ਆਤਿਸ਼ਬਾਜ਼ੀ ਅਤੇ ਦੀਪਮਾਲਾ ਕਰਦੇ ਹੋਏ ਪ੍ਰਕਾਸ਼ ਦਿਹਾੜਾ ਸ਼ਰਧਾਪੂਰਵਕ ਮਨਾਇਆ
Monday, Mar 01, 2021 - 02:18 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਸ੍ਰੀ ਗੁਰੂ ਰਵਿਦਾਸ ਜੀ ਦਾ 644ਵਾਂ ਪ੍ਰਕਾਸ਼ ਦਿਹਾੜਾ ਸਮੂਹ ਸੰਗਤ ਵੱਲੋਂ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਗੁਰਦੁਆਰਿਆਂ ’ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ’ਚ ਵੱਖ-ਵੱਖ ਰਾਗੀ ਢਾਡੀ ਸਿੰਘਾਂ ਨੇ ਗੁਰਬਾਣੀ ਕੀਰਤਨ ਕਰਦੇ ਹੋਏ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨਾਲ ਜੋਡ਼ਿਆ। ਇਸ ਮੌਕੇ ਮਹਾਨ ਨਗਰ ਕੀਰਤਨ ਸਜਾਏ ਜਾਣ ਤੋਂ ਇਲਾਵਾ ਗੁਰਦਵਾਰਿਆਂ ’ਚ ਆਤਿਸ਼ਬਾਜ਼ੀ ਅਤੇ ਦੀਪਮਾਲਾ ਵੀ ਕੀਤੀ ਗਈ, ਜਿਸ ਦਾ ਨਜ਼ਾਰਾ ਦੇਖਣਯੋਗ ਸੀ। ਪ੍ਰਕਾਸ਼ ਦਿਹਾੜੇ ਸਬੰਧੀ ਪਿੰਡ ਰਲ੍ਹਹਣਾ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ।ਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ ਦਿਹਾੜੇ ਸੰਬੰਧੀ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਸ਼ਰਧਾ ਤੇ ਸਤਿਕਾਰ ਨਾਲ ਸਜਾਏ ਗਏ ਜੋ ਸਮੁੱਚੇ ਪਿੰਡ ਦੀ ਪਰਿਕਰਮਾ ਕਰਨ ਉਪਰੰਤ ਸੰਪੰਨ ਹੋਏ।
ਇਸ ਮੌਕੇ ਅਮਰਜੀਤ ਕਲਸੀਆ ,ਜੀ. ਐੱਮ. ਰੇਲਵੇ ਮਹਿਕਮਾ ਜਸਵਿੰਦਰ ਸਿੰਘ ,ਸਾਬਕਾ ਸਰਪੰਚ ਸਰਬਜੀਤ ਸਿੰਘ, ਗਗਨਦੀਪ ਕਲਸੀਆ, ਹਰਪ੍ਰੀਤ ਕਲਸੀਆ, ਮਾਸਟਰ ਗੁਰਪ੍ਰੀਤ ਸਿੰਘ, ਮਾਸਟਰ ਜੋਗਿੰਦਰ ਸਿੰਘ, ਹੈਪੀ ਕਲਸੀਆ, ਰਿੰਕੂ ਰਲਹਨ, ਅਵਤਾਰ ਸਿੰਘ ਆਦਿ ਵੀ ਹਾਜ਼ਰ ਸਨ। ਇਸ ਉਪਰੰਤ ਸਮੂਹ ਨਗਰ ਦੀ ਸੰਗਤ ਵੱਲੋਂ ਅਲੌਕਿਕ ਨਗਰ ਕੀਰਤਨ ਵੀ ਸਜਾਏ ਗਏ, ਜੋ ਸਮੁੱਚੇ ਪਿੰਡ ਦੇ ਵੱਖ- ਵੱਖ ਪੜਾਵਾਂ ਤੋਂ ਹੁੰਦੇ ਹੋਏ ਸਪੰਨ ਹੋਏ। ਇਸ ਮੌਕੇ ਪ੍ਰਧਾਨ ਗਜਾਨੰਦ, ਦਰਸ਼ਨ ਸਿੰਘ, ਬਲਵੀਰ ਸਿੰਘ, ਸੈਕਟਰੀ ਪਰਮਜੀਤ ਸਿੰਘ, ਬਲਦੇਵ ਸਿੰਘ ਭੱਟੀ,ਮਾਸਟਰਵਿਜੇ ਕੁਮਾਰ ,ਸਾਬਕਾ ਸਰਪੰਚ ਨਾਰਾਇਣ ਸਿੰਘ,ਸਰਪੰਚ ਗੁਰਮੀਤ ਕੌਰ ,ਸੰਸਾਰ ਸਿੰਘ, ਜਥੇਦਾਰ ਪ੍ਰੀਤਮ ਸਿੰਘ ਆਦਿ ਵੀ ਹਾਜ਼ਰ ਸਨ। ਇਸੇ ਤਰ੍ਹਾਂ ਹੀ ਖੁੱਡਾ ਵਿਖੇ ਵੀ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾਡ਼ਾ ਸ਼ਰਧਾਪੂਰਵਕ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਮਹੰਤ ਤੇਜਾ ਸਿੰਘ ਜੀ ਡੇਰਾ ਗੁਰੂਸਰ ਖੁੱਡਾ ਵਾਲੇ , ਭਾਈ ਕੁਲਦੀਪ ਸਿੰਘ ਭਾਈ, ਸੁਰਿੰਦਰ ਸਿੰਘ ਸਿੰਗਾਪੁਰ ਵਾਲੇ ਅਤੇ ਹੋਰਨਾਂ ਜਥਿਆਂ ਨੇ ਸਮੂਹ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ।
ਇਸ ਮੌਕੇ ਪ੍ਰਧਾਨ ਕੇਵਲ ਸਿੰਘ, ਗੁਰਪ੍ਰੀਤ ਸਿੰਘ, ਗਿਆਨੀ ਰਤਨ ਸਿੰਘ, ਕ੍ਰਿਸ਼ਨ ਸਿੰਘ ਸਹੋਤਾ, ਕੇਵਲ ਸਿੰਘ, ਮਹਿੰਗਾ ਸਿੰਘ ,ਪ੍ਰੀਤਮ ਸਿੰਘ, ਕਮਲਦੀਪ,ਲਸ਼ਕਰ ਸਿੰਘ ਖੁੱਡਾ ,ਹਰਦੀਪ ਸਿੰਘ, ਬਖਸ਼ੀਸ਼ ਸਿੰਘ ਅਤੇ ਹੋਰ ਸੰਗਤਾਂ ਵੀ ਹਾਜ਼ਰ ਸਨ। ਇਸੇ ਤਰ੍ਹਾਂ ਹੀ ਪਿੰਡ ਮੂਨਕ ਕਲਾਂ ਵਿਖੇ ਵੀ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਉਂਦੇ ਹੋਏ ਸਮੂਹ ਸੰਗਤ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਜੋ ਸਮੁੱਚੇ ਜੋ ਪਿੰਡ ਮੂਨਕ ਕਲਾਂ ਅਤੇ ਬੋਲੇਵਾਲ ਦੀ ਪਰਿਕਰਮਾ ਕਰਦੇ ਹੋਏ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ ਸਨ।