ਯੂਕ੍ਰੇਨ ’ਤੇ ਰੂਸ ਦੇ ਹਮਲਿਆਂ ਦਰਮਿਆਨ ਪ੍ਰਤਾਪ ਬਾਜਵਾ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਕੀਤੀ ਇਹ ਬੇਨਤੀ

Thursday, Feb 24, 2022 - 08:33 PM (IST)

ਯੂਕ੍ਰੇਨ ’ਤੇ ਰੂਸ ਦੇ ਹਮਲਿਆਂ ਦਰਮਿਆਨ ਪ੍ਰਤਾਪ ਬਾਜਵਾ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਕੀਤੀ ਇਹ ਬੇਨਤੀ

ਚੰਡੀਗੜ੍ਹ (ਵੈੱਬ ਡੈਸਕ) : ਸੀਨੀਅਰ ਕਾਂਗਰਸੀ ਆਗੂ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਰੂਸ ਵੱਲੋਂ ਯੂਕ੍ਰੇਨ ’ਤੇ ਕੀਤੇ ਹਮਲੇ ਦਰਮਿਆਨ ਵਧਦੇ ਤਣਾਅ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਇਸ ਸਬੰਧ ’ਚ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਦਿਆਂ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਬੇਨਤੀ ਕੀਤੀ ਕਿ ਯੂਕ੍ਰੇਨ ਦੀ ਖਾਰਕੀਵ ਨੈਸ਼ਨਲ ਮੈਡੀਕਲ ਯੂਨੀਵਰਸਿਟੀ ’ਚ  ਪੰਜਾਬ ਦੇ ਕਾਦੀਆਂ ਤੋਂ ਵਿਦਿਆਰਥੀ ਗੁਰਪ੍ਰਤਾਪ ਐੱਮ. ਬੀ. ਬੀ. ਐੱਸ. ਦੀ ਪੜ੍ਹਾਈ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਖਾਰਕੀਵ ’ਚ ਰੂਸ ਨੇ ਵੱਡੇ ਹਵਾਈ ਹਮਲੇ ਕੀਤੇ ਹਨ। ਬਾਜਵਾ ਨੇ ਵਿਦੇਸ਼ ਮੰਤਰੀ ਨੂੰ ਕਿਹਾ ਕਿ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਉਸ ਵਿਦਿਆਰਥੀ ਨੂੰ ਸੁਰੱਖਿਅਤ ਢੰਗ ਨਾਲ ਉਸ ਖੇਤਰ ’ਚੋਂ ਬਾਹਰ ਕੱਢਿਆ ਜਾਵੇ।

ਇਹ ਵੀ ਪੜ੍ਹੋ : ਤਪਾ ਮੰਡੀ ਨਜ਼ਦੀਕ ਵਾਪਰਿਆ ਭਿਆਨਕ ਹਾਦਸਾ, ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਦਰਦਨਾਕ ਮੌਤ

ਜ਼ਿਕਰਯੋਗ ਹੈ ਕਿ ਯੂਕ੍ਰੇਨ ਤੇ ਰੂਸ ਵਿਚਾਲੇ ਵਧਦੇ ਤਣਾਅ ਦੌਰਾਨ ਭਾਰਤੀ ਦੂਤਘਰ ਨੇ 24 ਫਰਵਰੀ ਨੂੰ ਇਕ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ’ਚ ਯੂਕ੍ਰੇਨ ਵਿਚ ਰਹਿ ਰਹੇ ਭਾਰਤੀਆਂ ਨੂੰ ਕਿਹਾ ਗਿਆ ਹੈ ਕਿ ਯੂਕ੍ਰੇਨ ਦੇ ਮੌਜੂਦਾ ਹਾਲਾਤ ਡਾਵਾਂਡੋਲ ਹਨ। ਉਹ ਕ੍ਰਿਪਾ ਕਰਕੇ ਸ਼ਾਂਤ ਰਹੋ ਅਤੇ ਜਿੱਥੇ ਵੀ ਰਹੋ, ਸੁਰੱਖਿਅਤ ਰਹੋ। ਯੂਕ੍ਰੇਨ ਦੇ ਕਈ ਸ਼ਹਿਰਾਂ ’ਚ ਹਵਾਈ ਹਮਲੇ ਕੀਤੇ ਗਏ ਹਨ।

ਇਹ ਵੀ ਪੜ੍ਹੋ : ਯੂਕ੍ਰੇਨ ’ਚ ਪਰਿਵਾਰ ਸਮੇਤ ਫਸਿਆ ਪਿੰਡ ਖੁਰਦਾਂ ਦਾ ਹਰਜਿੰਦਰ ਸਿੰਘ


author

Manoj

Content Editor

Related News