ਪ੍ਰਸ਼ਾਂਤ ਕਿਸ਼ੋਰ 'ਤੇ ਫਿਰ ਦਾਅ ਖੇਡਣ ਦੀ ਤਿਆਰੀ 'ਚ ਕਾਂਗਰਸ!

Wednesday, Jun 03, 2020 - 06:46 PM (IST)

ਪਠਾਨਕੋਟ (ਕੰਵਲ ਰੰਧਾਵਾ) : ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਵੇਂ ਅਜੇ ਲਗਭਗ 2 ਸਾਲ ਦਾ ਸਮਾਂ ਬਾਕੀ ਹੈ ਪਰ ਕਾਂਗਰਸ ਪਾਰਟੀ ਨੇ ਹੁਣ ਤੋਂ ਹੀ ਤਿਆਰੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਸੂਤਰਾਂ ਮੁਤਾਬਕ ਕਾਂਗਰਸ ਸਰਕਾਰ ਪ੍ਰਸ਼ਾਂਤ ਕਿਸ਼ੋਰ 'ਤੇ ਇਕ ਵਾਰ ਫਿਰ ਦਾਅ ਖੇਡਣ ਦੀ ਤਿਆਰੀ ਵਿਚ ਹੈ। ਦੱਸਣਯੋਗ ਹੈ ਕਿ ਪ੍ਰਸ਼ਾਂਤ ਕਿਸ਼ੋਰ ਉਹ ਨਾਂ ਹੈ ਜਿਸ ਦੀ 2017 ਦੀਆਂ ਚੋਣਾਂ ਵਿਚ ਕਾਂਗਰਸ ਨੂੰ ਜਿਤਾਉਣ ਵਿਚ ਅਹਿਮ ਭੂਮਿਕਾ ਮੰਨੀ ਗਈ ਹੈ। ਹੁਣ ਖਬਰਾਂ ਹਨ ਕਿ 2022 'ਚ ਦੁਬਾਰਾ ਸੱਤਾ 'ਤੇ ਕਾਬਜ਼ ਹੋਣ ਲਈ ਕਾਂਗਰਸ ਪ੍ਰਸ਼ਾਂਤ ਕਿਸ਼ੋਰ ਦੀਆਂ ਪੇਡ-ਸੇਵਾਵਾਂ ਲੈ ਸਕਦੀ ਹੈ। ਹਲਕਾ ਭੋਆ ਤੋਂ ਕਾਂਗਰਸ ਦੇ ਵਿਧਾਇਕ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਹਾਈਕਮਾਨ ਸੂਬੇ ਦੇ ਕਾਂਗਰਸੀ ਵਿਧਾਇਕਾਂ ਤੋਂ ਇਸ ਬਾਬਤ ਬਕਾਇਦਾ ਰਾਏ ਵੀ ਮੰਗ ਰਹੀ ਹੈ।

ਇਹ ਵੀ ਪੜ੍ਹੋ : ਕੋਰੋਨਾ ਆਫ਼ਤ ਦੌਰਾਨ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸਕੂਲਾਂ ਲਈ ਜਾਰੀ ਕੀਤਾ ਨਵਾਂ ਫ਼ਰਮਾਨ

ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਵੀ ਕਾਂਗਰਸ ਲਈ ਪ੍ਰਸ਼ਾਂਤ ਕਿਸ਼ੋਰ ਨੇ ਹੀ ਰਣਨੀਤੀ ਤਿਆਰ ਕੀਤੀ ਸੀ ਅਤੇ ਇਨ੍ਹਾਂ ਚੋਣਾਂ ਵਿਚ ਪ੍ਰਸ਼ਾਂਤ ਕਿਸ਼ੋਰ ਦੀ ਰਣਨੀਤੀ ਕੰਮ ਆਈ ਅਤੇ ਕਾਂਗਰਸ 10 ਸਾਲ ਦੇ ਲੰਬੇ ਵਕਫੇ ਤੋਂ ਬਾਅਦ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋ ਸਕੀ ਅਤੇ ਅਮਰਿੰਦਰ ਸਿੰਘ ਪੰਜਾਬ ਸਰਕਾਰ ਦੇ ਕੈਪਟਨ ਬਣੇ।

ਇਹ ਵੀ ਪੜ੍ਹੋ : ਅੰਮ੍ਰਿਤਸਰ ਜ਼ਿਲ੍ਹੇ 'ਚ ਲਗਾਤਾਰ ਵੱਧ ਰਹੀ ਕੋਰੋਨਾ ਮਹਾਮਾਰੀ, 2 ਨਵੇਂ ਮਾਮਲਿਆਂ ਦੀ ਪੁਸ਼ਟੀ 

 


Gurminder Singh

Content Editor

Related News