜੇ ਮੁੱਖ ਮੰਤਰੀ ਵੱਲੋਂ ਸੰਗਤਾਂ ਨੂੰ ਸੰਬੋਧਨ ਕੀਤਾ ਜਾਵੇਗਾ। ਇਸ ਪਿੱਛੋਂ ਵੱਖੋ-ਵੱਖ ਟੀ.ਵੀ ਚੈਨਲਾਂ/ਡਿਜੀਟਲ ਪਲੈਟਫਾਰਮਾਂ ਉੱਤੇ ਵਿਸ਼ੇਸ਼ ਰੂਪ ਵਿਚ ਗੁਰਬਾਣੀ ਕੀਰਤਨ/ਗੁਰਮਤਿ ਸੰਗੀਤ ਦਾ ਸਿੱਧਾ ਪ੍ਰਸਾਰਨ ਹੋਵੇਗਾ। ਇਸ ਦੇ ਅਰੰਭ ਵਿੱਚ ਭਾਈ ਮਨਜੀਤ ਸਿੰਘ ਸ਼ਾਂਤ ਅਤੇ ਡਾ. ਨਿਵੇਦਿਤਾ ਉੱਪਲ ਵੱਲੋਂ ਗੁਰਮਤਿ ਸੰਗੀਤ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।

ਪੜ੍ਹੋ ਇਹ ਵੀ ਖਬਰ - ਕੁੱਖ ’ਚ ਪਲ ਰਹੀ ਧੀ ਨੂੰ ਮਾਰਨ ਤੋਂ ਪਤਨੀ ਨੇ ਕੀਤਾ ਇਨਕਾਰ, ਤਾਂ ਪਤੀ ਨੇ ਦੋਵਾਂ ਨੂੰ ਦਿੱਤੀ ਅਜਿਹੀ ਦਰਦਨਾਕ ਮੌਤ

ਇਸ ਪਿੱਛੋਂ ਭਾਈ ਗਗਨਦੀਪ ਸਿੰਘ ਗੰਗਾਨਗਰ ਵਾਲੇ, ਭਾਈ ਸੁਖਜਿੰਦਰ ਸਿੰਘ, ਭਾਈ ਅਰਵਿੰਦਰ ਸਿੰਘ ਨੂਰ, ਭਾਈ ਤਾਰ ਬਲਬੀਰ ਸਿੰਘ ਅਤੇ ਭਾਈ ਬਲਵੰਤ ਸਿੰਘ ਨਾਮਧਾਰੀ ਵੱਲੋਂ ਦੁਪਹਿਰ 12.30 ਤੋਂ ਸ਼ਾਮ 7.30 ਵਜੇ ਤੱਕ ਕੀਰਤਨ ਕੀਤਾ ਜਾਵੇਗਾ।

ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ 'ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੀ ਅਗਵਾਈ ਵਿਚ ਇਨਾਂ ਇਤਿਹਾਸਕ ਜਸ਼ਨਾਂ ਦੀ ਨਿਗਰਾਨੀ ਲਈ ਸਥਾਪਤ ਕੀਤੀ ਕਾਰਜਕਾਰੀ ਕਮੇਟੀ ਵੱਲੋਂ 23 ਅਪ੍ਰੈਲ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਇਤਿਹਾਸਕ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਸ਼ਨ ਵਰਚੁਅਲ ਤੌਰ ’ਤੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ। ਮੁੱਖ ਮੰਤਰੀ ਨੇ ਵੀ ਲੋਕਾਂ ਨੂੰ ਇਹ ਸਮਾਗਮ ਟੀ.ਵੀ. ਉੱਤੇ ਵੇਖ ਕੇ ਆਪਣੇ ਘਰਾਂ ਤੋਂ ਹੀ ਅਰਦਾਸ ਕਰਨ ਦੀ ਅਪੀਲ ਕੀਤੀ ਸੀ ਅਤੇ ਇਸ ਹੰਗਾਮੀ ਹਾਲਤ ਦੇ ਮੱਦੇਨਜ਼ਰ ਧਾਰਮਿਕ ਥਾਵਾਂ ’ਤੇ ਇਕੱਠ ਨਾ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ ਸੀ। 

ਪੜ੍ਹੋ ਇਹ ਵੀ ਖਬਰ - ਤਰਨਤਾਰਨ ’ਚ ਵਾਪਰੀ ਖੂਨੀ ਵਾਰਦਾਤ : ਸੈਰ ਕਰਨ ਗਏ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ


author

rajwinder kaur

Content Editor

Related News