ਸ਼ਰਧਾ ਨਾਲ ਮਨਾਇਆ ਜਾ ਰਿਹੈ ਚੌਥੇ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ, ਵੇਖੋ ਸ੍ਰੀ ਦਰਬਾਰ ਸਾਹਿਬ ਦੀਆਂ ਅਲੌਕਿਕ ਤਸਵੀਰਾਂ
Monday, Oct 30, 2023 - 11:59 AM (IST)
ਅੰਮ੍ਰਿਤਸਰ- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ 'ਤੇ ਲੱਖਾਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਪ੍ਰਕਾਸ਼ ਗੁਰਪੁਰਬ ਅੱਜ ਯਾਨੀ 30 ਅਕਤੂਬਰ ਨੂੰ ਸੰਸਾਰ ਭਰ 'ਚ ਮਨਾਇਆ ਜਾ ਰਿਹਾ ਹੈ। ਇਸ ਮੌਕੇ 'ਤੇ ਇੱਥੇ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਜਿਸ ਮਗਰੋਂ ਪੰਥ ਪ੍ਰਸਿੱਧ ਰਾਗੀ ਢਾਡੀ ਜਥੇ ਗੁਰੂ ਜਸ ਗਾਇਨ ਕਰਨਗੇ।
ਇਹ ਵੀ ਪੜ੍ਹੋ- ਲਖਬੀਰ ਲੰਡਾ ਨੇ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਤੋਂ ਮੰਗੀ ਫ਼ਿਰੌਤੀ, ਕਿਹਾ-20 ਲੱਖ ਦੇ ਨਹੀਂ ਤਾਂ ਮਾਰਿਆ ਜਾਵੇਂਗਾ
ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾਨਾਲ ਮਨਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਦੀ ਤਰ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪਰਿਕਰਮਾ ਵਿੱਚ ਸਥਿਤ ਹੋਰ ਅਸਥਾਨਾਂ 'ਤੇ ਫੁੱਲਾਂ ਦੀ ਸੁੰਦਰ ਸਜਾਵਟ ਕੀਤੀ ਗਈ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਸ਼ਰੇਆਮ ਰਸਤੇ 'ਚ ਨੌਜਵਾਨ ਨੂੰ ਵੱਢਿਆ
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਸਾਰਾ ਦਿਨ ਧਾਰਮਿਕ ਦੀਵਾਨ ਸੱਜਣਗੇ ਅਤੇ ਕਵੀ ਦਰਬਾਰ ਹੋਵੇਗਾ। ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਜਾਣਗੇ। ਰਾਤ ਨੂੰ ਸੁੰਦਰ ਦੀਪਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਫੌਜ ਦੀਆਂ ਤਸਵੀਰਾਂ ਤੇ ਜਾਣਕਾਰੀ ਪਾਕਿ ਭੇਜਣ ਵਾਲਾ ‘ਆਰਮੀ ਟੇਲਰ’ ਕਾਬੂ, ਕੰਮ ਕਰਨ 'ਤੇ ਮਿਲਦੀ ਸੀ ਮੋਟੀ ਰਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8