ਟਾਂਡਾ ’ਚ ਸ਼ਰਧਾ ਨਾਲ ਮਨਾਇਆ ਗਿਆ ਪ੍ਰਕਾਸ਼ ਦਿਹਾੜਾ,ਪਿੰਡ ਬਾਬਕ ’ਚ ਸਜਾਇਆ ਗਿਆ ਨਗਰ ਕੀਰਤਨ
Saturday, Feb 27, 2021 - 04:02 PM (IST)
ਟਾਂਡਾ ਉੜਮੁੜ(ਵਰਿੰਦਰ ਪੰਡਿਤ,ਮੋਮੀ,ਕੁਲਦੀਸ਼) : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪਿੰਡ ਬਾਬਕ ਦੀਆਂ ਸੰਗਤਾਂ ਵੱਲੋ ਨਗਰ ਕੀਰਤਨ ਸਜਾਇਆ ਗਿਆ, ਜਿਸ ’ਚ ਸੰਗਤਾਂ ਨੇ ਹਾਜ਼ਰੀ ਲੁਆਈ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦਾ ਵੱਖ-ਵੱਖ ਸਥਾਨਾਂ ’ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਰਾਗੀ ਜੱਥੇ ਅਤੇ ਸੰਗਤਾਂ ਗੁਰਬਾਣੀ ਕੀਰਤਨ ਦਾ ਜਾਪੁ ਕਰਦੇ ਜਾ ਰਹੀਆਂ ਸਨ। ਨਗਰ ਕੀਰਤਨ ’ਚ ਪ੍ਰਧਾਨ ਅਵਤਾਰ ਸਿੰਘ ਖਾਲਸਾ, ਜਸਵੀਰ ਸਿੰਘ, ਸੁਰਜੀਤ ਸਿੰਘ,ਮਹਿੰਦਰ ਸਿੰਘ, ਸੂਬੇਦਾਰ ਧਰਮ ਸਿੰਘ, ਮਲਕੀਤ ਸਿੰਘ, ਸੋਹਣ ਸਿੰਘ, ਜੈ ਰਾਮ ਸਿੰਘ, ਸਤਨਾਮ ਸਿੰਘ, ਹਰਪਾਲ ਸਿੰਘ, ਬਲਕਾਰ ਸਿੰਘ, ਬਲਕਾਰ ਸਿੰਘ, ਕੇਵਲ ਸਿੰਘ, ਗੁਰਬਚਨ ਸਿੰਘ, ਸਵਰਨ ਸਿੰਘ, ਜੋਗਾ ਸਿੰਘ ਅਤੇ ਸਮੂਹ ਸੰਗਤਾਂ ਨੇ ਹਾਜ਼ਰੀ ਲੁਆਈ |
ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਗੜੀ ਮੁਹੱਲਾ ਉੜਮੁੜ ਵਿੱਚ ਪ੍ਰਕਾਸ਼ ਦਿਹਾੜੇ ਸੰਬੰਧੀ ਹੋਏ ਸਮਾਗਮ ਦੌਰਾਨ ਮੁਖ ਮੰਤਰੀ ਦੇ ਸਿਆਸੀ ਸਲਾਹਕਾਰ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਵੀ ਹਾਜ਼ਿਰੀ ਲੁਆਈ | ਉਨ੍ਹਾਂ ਇਸ ਮੌਕੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀਆਂ ਸ਼ੁਭਕਾਮਨਾਵਾ ਦਿੱਤੀਆਂ |