ਪ੍ਰਕਾਸ਼ ਸਿੰਘ ਬਾਦਲ ਦੀਆਂ ਨਸੀਹਤਾਂ ਤੇ ਪ੍ਰੇਰਣਾਵਾਂ ਸਾਡੇ ਲਈ ਅਗਵਾਈ ਬਣੀਆਂ ਰਹਿਣਗੀਆਂ : ਬੀਬੀ ਜਗੀਰ ਕੌਰ

04/26/2023 1:23:30 AM

ਬੇਗੋਵਾਲ (ਰਜਿੰਦਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਜਿਥੇ ਵੱਡਾ ਦਰਦ ਹੈ, ਉਥੇ ਉਨ੍ਹਾਂ ਦੀ ਜ਼ਿੰਦਗੀ ’ਤੇ ਵੱਡਾ ਮਾਣ ਵੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਨਹੀਂ ਰਹੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

ਬੀਬੀ ਜਗੀਰ ਕੌਰ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਸਾਰੀ ਜ਼ਿੰਦਗੀ ਪੰਥ, ਕੌਮ, ਦੇਸ਼ ਅਤੇ ਪੰਜਾਬ ਦੇ ਲੋਕਾਂ ਲਈ ਵੱਡੀਆ ਕੁਰਬਾਨੀਆਂ ਦੇ ਨਾਲ ਸੇਵਾ ਕਰਕੇ ਨਿਭਾਈ। ਉਨ੍ਹਾਂ ਕਿਹਾ ਕਿ ਬਾਦਲ ਜ਼ਿੰਦਗੀ ਵਿਚ ਅਣਥੱਕ ਤੇ ਮਿਹਨਤੀ ਸਨ। ਉਨ੍ਹਾਂ ਨੇ ਸਾਨੂੰ ਬਾਪ ਦਾ ਪਿਆਰ ਦਿੱਤਾ ਤੇ ਉਨ੍ਹਾਂ ਵੱਲੋਂ ਦਿੱਤੀਆਂ ਨਸੀਹਤਾਂ ਅਤੇ ਪ੍ਰੇਰਣਾਵਾਂ ਸਾਡੇ ਲਈ ਅਗਵਾਈ ਬਣੀਆਂ ਰਹਿਣਗੀਆਂ। ਬੀਬੀ ਜਗੀਰ ਕੌਰ ਨੇ ਕਿਹਾ ਕਿ ਬਾਦਲ ਦਾ ਜਾਣਾ ਜਿਥੇ ਪਰਿਵਾਰ ਲਈ ਅਸਹਿ ਸਦਮਾ ਹੈ, ਉਥੇ ਹੀ ਪਾਰਟੀ ਦੇ ਸਾਰੇ ਵਰਕਰਾਂ ਲਈ ਇਕ ਬਾਪ ਦੇ ਵਿਛੋੜੇ ਦੀ ਘੜੀ ਹੈ। 

ਇਹ ਖ਼ਬਰ ਵੀ ਪੜ੍ਹੋ : ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ

Manoj

This news is Content Editor Manoj