ਨਸ਼ਿਆਂ ਦੇ ਮੁੱਦੇ ’ਤੇ ਪ੍ਰਤਾਪ ਬਾਜਵਾ ਨੇ ਘੇਰੀ ‘ਆਪ’ ਸਰਕਾਰ, ਵਿੰਨ੍ਹੇ ਤਿੱਖੇ ਨਿਸ਼ਾਨੇ

Sunday, Nov 27, 2022 - 09:19 PM (IST)

ਨਸ਼ਿਆਂ ਦੇ ਮੁੱਦੇ ’ਤੇ ਪ੍ਰਤਾਪ ਬਾਜਵਾ ਨੇ ਘੇਰੀ ‘ਆਪ’ ਸਰਕਾਰ, ਵਿੰਨ੍ਹੇ ਤਿੱਖੇ ਨਿਸ਼ਾਨੇ

ਗੁਰਦਾਸਪੁਰ (ਜੀਤ ਮਠਾਰੂ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ  ’ਚ ਪੰਜਾਬ ’ਚ ਤੇਜ਼ੀ ਨਾਲ ਵਧ ਰਹੀ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਦੇ ਇਰਾਦੇ ’ਤੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਹੈ। ਬਾਜਵਾ ਨੇ 'ਆਪ' ਸਰਕਾਰ ਦੀ 8 ਮਹੀਨਿਆਂ ਸੱਤਾ ’ਚ ਰਹਿਣ ਦੇ ਬਾਵਜੂਦ ਨਸ਼ਾ ਤਸਕਰਾਂ ਦੀ ਧੌਣ ਤੋੜਨ ਦਾ ਪ੍ਰੋਗਰਾਮ ਉਲੀਕਣ ’ਚ ਅਯੋਗਤਾ ਲਈ ਸਖ਼ਤ ਨਿੰਦਾ ਕੀਤੀ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਕਈ ਪ੍ਰਮੁੱਖ ਅਖ਼ਬਾਰਾਂ ਸੂਬੇ ’ਚ ਪ੍ਰਚੱਲਿਤ ਨਸ਼ੇ ਦੇ ‘ਹੌਟ ਸਪਾਟ’ (ਨਸ਼ਾ ਵਿਕਣ ਵਾਲਿਆਂ ਥਾਵਾਂ) ਨਾਲ ਸਬੰਧਿਤ ਖ਼ਬਰਾਂ ਛਾਪ ਰਹੇ ਹਨ, ਫਿਰ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਅਧੀਨ ਪੁਲਸ ਨੇ ਇਨ੍ਹਾਂ ਰਿਪੋਰਟਾਂ ਪ੍ਰਤੀ ਅੱਖਾਂ ਬੰਦ ਕਰ ਲਈਆਂ ਹਨ ਅਤੇ ਸਰਕਾਰ ਇਨ੍ਹਾਂ ਰਿਪੋਰਟਾਂ ਦਾ ਨੋਟਿਸ ਲੈਣ ’ਚ ਅਸਫਲ ਰਹੀ ਹੈ। ਕਾਦੀਆਂ ਵਿਧਾਨ ਸਭਾ ਹਲਕੇ ਦੇ ਵਿਧਾਇਕ ਬਾਜਵਾ ਨੇ ਕਿਹਾ ਕਿ ਮੀਡੀਆ ’ਚ ਨਸ਼ਿਆਂ ਨਾਲ ਸਬੰਧਿਤ ਡਰਾਉਣੇ ਵੇਰਵਿਆਂ ਨੂੰ ਦਰਸਾਇਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : UK ਤੋਂ ਪਰਤੇ ਪਿਤਾ ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਨੂੰ ਲੈ ਕੇ ਕੀਤਾ ਵੱਡਾ ਖ਼ੁਲਾਸਾ

ਇਕ ਆਮ ਬਿਰਤਾਂਤ ਜੋ ਸਾਹਮਣੇ ਆਇਆ ਹੈ ਕਿ ਨਸ਼ਾ (ਚਿੱਟਾ) ਕਥਿਤ ਤੌਰ ’ਤੇ ਸਿੱਧਾ ਨਸ਼ੇੜੀਆਂ ਦੇ ਘਰਾਂ ਤੱਕ ਪਹੁੰਚਾਇਆ ਜਾਂਦਾ ਹੈ। ਇਕ ਖ਼ਬਰ ਮੁਤਾਬਿਕ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਪਲਾਸੌਰ ਦੇ ਨਿਵਾਸੀਆਂ ਨੇ ਦੋਸ਼ ਲਾਇਆ ਕਿ ਪਿੰਡ ਦਾ ਇਕ ਖ਼ਾਸ ਪਰਿਵਾਰ ਇਲਾਕੇ ’ਚ ਨਸ਼ਾ ਵੰਡਣ ਦਾ ਨੈੱਟਵਰਕ ਚਲਾ ਰਿਹਾ ਹੈ ਅਤੇ ਇਸ ਬਾਰੇ ਹਰ ਕੋਈ ਜਾਣਦਾ ਹੈ। ਬਾਜਵਾ ਨੇ ਕਿਹਾ ਕਿ ‘ਆਪ’ ਨੇ ਲਾਭਪਾਤਰੀਆਂ ਦੇ ਘਰ-ਘਰ ਰਾਸ਼ਨ ਦੀ ਸਿੱਧੀ ਡਲਿਵਰੀ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ‘ਆਪ’ ਸਰਕਾਰ ਦੀ ਲਾਪਰਵਾਹੀ ਕਾਰਨ ਨਸ਼ਾ (ਚਿੱਟਾ) ਕਥਿਤ ਤੌਰ ’ਤੇ ਨਸ਼ੇੜੀਆਂ ਦੇ ਬੂਹੇ ਤੱਕ ਪਹੁੰਚਾਇਆ ਜਾ ਰਿਹਾ ਹੈ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਅਜਿਹੀ ਹੀ ਇਕ ਹੋਰ ਰਿਪੋਰਟ ਮੋਗਾ ਜ਼ਿਲ੍ਹੇ ਦੇ ਪਿੰਡ ਦੌਲੇਵਾਲਾ ਮੇਅਰ ਦੀ ਮਾੜੀ ਤਸਵੀਰ ਪੇਸ਼ ਕਰਦੀ ਹੈ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਨੂੰ ਲੈ ਕੇ ਪਿਤਾ ਦਾ ਵੱਡਾ ਖ਼ੁਲਾਸਾ, ‘ਆਪ’ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ’ਚ ਅਹਿਮ ਫ਼ੈਸਲਾ, ਪੜ੍ਹੋ Top 10

ਇਸ ਰਿਪੋਰਟ ਦੇ ਅਨੁਸਾਰ ਪਿੰਡ ਕਿਸੇ ਸਮੇਂ ਨਾਜਾਇਜ਼ ਸ਼ਰਾਬ, ਭੁੱਕੀ ਅਤੇ ਅਫ਼ੀਮ ਦੀ ਤਸਕਰੀ ਲਈ ਬਦਨਾਮ ਸੀ ਪਰ ਪਿਛਲੇ ਕੁਝ ਦਹਾਕਿਆਂ ਤੋਂ ਇਹ ਹੈਰੋਇਨ, ਸਮੈਕ ਅਤੇ ਸਿੰਥੈਟਿਕ ਨਸ਼ਿਆਂ ਦੀ ਵਿਕਰੀ ਲਈ ਇਕ ਹੌਟਸਪਾਟ ਬਣ ਗਿਆ ਹੈ। ਪਿੰਡ ਦੇ ਸਰਪੰਚ ਨੇ ਅਖ਼ਬਾਰੀ ਰਿਪੋਰਟ ’ਚ ਕਿਹਾ ਕਿ ਸਥਾਨਕ ਵਾਸੀ ਨਸ਼ੇ ਦਾ ਕਾਰੋਬਾਰ ਛੱਡਣਾ ਚਾਹੁੰਦੇ ਹਨ ਪਰ ਨਾ ਤਾਂ ਸੂਬਾ ਸਰਕਾਰ ਅਤੇ ਨਾ ਹੀ ਸਥਾਨਕ ਪੁਲਸ ਲੋਕਾਂ ਦੀ ਜ਼ਿੰਦਗੀ ਬਦਲਣ ਲਈ ਗੰਭੀਰ ਅਤੇ ਸੰਵੇਦਨਸ਼ੀਲ ਹੈ। ਬਾਜਵਾ ਨੇ ਕਿਹਾ ਕਿ ਇਸ ਦਾ ਮਤਲਬ ਹੈ ਕਿ 'ਆਪ' ਸਰਕਾਰ ਕੋਲ ਨਸ਼ਾ ਤਸਕਰਾਂ ਅਤੇ ਨਸ਼ੇੜੀਆਂ ਨੂੰ ਬਿਹਤਰ ਜੀਵਨ ਲਈ ਪ੍ਰੇਰਿਤ ਕਰਨ ਲਈ ਕੋਈ ਯੋਜਨਾ ਜਾਂ ਪੁਨਰਵਾਸ ਪ੍ਰੋਗਰਾਮ ਨਹੀਂ ਹੈ। ਹਾਲਾਂਕਿ, ਫਰਵਰੀ 2022 ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਆਪ' ਦੇ ਕਰਤਾ ਧਰਤਾ ਅਰਵਿੰਦ ਕੇਜਰੀਵਾਲ ਨੇ ਨਸ਼ਿਆਂ ਦੀ ਸਮੱਸਿਆ ਨੂੰ ਸਰਕਾਰ ਬਣਨ ਦੇ 4 ਮਹੀਨਿਆਂ ਦੇ ਅੰਦਰ-ਅੰਦਰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ।

ਇਹ ਖ਼ਬਰ ਵੀ ਪੜ੍ਹੋ : ਮੰਤਰੀ ਧਾਲੀਵਾਲ ਦਾ ਵੱਡਾ ਬਿਆਨ, ਬਾਦਲ ਸਰਕਾਰ ਵੇਲੇ ਬੀਜ ਫਾਰਮ ਦੇ ਨਾਂ ’ਤੇ ਖ਼ਰੀਦੀ ਜ਼ਮੀਨ ਦੀ ਹੋਵੇਗੀ ਜਾਂਚ


author

Manoj

Content Editor

Related News