ਪ੍ਰਤਾਪ ਬਾਜਵਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਲਈ ਲਾਇਆ ਆਬਜ਼ਰਵਰ
Wednesday, Jul 13, 2022 - 01:00 AM (IST)

ਗੁਰਦਾਸਪੁਰ (ਜੀਤ ਮਠਾਰੂ) : ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਹਲਕਾ ਕਾਦੀਆਂ ਤੋਂ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੂੰ ਕਾਂਗਰਸ ਹਾਈਕਮਾਂਡ ਵੱਲੋਂ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਲਈ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਇਹ ਨਿਯੁਕਤੀ ਸੌਂਪਣ ਲਈ ਹਾਈਕਮਾਂਡ ਦਾ ਤਹਿ-ਦਿਲੋਂ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਹਰ ਯਤਨ ਕਰਨਗੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਕੀਤਾ ਸਪੱਸ਼ਟ: ਕਿਸੇ ਨੂੰ ਵੀ ਡਾਇਰੈਕਟਰ ਸੋਸ਼ਲ ਮੀਡੀਆ ਨਹੀਂ ਕੀਤਾ ਨਿਯੁਕਤ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।