ਵਿਧਾਨ ਸਭਾ 'ਚ ਪ੍ਰਤਾਪ ਬਾਜਵਾ ਨੇ ਚੁੱਕਿਆ ਕਿਸਾਨਾਂ ਦਾ ਮੁੱਦਾ, ਦੇਵ ਮਾਨ ਦੀ ਟਿੱਪਣੀ 'ਤੇ ਸਪੀਕਰ ਤਲਖ਼

Friday, Sep 30, 2022 - 11:57 AM (IST)

ਵਿਧਾਨ ਸਭਾ 'ਚ ਪ੍ਰਤਾਪ ਬਾਜਵਾ ਨੇ ਚੁੱਕਿਆ ਕਿਸਾਨਾਂ ਦਾ ਮੁੱਦਾ, ਦੇਵ ਮਾਨ ਦੀ ਟਿੱਪਣੀ 'ਤੇ ਸਪੀਕਰ ਤਲਖ਼

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਇਜਲਾਸ ਦੇ ਤੀਸਰੇ ਦਿਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਵਿਧਾਨ ਸਭਾ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨਾਂ ਨਾਲ ਜੁੜੇ ਮੁੱਦਿਆਂ ’ਤੇ ਸਰਕਾਰ ਨੂੰ ਘੇਰਿਆ। ਕਾਂਗਰਸੀ ਪ੍ਰਧਾਨ ਰਾਜਾ ਵੜਿੰਗ ਨੇ ਆਂਗਨਵਾੜੀ ਵਰਕਰਾਂ ਦੀ ਤਨਖ਼ਾਹ ਦਾ ਮੁੱਦਾ ਚੁੱਕਿਆ।

ਪੜ੍ਹੋ ਇਹ ਵੀ ਖ਼ਬਰ : ਜਨਾਨੀ ਨੇ ‘ਜੱਚਾ-ਬੱਚਾ ਵਾਰਡ ਦੇ ਬਾਹਰ ਫਰਸ਼ ’ਤੇ ਦਿੱਤਾ ਬੱਚੇ ਨੂੰ ਜਨਮ, ਪਰਿਵਾਰ ਨੇ ਲਾਏ ਲਾਪਰਵਾਹੀ ਦੇ ਦੋਸ਼

ਇਸ ਦੇ ਨਾਲ ਹੀ ਕਾਰਵਾਈ ਦੌਰਾਨ ਰੇਤ ਬਜ਼ਰੀ ਦਾ ਮੁੱਦਾ ਵੀ ਚੁੱਕਿਆ ਗਿਆ। ਦੱਸ ਦੇਈਏ ਕਿ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਵਿਧਾਇਕ ਦੇਵ ਮਾਨ ਵਲੋਂ ਇਕ ਟਿੱਪਣੀ ਕੀਤੀ ਗਈ। ਪ੍ਰਤਾਪ ਸਿੰਘ ਬਾਜਵਾ ਨੇ ਜਦੋਂ ਕੈਮਰੇ ਦਾ ਮੁੱਦਾ ਚੁੱਕਿਆ ਤਾਂ ਉਸ ਸਮੇਂ ਦੇਵ ਮਾਨ ਨੇ ਟਿੱਪਣੀ ਕਰਦੇ ਹੋਏ ਕਿਹਾ ਕਿ ਕੋਈ ਬਾਜਵਾ ਦੀ ਸ਼ਕਲ ਨਹੀਂ ਵੇਖਣਾ ਚਾਹੁੰਦਾ। ਦੇਵ ਮਾਨ ਦੀ ਇਸ ਗੱਲ ’ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਕਿਸੇ ਦੀ ਸ਼ਾਨ ਖ਼ਿਲਾਫ਼ ਕੋਈ ਵੀ ਟਿੱਪਣੀ ਸਵੀਕਾਰਯੋਗ ਨਹੀਂ ਹੋਵੇਗੀ ਅਤੇ ਚਿਤਾਵਨੀ ਦਿੱਤੀ ਕਿ ਅਜਿਹਾ ਕਰਨ ਵਾਲੇ ਵਿਧਾਇਕ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ।

ਪੜ੍ਹੋ ਇਹ ਵੀ ਖ਼ਬਰ : ਤਰਨਤਾਰਨ ਦੇ ਝਬਾਲ ’ਚ ਚੜ੍ਹਦੀ ਸਵੇਰ ਵਾਪਰੀ ਵਾਰਦਾਤ: ਪੁੱਤ ਨੇ ਪਿਓ ਦਾ ਗੋਲੀ ਮਾਰ ਕੀਤਾ ਕਤਲ

ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪ੍ਰਤਾਪ ਬਾਜਵਾ ਨੇ ਪੰਜਾਬ ’ਚ ਭਾਰੀ ਮੀਂਹ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦਾ ਮੁੱਦਾ ਚੁੱਕਿਆ। ਮੰਤਰੀ ਕੁਲਦੀਪ ਧਾਲੀਵਾਲ ਨੇ ਇਸ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਅਸੀਂ ਗਰਦਾਵਰੀ ਕਰਵਾ ਰਹੇ ਹਾਂ, ਜਿਸ ਤੋਂ ਬਾਅਦ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਬਾਜਵਾ ਨੇ ਸਵਾਲ ਕੀਤਾ ਕਿ ਕਦੋਂ ਤੋਂ ਗਰਦਾਵਰੀ ਸ਼ੁਰੂ ਹੋਵੇਗੀ ਅਤੇ ਕਿੰਨਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਦਾ ਜਵਾਬ ਦਿੰਦੇ ਹੋਏ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪਹਿਲਾਂ ਗਰਦਾਵਰੀ ਕਰਵਾ ਲਈਏ, ਜਿਸ ਤੋਂ ਇਹ ਪਤਾ ਚੱਲ ਜਾਵੇਗਾ ਕਿ ਕਿੰਨਾ ਨੁਕਸਾਨ ਹੋਇਆ ਫਿਰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ : ਪੱਟੀ ’ਚ ਰੂਹ ਕੰਬਾਊ ਵਾਰਦਾਤ: ਰਿਸ਼ਤੇਦਾਰੀ 'ਚ ਗਏ 2 ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

 

 


author

rajwinder kaur

Content Editor

Related News