ਪ੍ਰਣਬ ਮੁਖਰਜੀ ਦੇ ਦਿਹਾਂਤ ’ਤੇ ਸੁਖਬੀਰ ਬਾਦਲ ਸਣੇ ਕਈ ਆਗੂਆਂ ਨੇ ਪ੍ਰਗਟਾਇਆ ਦੁੱਖ

08/31/2020 9:29:10 PM

ਜਲੰਧਰ: ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਅੱਜ ਦਿਹਾਂਤ ਹੋ ਗਿਆ, ਜਿਸ ਦੌਰਾਨ ਕਈ ਸਿਆਸੀ ਆਗੂਆਂ ਤੇ ਵੱਡੀਆਂ ਸਖਸ਼ੀਅਤਾਂ ਵਲੋਂ ਦੁੱਖ ਪ੍ਰਗਟਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਭਾਰਤ ਦੇ ਸਾਬਕਾ ਰਾਸ਼ਟਰਪਤੀ, ਭਾਰਤ ਰਤਨ ਸ਼੍ਰੀ ਪ੍ਰਣਬ ਮੁਖਰਜੀ  ਦੇ ਦਿਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਲੱਗਾ। ਭਾਰਤ ਦੇ ਇਸ ਸੱਚੇ ਸਿਆਸਤਦਾਨ ਦੇ ਸਦੀਵੀਂ ਵਿਛੋੜੇ ’ਤੇ ਅੱਜ ਸਾਰਾ ਦੇਸ਼ ਗਮਗੀਨ ਹੈ।

PunjabKesari

ਉਥੇ ਹੀ ਲੋਕ ਸਭਾ ਮੈਂਬਰ ਤੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਣਬ ਮੁਖਰਜੀ  ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਸਾਬਕਾ ਰਾਸ਼ਟਰਪਤੀ ਪ੍ਰਣਬ ਜੀ ਦੇ ਦਿਹਾਂਤ ਬਾਰੇ ਸੁਣ ਕੇ ਦੁੱਖ ਲੱਗਾ। ਯੂ. ਪੀ. ਏ. -2 ਦਿਨਾਂ ਦੌਰਾਨ ਉਨ੍ਹਾਂ ਨਾਲ ਮੇਰੀ ਗੱੱਲਬਾਤ ਅਤੇ ਵੱਖ-ਵੱਖ ਮੁੱਦਿਆਂ ਬਾਰੇ ਉਨ੍ਹਾਂ ਦੀ ਨਿਰੰਤਰ ਅਗਵਾਈ ਯਾਦ ਰਹੇਗੀ ਅਤੇ ਉਹ ਬਹੁਤ ਯਾਦ ਆਉਣਗੇ। ਮੇਰਾ ਦਿਲੋਂ ਸੋਗ ਹੈ।

 

ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਵੀ ਸੋਗ ਪ੍ਰਗਟਾਉਂਦਿਆ ਕਿਹਾ ਕਿ ਭਾਰਤ ਦੇ ਸਾਬਕਾ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਦੇ ਦਿਹਾਂਤ ਤੋਂ ਦੁਖੀ ਹਾਂ। ਉਨ੍ਹਾਂ ਦੇ ਦਿਹਾਂਤ ਨਾਲ ਦੇਸ਼ ਨੇ ਇਕ ਮਹਾਨ ਰਾਜਨੇਤਾ ਨੂੰ ਖੋਹ ਦਿੱਤਾ ਹੈ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ। ਪੂਰੇ ਪਰਿਵਾਰ ਨਾਲ ਮੇਰੀ ਹਮਦਰਦੀ ਹੈ। 


 


Deepak Kumar

Content Editor

Related News