ਰਾਹੁਲ ਸ਼ਰਮਾ NSUI ਪੰਜਾਬ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ, ਪ੍ਰਤਾਪ ਬਾਜਵਾ ਨੇ ਦਿੱਤੀਆਂ ਵਧਾਈਆਂ

Tuesday, Dec 13, 2022 - 11:27 PM (IST)

ਰਾਹੁਲ ਸ਼ਰਮਾ NSUI ਪੰਜਾਬ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ, ਪ੍ਰਤਾਪ ਬਾਜਵਾ ਨੇ ਦਿੱਤੀਆਂ ਵਧਾਈਆਂ

ਚੰਡੀਗੜ੍ਹ (ਬਿਊਰੋ) : ਕਾਂਗਰਸ ਹਾਈਕਮਾਨ ਨੇ ਪੰਜਾਬ ’ਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਮੁਹਿੰਮ ਵਿੱਢੀ ਹੋਈ ਹੈ। ਇਸ ਮੁਹਿੰਮ ਤਹਿਤ ਪੰਜਾਬ ’ਚ ਐੱਨ. ਐੱਸ. ਯੂ. ਆਈ. ਦੇ ਢਾਂਚੇ ’ਚ ਤਬਦੀਲੀ ਕਰਦਿਆਂ ਰਾਹੁਲ ਸ਼ਰਮਾ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਲਈ ਰਾਹੁਲ ਸ਼ਰਮਾ ਨੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਤੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਤੇ ਐੱਨ. ਐੱਸ. ਯੂ. ਆਈ. ਦੇ ਸੂਬਾ ਪ੍ਰਧਾਨ ਈਸਰਪ੍ਰੀਤ ਸਿੱਧੂ ਦਾ ਧੰਨਵਾਦ ਪ੍ਰਗਟ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਪੰਚਾਇਤੀ ਜ਼ਮੀਨਾਂ ਨੂੰ ਲੈ ਕੇ ਮੁੜ ਸਰਗਰਮ ਹੋਈ ‘ਆਪ’ ਸਰਕਾਰ, ਸ਼ੁਰੂ ਕਰਨ ਜਾ ਰਹੀ ਇਹ ਮੁਹਿੰਮ

PunjabKesari

ਉਨ੍ਹਾਂ ਕਿਹਾ ਕਿ ਉਹ ਕਾਂਗਰਸ ਹਾਈਕਮਾਨ ਦੀਆਂ ਉਮੀਦਾਂ ’ਤੇ ਖਰਾ ਉਤਰਨਗੇ ਤੇ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ । ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਰਾਹੁਲ ਸ਼ਰਮਾ ਨੂੰ ਐੱਨ. ਐੱਸ. ਯੂ. ਆਈ. ਸੂਬਾ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ।

ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਬੋਲਣ ’ਤੇ ਪਾਬੰਦੀ ਲਾਉਣ ਵਾਲੀਆਂ ਸਿੱਖਿਆ ਸੰਸਥਾਵਾਂ ਦੀ ਹੁਣ ਖ਼ੈਰ ਨਹੀਂ, CM ਮਾਨ ਨੇ ਦਿੱਤੀ ਚੇਤਾਵਨੀ   


author

Manoj

Content Editor

Related News