ਵੱਡੀ ਖ਼ਬਰ : ਪ੍ਰਸ਼ਾਂਤ ਕਿਸ਼ੋਰ ਨੇ ਮੁੱਖ ਮੰਤਰੀ ਦੇ ਮੁੱਖ ਸਲਾਹਕਾਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
Thursday, Aug 05, 2021 - 10:48 AM (IST)

ਚੰਡੀਗੜ੍ਹ : ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਏ. ਐਨ. ਆਈ. ਦੀ ਖ਼ਬਰ ਮੁਤਾਬਕ ਪ੍ਰਸ਼ਾਂਤ ਕਿਸ਼ੋਰ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖਿਆ ਹੈ ਕਿ ਮੈਂ ਜਨਤਕ ਜੀਵਨ 'ਚ ਸਰਗਰਮ ਸਿਆਸਤ ਤੋਂ ਅਸਥਾਈ ਤੌਰ 'ਤੇ ਬ੍ਰੇਕ ਲੈਣੀ ਚਾਹੁੰਦਾ ਹਾਂ।
ਇਸ ਲਈ ਮੈਂ ਤੁਹਾਡੇ ਮੁੱਖ ਸਲਾਹਕਾਰ ਦੇ ਅਹੁਦੇ ਦੀ ਜ਼ਿੰਮੇਵਾਰੀ ਨਹੀਂ ਸੰਭਾਲ ਸਕਦਾ। ਇਸ ਲਈ ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਮੈਨੂੰ ਇਸ ਅਹੁਦੇ ਤੋਂ ਮੁਕਤ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਪ੍ਰਸ਼ਾਂਤ ਕਿਸ਼ੋਰ ਨੇ ਅਸਤੀਫ਼ਾ ਉਸ ਸਮੇਂ ਦਿੱਤਾ ਹੈ, ਜਦੋਂ ਪੰਜਾਬ 'ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਰਾਜ ਅਨੂਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਾਅਲੀ ਜਾਤੀ ਸਰਟੀਫਿਕੇਟਾਂ ਦੀ ਜਾਂਚ ਲਈ 3 ਮੈਂਬਰੀ ਟੀਮ ਗਠਿਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ