ਪੁਲਸ ਦੇ ਐਕਸ਼ਨ ਤੋਂ ਬਾਅਦ ਪ੍ਰਤਾਪ ਬਾਜਵਾ ਦਾ ਰਿਐਕਸ਼ਨ, ਦਿੱਤਾ ਵੱਡਾ ਬਿਆਨ
Sunday, Apr 13, 2025 - 01:30 PM (IST)

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਜਾ ਕੇ ਕੀਤੀ ਗਈ ਪੁੱਛਗਿੱਛ ਮਗਰੋਂ ਬਾਜਵਾ ਨੇ ਵੱਡਾ ਬਿਆਨ ਦਿੱਤਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ, ਖ਼ੁਫ਼ੀਆ ਏਜੰਸੀਆਂ ਅਤੇ ਕੇਂਦਰ ਸਰਕਾਰ ਵਿਚ ਮੇਰੇ ਸੂਤਰ ਹਨ। ਮੈਂ ਆਪਣੇ ਸੂਤਰਾਂ ਬਾਰੇ ਨਹੀਂ ਦੱਸ ਸਕਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਗਿਆ ਹੈ। ਮੇਰੇ ਸੂਤਰਾਂ ਨੇ ਹੀ 50 ਬੰਬ ਹੋਣ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅੱਜ ਕੀਤੀ ਗਈ ਪੁੱਛਗਿੱਛ ਵਿਚ ਮੈਂ ਪੁਲਸ ਨਾਲ ਪੂਰਾ ਸਹਿਯੋਗ ਕੀਤਾ ਹੈ।
ਇਹ ਵੀ ਪੜ੍ਹੋ: 32 ਗ੍ਰਨੇਡ ਵਾਲੇ ਬਿਆਨ 'ਤੇ ਕਸੂਤੇ ਫਸੇ ਬਾਜਵਾ, ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਜਾਂਚ ਲਈ ਪਹੁੰਚੀ ਪੁਲਸ
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੈਨੂੰ ਬੜੇ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਅੱਜ ਵਿਸਾਖੀ ਦੇ ਦਿਹਾੜੇ ਮੌਕੇ ਜਿੱਥੇ ਲੋਕ ਗੁਰੂ ਘਰਾਂ ਵਿਚ ਨਤਮਸਤਕ ਹੋ ਰਹੇ ਹਨ, ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਇੰਟੈਲੀਜੈਂਸ ਐਕਸ਼ਨ ਦੀ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਮਾਨ ਸਾਬ੍ਹ ਨੇ ਮੇਰੇ 'ਤੇ ਬਿਨਾਂ ਕਿਸੇ ਮਕਸਦ ਤੋਂ ਕੇਸ ਦਰਜ ਕਰਨਾ ਹੈ ਜਾਂ ਐਕਸ਼ਨ ਲੈਣਾ ਹੈ ਤਾਂ ਕੋਈ ਗੱਲ ਨਹੀਂ। ਅਜਿਹਾ ਕੋਈ ਪਹਿਲੀ ਵਾਰ ਨਹੀਂ ਹੋ ਰਿਹਾ, ਮੈਂ ਪੂਰੀ ਤਰ੍ਹਾਂ ਕਾਪਰੇਟ ਕਰਾਂਗਾ। ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਹਾਲਾਤ ਲਈ ਸਿੱਧੇ ਤੌਰ 'ਤੇ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ।
ਜ਼ਿਕਰਯੋਗ ਹੈ ਕਿ 32 ਗ੍ਰਨੇਡ ਵਾਲੇ ਦਿੱਤੇ ਗਏ ਬਿਆਨ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਕਸੂਤੇ ਫਸ ਗਏ ਹਨ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ ਮਗਰੋਂ ਪ੍ਰਤਾਪ ਸਿੰਘ ਬਾਜਵਾ ਦੀ ਚੰਡੀਗੜ੍ਹ ਰਿਹਾਇਸ਼ 'ਤੇ ਬਾਜਵਾ ਕੋਲੋਂ ਪੁੱਛਗਿੱਛ ਕਰਨ ਲਈ ਪਹੁੰਚੀ ਸੀ। ਜਾਂਚ ਕਰਨ ਲਈ ਪੁਲਸ ਟੀਮ ਨਾਲ ਪਹੁੰਚੀ ਏ. ਆਈ. ਜੀ. ਕਾਊਂਟਰ ਇੰਟੀਲੈਂਸ ਰਵਜੋਤ ਕੌਰ ਗਰੇਵਾਲ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਸਾਨੂੰ ਇਸ ਦਾ ਕੋਈ ਸੋਰਸ ਨਹੀਂ ਦੱਸਿਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਨਵੇਂ ਹੁਕਮ ਜਾਰੀ! ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਲੱਗੀ ਇਹ ਪਾਬੰਦੀ
ਪੁੱਛਗਿੱਛ ਦੌਰਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਸਾਡੇ ਨਾਲ ਕੋਈ ਕਾਪਰੇਟ ਨਹੀਂ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮੁੱਦੇ 'ਤੇ ਜਿੰਨੇ ਵੀ ਹੁਣ ਤੱਕ ਕੇਸ ਸਾਹਮਣੇ ਆਈ ਹਨ, ਸਾਰਿਆਂ ਨੂੰ ਸੁਲਝਾਇਆ ਗਿਆ ਹੈ ਅਤੇ ਅੱਗੇ ਵੀ ਇਸ ਦੀ ਜਾਂਚ ਕੀਤੀ ਜਾਵੇਗੀ। ਇਹ ਸਾਰਿਆਂ ਦੀ ਸੁਰੱਖਿਆ ਦਾ ਮੁੱਦਾ ਹੈ, ਇਸ ਕਰਕੇ ਇਹ ਜ਼ਰੂਰੀ ਹੈ ਕਿ ਇਸ ਦਾ ਸੋਰਸ ਪਤਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 32 ਗ੍ਰਨੇਡ ਹੋਣ ਬਾਰੇ ਇੰਟੈਲੀਜੈਂਸ ਦੇ ਕੋਲ ਕੋਈ ਅਜਿਹੀ ਸੂਚਨਾ ਨਹੀਂ ਹੈ। ਇਥੇ ਦੱਸ ਦੇਈਏ ਕਿ ਪ੍ਰਤਾਪ ਸਿੰਘ ਬਾਜਵਾ ਨੇ ਇਕ ਨਿੱਜੀ ਚੈਨਲ ਨੂੰ ਬਿਆਨ ਦਿੱਤਾ ਸੀ ਕਿ ਪੰਜਾਬ ਵਿਚ 50 ਬੰਬ ਆਏ ਹਨ, ਜਿਨ੍ਹਾਂ ਵਿਚੋਂ 18 ਚੱਲ ਗਏ ਹਨ ਅਤੇ 32 ਗ੍ਰਨੇਡ ਬੰਬ ਅਜੇ ਚੱਲਣੇ ਬਾਕੀ ਹੈ। ਬਾਜਵਾ ਵੱਲੋਂ ਦਿੱਤੇ ਗਏ ਬਿਆਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੁਲਸ ਨੂੰ ਸਖ਼ਤ ਕਾਰਵਾਈ ਦੇ ਆਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਲਈ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e