ਅੰਮ੍ਰਿਤਸਰ:ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਜਾ ਰਿਹੈ ਅਲੌਕਿਕ ਨਗਰ ਕੀਰਤਨ (ਵੀਡੀਓ)

Monday, Oct 10, 2022 - 01:49 PM (IST)

ਅੰਮ੍ਰਿਤਸਰ (ਬਿਊਰੋ, ਸਾਗਰ) : ਅੰਮ੍ਰਿਤਸਰ ਦੇ ਬਾਨੀ ਅਤੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖਾਲਸਈ ਜਾਹੋ-ਜਲਾਲ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਹ ਵਿਸ਼ਾਲ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰੀ ਹੋਈ ਹੈ।

ਪੜ੍ਹੋ ਇਹ ਵੀ ਖ਼ਬਰ : ਤਰਨਤਾਰਨ ’ਚ ਸੈਲਫੀ ਲੈ ਰਿਹਾ ਸੀ ਲਾੜਾ, ਗੋਲ਼ੀਆਂ ਚਲਾਉਂਦਾ ਪ੍ਰੇਮੀ ਪਹੁੰਚਿਆ ਚੁੱਕ ਕੇ ਲੈ ਗਿਆ ਲਾੜੀ

PunjabKesari

ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਜਥੇਦਾਰ ਸ੍ਰੀ ਅਕਾਲ ਤਖਤ ਗਿਆਨੀ ਹਰਪ੍ਰੀਤ ਸਿੰਘ ਸਣੇ ਕਈ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ’ਤੇ ਹਾਜ਼ਰ ਹਨ। ਦੱਸ ਦੇਈਏ ਕਿ ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਸ਼ਾਮ ਦੇ ਸਮੇਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਵੇਗਾ। ਨਗਰ ਕੀਰਤਨ ’ਚ ਸ਼ਾਮਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਸੰਗਤ ਨੂੰ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ।

ਪੜ੍ਹੋ ਇਹ ਵੀ ਖ਼ਬਰ : ਦੁਬਈ ਤੋਂ ਅੰਮ੍ਰਿਤਸਰ ਪੁੱਜੀ ਸਪਾਈਸ ਜੈੱਟ ਦੀ ਫਲਾਈਟ 'ਚੋਂ ਕਈ ਯਾਤਰੀਆਂ ਦਾ ਸਾਮਾਨ ਗਾਇਬ, ਹੋਇਆ ਹੰਗਾਮਾ

 

ਦੱਸ ਦੇਈਏ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਦੇਸ਼ ਵਿਦੇਸ਼ ਤੋਂ ਲਿਆਂਦੇ ਗਏ ਫੁੱਲਾਂ ਨਾਲ ਸਜਾਇਆ ਗਿਆ ਹੈ। ਵੱਖ-ਵੱਖ ਕਿਸਮਾਂ ਦੇ ਲਗਾਏ ਗਏ ਵੱਡੀ ਮਾਤਰਾ ਵਿਚ ਫੁੱਲ ਸੰਗਤ ਲਈ ਖਿੱਚ ਦਾ ਕੇਂਦਰ ਬਣੇ ਹੋਏ ਹਨ। ਫੁੱਲਾਂ ਦੀ ਸਜਾਵਟ ਮੁੰਬਈ ਦੀਆਂ ਸੰਗਤਾਂ ਨੇ ਕੀਤੀ ਹੈ ਅਤੇ ਕਰੀਬ 30 ਟਨ ਫੁੱਲਾਂ ਦੀ ਵਰਤੋਂ ਹੋਈ ਹੈ। ਇਸ ਕਾਰਜ ਲਈ ਕਲਕੱਤਾ ਅਤੇ ਦਿੱਲੀ ਤੋਂ 100 ਦੇ ਕਰੀਬ ਕਾਰੀਗਰ ਲਗਾਏ ਗਏ ਸਨ।


rajwinder kaur

Content Editor

Related News