ਪ੍ਰਤਾਪ ਬਾਜਵਾ ਮਾਮਲੇ ''ਚ ਹਾਈਕੋਰਟ ''ਚ ਸੁਣਵਾਈ, ਜਾਣੋ ਕੀ ਕਿਹਾ ਅਦਾਲਤ ਨੇ
Tuesday, Apr 22, 2025 - 01:33 PM (IST)

ਚੰਡੀਗੜ੍ਹ : ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਵਿਚ ਗ੍ਰਨੇਡ ਬੰਬਾਂ ਨੂੰ ਲੈ ਕੇ ਦਿੱਤੇ ਗਏ ਬਿਆਨ ਦੇ ਮਾਮਲੇ ਵਿਚ ਅੱਜ ਪੰਜਾਬ ਹਰਿਆਣਾ ਹਾਈਕੋਰਟ ਵਿਚ ਅਹਿਮ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਅਦਾਲਤ ਵਿਚ ਆਪਣੀ ਰਿਪੋਰਟ ਦਾਇਰ ਕੀਤੀ ਗਈ। ਸੁਣਵਾਈ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਵਕੀਲ ਫੈਰੀ ਸੌਫ਼ਤ ਨੇ ਕਿਹਾ ਕਿ ਸਰਕਾਰ ਵਲੋਂ ਇਕ ਸਟੇਟਸ ਰਿਪੋਰਟ ਦਾਇਰ ਕੀਤੀ ਗਈ ਹੈ ਅਤੇ ਅਦਾਲਤ ਦਾ ਮੰਨਣਾ ਹੈ ਕਿ ਇਸ ਮਾਮਲੇ ਵਿਚ ਜਾਂਚ ਅਜੇ ਵੀ ਪੈਂਡਿੰਗ ਹੈ, ਜਿਸ ਕਾਰਨ ਅਗਲੀ ਸੁਣਵਾਈ 7 ਤਰੀਕ ਨੂੰ ਹੋਵੇਗੀ। ਫਿਲਹਾਲ ਪ੍ਰਤਾਪ ਬਾਜਵਾ ਦੀ ਗ੍ਰਿਫ਼ਤਾਰੀ ਦਾ ਕੋਈ ਇਰਾਦਾ ਨਹੀਂ ਹੈ। ਲੋੜ ਪੈਣ 'ਤੇ ਨੋਟਿਸ ਤੋਂ ਬਾਅਦ ਕਾਰਵਾਈ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਖਤਰੇ ਦੀ ਘੰਟੀ, ਇਨ੍ਹਾਂ ਨਵੇਂ ਹੁਕਮਾਂ ਬਾਰੇ ਜਾਣ ਉੱਡਣਗੇ ਹੋਸ਼