ਕਾਂਗਰਸ ’ਚੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਪ੍ਰਨੀਤ ਕੌਰ ਦਾ ਪਹਿਲਾ ਵੱਡਾ ਬਿਆਨ

Saturday, Feb 04, 2023 - 06:27 PM (IST)

ਕਾਂਗਰਸ ’ਚੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਪ੍ਰਨੀਤ ਕੌਰ ਦਾ ਪਹਿਲਾ ਵੱਡਾ ਬਿਆਨ

ਪਟਿਆਲਾ (ਰਾਜੇਸ਼ ਪੰਜੌਲਾ/ ਪਰਮੀਤ ਸਿੰਘ) : ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਾਂਗਰਸ ਹਾਈ ਕਮਾਨ ਵਲੋਂ ਜਾਰੀ ਕੀਤੇ ਕਾਰਣ ਦੱਸੋ ਨੋਟਿਸ ਅਤੇ ਪਾਰਟੀ ’ਚੋਂ ਮੁਅੱਤਲ ਕੀਤੇ ਜਾਣ ਬਾਰੇ ਕਿਹਾ ਹੈ ਕਿ ਪਾਰਟੀ ਦਾ ਪੂਰਾ ਹੱਕ ਹੈ ਜੋ ਮਰਜ਼ੀ ਕਰੇ। ਆਪਣੇ ਹਲਕੇ ਵਿਚ ਅਤੇ ਪੰਜਾਬ ਵਿਚ ਜੋ ਵੀ ਮੇਰੀ ਜ਼ਿੰਮੇਵਾਰੀ ਸੀ, ਉਹ ਨਿਭਾਈ ਹੈ ਅਤੇ ਅੱਗੇ ਵੀ ਨਿਭਾਉਂਦੀ ਰਹਾਂਗੀ। ਹਲਕੇ ਲਈ ਜੋ ਕੰਮ ਕਰਨਾ ਹੋਵੇਗਾ, ਕਰਦੀ ਰਹਾਂਗੀ। ਕਾਰਣ ਦੱਸੋ ਨੋਟਿਸ ਦਾ ਜਵਾਬ ਦੇਣ ਬਾਰੇ ਉਨ੍ਹਾਂ ਕਿਹਾ ਕਿ ਇਸ ਬਾਰੇ ਉਹ ਫਿਰ ਦੱਸਣਗੇ। ਉਨ੍ਹਾਂ ਨਾਲ ਹੀ ਕਿਹਾ ਕਿ ਜੋ ਵੀ ਪਾਰਟੀ ਨੇ ਕਰਨਾ ਹੈ, ਕਰਨ ਦਿਓ, ਉਸ ਤੋਂ ਬਾਅਦ ਉਹ ਜਵਾਬ ਦੇਣਗੇ।

ਇਹ ਵੀ ਪੜ੍ਹੋ : ਵੱਡਾ ਕਦਮ ਚੁੱਕਣ ਦੀ ਤਿਆਰੀ ’ਚ ਪੰਜਾਬ ਸਰਕਾਰ, ਮੰਤਰੀਆਂ ਨੂੰ ਲੈ ਕੇ ਲਿਆ ਜਾ ਸਕਦੈ ਇਹ ਫ਼ੈਸਲਾ

ਸ਼ੁੱਕਰਵਾਰ ਨੂੰ ਕੀਤਾ ਗਿਆ ਸੀ ਮੁਅੱਤਲ

ਦੱਸਣਯੋਗ ਹੈ ਕਿ ਕਾਂਗਰਸ ਨੇ ਪਟਿਆਲਾ ਤੋਂ ਲੋਕ ਸਭਾ ਦੀ ਆਪਣੀ ਮੈਂਬਰ ਪਰਨੀਤ ਕੌਰ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਦੇ ਦੋਸ਼ ਹੇਠ ਸ਼ੁੱਕਰਵਾਰ ਨੂੰ ਪਾਰਟੀ ’ਚੋਂ ਮੁਅੱਤਲ ਕਰ ਦਿੱਤਾ ਸੀ। ਪ੍ਰਨੀਤ ਕੌਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧਰਮ ਪਤਨੀ ਹਨ। ਅਮਰਿੰਦਰ ਸਿੰਘ ਹੁਣ ਭਾਰਤੀ ਜਨਤਾ ਪਾਰਟੀ ਵਿਚ ਹਨ। ਪਾਰਟੀ ਦੀ ਅਨੁਸ਼ਾਸਨੀ ਐਕਸ਼ਨ ਕਮੇਟੀ ਨੇ ਪ੍ਰਨੀਤ ਕੌਰ ਨੂੰ ਮੁਅੱਤਲ ਕਰਨ ਦਾ ਫੈਸਲਾ ਲੈਂਦਿਆਂ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ 3 ਦਿਨਾਂ ਅੰਦਰ ਇਹ ਦੱਸਣ ਲਈ ਕਿਹਾ ਹੈ ਕਿ ਕਿਉਂ ਨਾ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢਿਆ ਜਾਵੇ। ਅਨੁਸ਼ਾਸਨੀ ਕਾਰਵਾਈ ਕਮੇਟੀ ਦੇ ਮੈਂਬਰ ਸਕੱਤਰ ਤਾਰਿਕ ਅਨਵਰ ਵੱਲੋਂ ਜਾਰੀ ਚਿੱਠੀ ਵਿਚ ਕਿਹਾ ਗਿਆ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਿਕਾਇਤ ਕੀਤੀ ਸੀ ਕਿ ਪ੍ਰਨੀਤ ਕੌਰ ਭਾਜਪਾ ਦੀ ਮਦਦ ਲਈ ਪਾਰਟੀ ਵਿਰੋਧੀ ਸਰਗਰਮੀਆਂ ਵਿਚ ਸ਼ਾਮਲ ਹੈ।

ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ ਖੁਸ਼ਖਬਰੀ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News