ਪ੍ਰਕਾਸ਼ ਪੁਰਬ ''ਤੇ ਗੁ.ਬਾਲ ਲੀਲ੍ਹਾ ਵਿਖੇ ਨਤਮਸਤਕ ਹੋਏ ਬਿਹਾਰ ਦੇ CM ਨਿਤਿਸ਼ ਕੁਮਾਰ
Sunday, Dec 28, 2025 - 09:27 AM (IST)
ਅੰਮ੍ਰਿਤਸਰ (ਛੀਨਾ) - ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 359ਵੇਂ ਪ੍ਰਕਾਸ਼ ਪੁਰਬ ਮੌਕੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਗੁ.ਬਾਲ ਲੀਲ੍ਹਾ ਮੈਣੀ ਸੰਗਤ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਇਸ ਮੌਕੇ ਮਹਾਂਪੁਰਸ਼ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਮੁੱਖ ਮੰਤਰੀ ਨੂੰ ਸਿਰੋਪਾਓ ਅਤੇ ਸ੍ਰੀ ਸਾਹਿਬ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਦੌਰਾਨ ਸੰਤ ਬਾਬਾ ਸੁਖਵਿੰਦਰ ਸਿੰਘ, ਸੰਤ ਬਾਬਾ ਗੁਰਵਿੰਦਰ ਸਿੰਘ, ਬਾਬਾ ਪ੍ਰੇਮ ਸਿੰਘ ਤੇ ਸੁਖਰਾਜ ਸਿੰਘ ਸੰਧੂ ਵੀ ਖਾਸ ਤੌਰ 'ਤੇ ਮੌਜੂਦ ਸਨ।
ਪੜ੍ਹੋ ਇਹ ਵੀ - ਕਿਤਾਬਾਂ ਤੋਂ ਲੈ ਕੇ ਕਾਲਜ ਫ਼ੀਸ ਤਕ ਕੁੜੀਆਂ ਦਾ ਸਾਰਾ ਖ਼ਰਚ ਚੁੱਕੇਗੀ ਸਰਕਾਰ, ਇੰਝ ਕਰੋ ਸਰਕਾਰੀ ਸਕੀਮ ਲਈ ਅਪਲਾਈ
ਇਸ ਮੌਕੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਕਿਹਾ ਕਿ ਗੁਰਦੁਆਰਾ ਬਾਲ ਲੀਲ੍ਹਾ ਮੈਣੀ ਸੰਗਤ, ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬਚਪਨ ਦੀਆਂ ਯਾਦਾਂ ਨਾਲ ਸੰਬੰਧਿਤ ਨਿਸ਼ਾਨੀਆਂ ਤੇ ਪਵਿੱਤਰ ਇਤਹਾਸਕ ਹੁਕਮਨਾਮੇ ਸੁਸ਼ੋਭਤ ਹਨ, ਪ੍ਰਤੀ ਸੰਗਤਾਂ ਦੀ ਵੱਡੀ ਆਸਥਾ ਹੈ। ਮੁੱਖ ਮੰਤਰੀ ਨੇ ਗੁ.ਬਾਲ ਲੀਲ੍ਹਾ ਮੈਣੀ ਸੰਗਤ, ਗੁ.ਕੰਗਣ ਘਾਟ ਤੇ ਓ.ਪੀ. ਸ਼ਾਹ ਕਮਿਊਨਟੀ ਹਾਲ ਵਿਖੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਸੰਗਤਾਂ ਵਾਸਤੇ ਕੀਤੇ ਗਏ ਲੰਗਰਾਂ ਅਤੇ ਰਿਹਾਇਸ਼ ਦੇ ਪ੍ਰਬੰਧਾਂ ਦੀ ਭਰਪੂਰ ਸ਼ਲਾਂਘਾ ਕੀਤੀ। ਇਸ ਮੌਕੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪੰਗਤ 'ਚ ਬੈਠ ਕੇ ਬੜੀ ਸ਼ਰਧਾ ਭਾਵਨਾ ਨਾਲ ਲੰਗਰ ਵੀ ਛਕਿਆ। ਇਸ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਸਿੰਘ ਗੁਮਾਨਪੁਰਾ, ਡੇਰਾ ਬਾਬਾ ਭੂਰੀ ਵਾਲੇ ਦੇ ਮੁੱਖ ਬੁਲਾਰੇ ਰਾਮ ਸਿੰਘ ਭਿੰਡਰ, ਐਡ.ਮਨਜੀਤ ਸਿੰਘ ਛੀਨਾ, ਬਾਬਾ ਗੁਰਨਾਮ ਸਿੰਘ , ਬਾਬਾ ਜੱਗਾ ਸਿੰਘ, ਬਾਬਾ ਨਾਜਰ ਸਿੰਘ ਸਣੇ ਕਈ ਸ਼ਖਸ਼ੀਅਤਾਂ ਹਾਜ਼ਰ ਸਨ।
ਪੜ੍ਹੋ ਇਹ ਵੀ - ਕਪਿਲ ਸ਼ਰਮਾ ਦੇ ਸ਼ੋਅ ਤੋਂ ਕਰੋੜਾਂ ਰੁਪਏ ਕਮਾ ਰਹੇ ਨਵਜੋਤ ਸਿੰਘ ਸਿੱਧੂ, ਜਾਣੋ ਕਪਿਲ ਤੇ ਅਰਚਨਾ ਦੀ ਪੂਰੀ ਕਮਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
