ਸਾਡੇ ਲਈ ਵੱਡੇ ਭਰਾ ਦੀ ਤਰ੍ਹਾਂ ਸਨ ਪ੍ਰਣਬ ਮੁਖਰਜੀ, ਹਮੇਸ਼ਾ ਰੜਕਦੀ ਰਹੇਗੀ ਕਮੀ : ਕੈਪਟਨ

Monday, Aug 31, 2020 - 07:29 PM (IST)

ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਜੀ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ਼ ’ਤੇ ਲਿਖਿਆ ਕਿ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਜੀ ਦੇ ਇਸ ਦੁਨੀਆਂ ਤੋਂ ਚਲੇ ਜਾਣ ਦਾ ਦੁੱਖ ਸਾਡੇ ਸਾਰਿਆਂ ਲਈ ਅਸਹਿ ਹੈ। ਪ੍ਰਣਬ ਜੀ ਸਾਡੇ ਬਹੁਤ ਸਾਰੇ ਲੋਕਾਂ ਲਈ ਵੱਡੇ ਭਰਾ ਦੀ ਤਰ੍ਹਾਂ ਸਨ, ਜਿਨ੍ਹਾਂ ਨੇ ਨਾ ਸਿਰਫ ਆਪਣੀ ਪਾਰਟੀ ਸਗੋਂ ਹੋਰਨਾਂ ਲੋਕਾਂ ਦੀਆਂ ਗੱਲਾਂ ਨੂੰ ਵੀ ਤਵੱਜੋ ਦਿੱਤੀ। ਉਨ੍ਹਾਂ ਦੀ ਕਮੀ ਹਮੇਸ਼ਾ ਰੜਕਦੀ ਰਹੇਗੀ। ਮੇਰੀਆਂ ਅਰਦਾਸਾਂ ਉਨ੍ਹਾਂ ਦੇ ਪਰਿਵਾਰ ਦੇ ਨਾਲ ਹਨ। ਪ੍ਰਮਾਤਮਾ ਪ੍ਰਣਬ ਜੀ ਨੂੰ ਆਪਣੇ ਚਰਨਾਂ ’ਚ ਥਾਂ ਦੇਣ।
ਜ਼ਿਕਰਯੋਗ ਹੈ ਕਿ ਅੱਜ ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਜੀ ਦਾ ਦਿਹਾਂਤ ਹੋ ਗਿਆ। ਜਿਸ ਤੋਂ ਬਾਅਦ ਕਈ ਵੱਡੇ ਆਗੂਆਂ ਵਲੋਂ ਉਨ੍ਹਾਂ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
 


Deepak Kumar

Content Editor

Related News