ਵਿਧਾਨ ਸਭਾ ਦੀ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ
Thursday, Jul 10, 2025 - 12:26 PM (IST)

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ ਹੋ ਚੁੱਕਾ ਹੈ। ਸਦਨ ਦੀ ਕਾਰਵਾਈ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇ ਕੇ ਸੈਸ਼ਨ ਨੂੰ ਸ਼ੁੱਕਰਵਾਰ ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਜਲਦੀ ਵਿਚ ਸਦਨ ਦੀ ਕਾਰਵਾਈ ਮੁਲਤਵੀ ਕਰਨ 'ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੱਡਾ ਬਿਆਨ ਦਿੱਤਾ ਹੈ।
ਇਹ ਵੀ ਪੜ੍ਹੋ: ਪੰਜਾਬ ਪੁਲਸ ਮੁਲਾਜ਼ਮ 'ਤੇ ਕੇਸ ਹੋਇਆ ਦਰਜ, ਹੈਰਾਨ ਕਰੇਗਾ ਪੂਰਾ ਮਾਮਲਾ
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਿੰਨੀ ਸਪੀਡ ਦੇ ਵਿਚ ਸਦਨ ਦੀ ਕਾਰਵਾਈ ਮੁੱਕੀ ਹੈ, ਉਨੀ ਹੀ ਸਪੀਡ ਦੇ ਨਾਲ 'ਆਪ' ਮੁਕ ਜਾਵੇਗੀ। ਇੰਨਾ ਦਾ ਕੰਮ ਹੁਣ ਖ਼ਤਮ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਬਾਨੀ-ਅਡਾਨੀਆਂ ਨੂੰ ਪੰਜਾਬ ਦੇ ਕਿਸਾਨਾਂ ਦੀਆਂ ਜ਼ਮੀਨਾਂ ਦੇ ਕੇ ਪੰਜਾਬ ਲੁੱਟਣ ਦੀ ਕੋਸ਼ਿਸ਼ ਕੀਤੀ ਹੈ, ਉਸੇ ਤਰ੍ਹਾਂ ਹੀ ਸਰਕਾਰ ਵੱਡੇ ਵਪਾਰੀਆਂ ਦੇ ਹੱਥਾਂ ਵਿਚ ਪੰਜਾਬ ਦੀ ਜ਼ਮੀਨ ਦੇਣਾ ਚਾਹੁੰਦਾ ਸੀ। ਅਸੀਂ ਇਕ ਮਰਲਾ ਪੈਲੀ ਵੀ ਨਹੀਂ ਜਾਣ ਦੇਵਾਂਗੇ।
ਇਹ ਵੀ ਪੜ੍ਹੋ: ਪੰਜਾਬ ਦੇ 14 ਜ਼ਿਲ੍ਹਿਆਂ ਲਈ Alert ਜਾਰੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 2 ਦਿਨ ਪਵੇਗਾ ਭਾਰੀ ਮੀਂਹ
ਮੇਰੀ ਵੀਡੀਓ ਤੋੜ-ਮਰੋੜ ਕੇ ਕੀਤੀ ਗਈ ਅਪਲੋਡ
ਉਥੇ ਹੀ ਪ੍ਰਤਾਪ ਬਾਜਵਾ ਨੇ ਕਿਹਾ ਕਿ ਮੇਰੀ ਵੀਡੀਓ ਨੂੰ ਤੋੜ-ਮਰੋੜ ਕੇ ਆਮ ਆਦਮੀ ਪਾਰਟੀ ਨੇ ਆਪਣੇ ਆਫੀਸ਼ੀਅਲ ਪੇਜ਼ 'ਤੇ ਅਪਲੋਡ ਕੀਤੀ ਹੈ , ਜਿਸ ਦੀ ਸ਼ਿਕਾਇਤ ਮੈਂ ਸੈਕਟਰ-3 ਨੰਬਰ ਵਿਚ ਪੁਲਸ ਕੋਲ ਦਰਜ ਕਰਵਾਈ ਹੈ ਅਤੇ ਬਕਾਇਦਾ ਅਸਲੀ ਵੀਡੀਓ, ਪੈਨਡਰਾਈਵ ਵੀ ਪੁਲਸ ਨੂੰ ਦਿੱਤੀ ਹੈ। ਪੁਲਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 8 ਜਨਵਰੀ ਤੱਕ ਲਾਗੂ ਹੋਏ ਸਖ਼ਤ ਹੁਕਮ, ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਲੱਗੀ ਇਹ ਮੁਕੰਮਲ ਪਾਬੰਦੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e