ਪ੍ਰਸ਼ਾਂਤ ਕਿਸ਼ੋਰ ਦੀ ਰਣਨੀਤੀ ਤਹਿਤ ਨਵਜੋਤ ਨੂੰ ਬਣਾਇਆ ਪ੍ਰਧਾਨ, 2022 'ਚ ਸਿੱਧੂ ਕਰਨਗੇ ਕਾਂਗਰਸ ਦੀ ਅਗਵਾਈ

2021-07-22T10:50:22.057

ਅੰਮ੍ਰਿਤਸਰ (ਦੀਪਕ) - ਬੰਗਾਲ ’ਚ ਮਮਤਾ ਬੈਨਰਜੀ ਨੂੰ ਜਿੱਤ ਦਿਵਾਉਣ ਅਤੇ ਕਾਂਗਰਸ ਪਾਰਟੀ ਦੇ ਪੁਰਾਣੇ ਅਤੇ ਨੌਜਵਾਨ ਲੀਡਰਾਂ ਨੂੰ ਸਿਆਸੀ ਭਵਿੱਖ ਦੇ ਚੰਦ ਤਾਰੇ ਦਿਖਾਉਣ ਵਾਲੇ ਸਿਆਸਤ ਦੇ ਮਾਹਰ ਪ੍ਰਸ਼ਾਂਤ ਕਿਸ਼ੋਰ ਦਾ ਹਰ ਦਾਅ ਕਦੇ ਖਾਲੀ ਨਹੀਂ ਜਾਣ ਕਰਕੇ ਅਕਸਰ ਕਾਂਗਰਸ ਪਾਰਟੀ ਉਨ੍ਹਾਂ ਦੇ ਸਰਵੇ ’ਤੇ ਭਰੋਸਾ ਕਰਦੀ ਹੈ। ਇਸ ਭਰੋਸੇ ਦੇ ਸਦਕਾ ਪਾਰਟੀ ਸੁਨਿਹਰੀ ਭਵਿੱਖ ਲਈ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਸਿਆਸੀ ਗੁਰੂ ਮੰਨਦੀ ਹੈ। ਕਾਂਗਰਸ ਹਾਈ ਕਮਾਂਡ ਦੇ ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਮਿਲੀ ਹੈ ਕਿ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਪਾਰਟੀ ਮੁਖੀ ਸ਼੍ਰੀਮਤੀ ਸੋਨੀਆ ਗਾਂਧੀ ਨੇ ਪਹਿਲੀ ਵਾਰ ਹਿਮੰਤ ਦਿਖਾਉਂਦੇ ਹੋਏ ਨੌਜਵਾਨ ਲੀਡਰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦਾ ਜੋ ਪ੍ਰਧਾਨ ਨਿਯੁਕਤ ਕੀਤਾ ਹੈ, ਉਸ ਪਿਛੇ ਪ੍ਰਸ਼ਾਂਤ ਕਿਸ਼ੋਰ ਦੇ ਪਿਛਲੇ 6 ਮਹੀਨਿਆਂ ਤੋਂ ਗੁਪਤ ਤੌਰ ’ਤੇ ਕੀਤੇ ਗਏ ਪੰਜਾਬ ਕਾਂਗਰਸ ਪਾਰਟੀ ਦੇ ਸਰਵੇ ਦਾ ਅਸਲੀ ਨਤੀਜਾ ਅਤੇ ਰਾਜ ਹੈ।

ਪੜ੍ਹੋ ਇਹ ਵੀ ਖ਼ਬਰ - ਸਾਉਣ ਮਹੀਨੇ ਪੇਕੇ ਗਈ ਨਵ-ਵਿਆਹੁਤਾ ਦੀ ਭੇਤਭਰੇ ਹਾਲਾਤ ’ਚ ਮੌਤ, ਪੁਲਸ ਨੇ ਕਬਜ਼ੇ ’ਚ ਲਈ ਅੱਧਸੜੀ ਲਾਸ਼

PunjabKesari

ਸੂਤਰਾਂ ਤੋਂ ਇਹ ਪਤਾ ਲੱਗਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਦਾਗੀ ਲੀਡਰਾਂ ਨੂੰ ਬਚਾਉਣ ਅਤੇ ਅਕਾਲੀ ਦਲ ਨਾਲ ਨੂਰੀ ਕੁਸ਼ਤੀ ਲੜਨ ਵਾਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਇਤਿਹਾਸ, ਦੋਹਰੀ ਸਿਆਸੀ ਸੋਚ ਦੀ ਜਾਂਚ ਪ੍ਰਸ਼ਾਂਤ ਕਿਸ਼ੋਰ ਨੇ ਕੈਪਟਨ ਅਮਰਿੰਦਰ ਸਿੰਘ ਦੇ ਮਹਿਮਾਨ ਬਣ ਕੇ ਕਰਦੇ ਰਹੇ ਹਨ। ਪ੍ਰਸ਼ਾਂਤ ਕਿਸ਼ੋਰ ਨੇ ਪਾਰਟੀ ਹਾਈ ਕਮਾਂਡ ਨੂੰ ਇਹ ਸਪੱਸ਼ਟ ਕਰ ਦਿੱਤਾ ਕਿ 83 ਸਾਲ ਦੇ ਕੈਪਟਨ ਅਮਰਿੰਦਰ ਸਿੰਘ ਦੀ ਜਗ੍ਹਾ ਜੇਕਰ ਨਵਜੋਤ ਸਿੰਘ ਸਿੱਧੂ ਦੀ ਅਗਵਾਈ ’ਚ ਪੰਜਾਬ ਕਾਂਗਰਸ ਪਾਰਟੀ ਚੋਣ ਲੜਦੀ ਹੈ ਤਾਂ ਈਮਾਨਦਾਰ, ਬੇਦਾਗ਼ ਬੁਲਾਰਾ ਹੋਣ ਦੇ ਨਾਤੇ ਨਵਜੋਤ ਸਿੰਘ ਸਿੱਧੂ ਦੀ ਅਗਵਾਈ ’ਚ 2022 ਦੀ ਚੋਣ ਲੜ ਕੇ ਕਾਂਗਰਸ ਪਾਰਟੀ ਆਸਾਨੀ ਨਾਲ ਆਪਣੀ ਸਰਕਾਰ ਵੀ ਬਣਾ ਸਕਦੀ ਹੈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਜੈਪੁਰ ਘੁੰਮਣ ਗਏ ਸਕੇ ਭੈਣ-ਭਰਾ ’ਤੇ ਡਿੱਗੀ ਅਸਮਾਨੀ ਬਿਜਲੀ, ਹੋਈ ਮੌਕੇ ’ਤੇ ਮੌਤ

ਸਾਡੇ ਚਾਰ ਸਾਲ ਦੇ ਕਾਰਜਕਾਲ ਦੀ ਪੋਲ ਖੋਲ੍ਹਣ ਵਾਲੇ ਪ੍ਰਸ਼ਾਂਤ ਕਿਸ਼ੋਰ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਕਾਂਗਰਸ ਪਾਰਟੀ ਜੇਕਰ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ’ਚ ਪੰਜਾਬ ਦੀ ਚੋਣ ਲੜਦੀ ਹੈ ਤਾਂ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਿਆਦਾ ਸੀਟਾਂ ਆ ਸਕਦੀਆਂ ਹਨ। ਨਵਜੋਤ ਸਿੰਘ ਸਿੱਧੂ ਆਮ ਆਦਮੀ ਪਾਰਟੀ ’ਚ ਜਾ ਕੇ ਮੁੱਖ ਮੰਤਰੀ ਦਾ ਉਮੀਦਵਾਰ ਐਲਾਨੇ ਜਾਂਦੇ ਹਨ ਤਾਂ ਆਮ ਆਦਮੀ ਪਾਰਟੀ ਦਾ ਪੱਖ ਸਭ ਤੋਂ ਭਾਰੀ ਰਹੇਗਾ।

PunjabKesari

ਪੜ੍ਹੋ ਇਹ ਵੀ ਖ਼ਬਰ - ਕ੍ਰਿਕਟ ਦੇ ਗੁਰੂ ‘ਨਵਜੋਤ ਸਿੰਘ ਸਿੱਧੂ’ ਨੇ ਬਦਲੇ ਪੰਜਾਬ ਦੇ ਸਿਆਸੀ ਸਮੀਕਰਨ

ਸੂਤਰਾਂ ਮੁਤਾਬਿਕ ਕਾਂਗਰਸ ਹਾਈ ਕਮਾਂਡ ਨੇ ਪੰਜਾਬ ਦੇ 9 ਕਾਂਗਰਸੀ ਸੰਸਦ ਮੈਂਬਰਾਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਪ੍ਰਸ਼ਾਂਤ ਕਿਸ਼ੋਰ ਦੀ ਰਿਪੋਰਟ ਨੂੰ ਲਾਗੂ ਕਰ ਕੇ ਰਾਤੋ-ਰਾਤ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦਾ ਪ੍ਰਧਾਨ ਥਾਪ ਦਿੱਤਾ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਦਰ-ਕਿਨਾਰ ਕਰਨ ’ਚ ਦੇਰੀ ਤੱਕ ਨਹੀਂ ਕੀਤੀ।

ਪੜ੍ਹੋ ਇਹ ਵੀ ਖ਼ਬਰ - ਤ੍ਰਿਪਤ ਰਜਿੰਦਰ ਬਾਜਵਾ ਦੀ ਕੈਪਟਨ ਨੂੰ ਨਸੀਹਤ, ਕਿਹਾ ‘ਬਾਜਵਾ ਦੀਆਂ ਚਿੱਠੀਆਂ ਭੁੱਲੇ, ਸਿੱਧੂ ਦੇ ਟਵੀਟ ਵੀ ਭੁੱਲ ਜਾਓ’

ਨੋਟ - ਪ੍ਰਸ਼ਾਂਤ ਕਿਸ਼ੋਰ ਦੀ ਰਿਪੋਰਟ ਤੇ ਰਣਨੀਤੀ ਮੁਤਾਬਕ ਨਵਜੋਤ ਸਿੱਧੂ ਨੂੰ ਬਣਾਇਆ ਪ੍ਰਧਾਨ, ਦੇ ਬਾਰੇ ਤੁਸੀਂ ਕੀ ਕਹੋਗੇ, ਜਿਉ ਜਵਾਬ


rajwinder kaur

Content Editor rajwinder kaur