ਪਰਾਲੀ ਸਾੜਨ ਦੀ ਸਮੱਸਿਆ 'ਤੇ ਬੋਲੇ ਪ੍ਰਤਾਪ ਬਾਜਵਾ, ਕੇਂਦਰ ਤੇ ਪੰਜਾਬ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ

Tuesday, Oct 11, 2022 - 04:57 PM (IST)

ਪਰਾਲੀ ਸਾੜਨ ਦੀ ਸਮੱਸਿਆ 'ਤੇ ਬੋਲੇ ਪ੍ਰਤਾਪ ਬਾਜਵਾ, ਕੇਂਦਰ ਤੇ ਪੰਜਾਬ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ

ਚੰਡੀਗੜ੍ਹ : ਪਰਾਲੀ ਸਾੜਣ ਦੀਆਂ ਲਗਾਤਾਰ ਵੱਧ ਰਹੀਆਂ ਘਟਨਾਵਾਂ ਨੂੰ ਲੈ ਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਦੀ ਭਾਜਪਾ ਸਰਕਾਰ ਤੋਂ ਇਲਾਵਾ ਦਿੱਲੀ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ’ਤੇ ਵੱਡਾ ਹਮਲਾ ਬੋਲਿਆ ਹੈ। ਪ੍ਰਤਾਪ ਬਾਜਵਾ ਨੇ ਟਵੀਟ ਕਰਦਿਆਂ ਆਖਿਆ ਹੈ ਕਿ ਕੇਂਦਰ ਦੀ ਭਾਜਪਾ ਅਤੇ ਦਿੱਲੀ ਅਤੇ ਪੰਜਾਬ ਦੀ 'ਆਪ' ਸਰਕਾਰ ਪਰਾਲੀ ਸਾੜਨ ਦੇ ਮਾਮਲਿਆਂ ਨਾਲ ਨਜਿੱਠਣ ’ਚ ਅਸਫ਼ਲ ਰਹਿਣ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਸਪੱਸ਼ਟ ਤੌਰ 'ਤੇ ਕਿਹਾ ਸੀ ਕਿ ਹਵਾ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਦੋਸ਼ੀ ਨਾ ਠਹਿਰਾਇਆ ਜਾਵੇ ਕਿਉਂਕਿ ਇਸ ਦਾ ਜ਼ਿਆਦਾਤਰ ਹਿੱਸਾ ਵਾਹਨਾਂ ਅਤੇ ਉਦਯੋਗਿਕ ਨਿਕਾਸ ਰਾਹੀਂ ਪੈਦਾ ਹੁੰਦਾ ਹੈ।

ਇਹ ਵੀ ਪੜ੍ਹੋ- ਕੈਪਟਨ ਅਮਰਿੰਦਰ ਸਿੰਘ ਸਮੇਤ ਭਾਜਪਾ 'ਚ ਸ਼ਾਮਲ ਹੋਏ 5 ਆਗੂਆਂ ਨੂੰ ਮਿਲੀ ਵਾਈ-ਸ਼੍ਰੇਣੀ ਦੀ ਸੁਰੱਖਿਆ

PunjabKesari

ਦੱਸ ਦੇਈਏ ਕਿ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਵਲੋਂ ਪੂਰੀ ਵਾਹ ਲਗਾਈ ਜਾ ਰਹੀ ਹੈ ਕਿ ਕਿਸਾਨ ਪਰਾਲੀ ਨਾ ਸਾੜਣ। ਇਸ ਮੁਹਿੰਮ ’ਤੇ ਸਰਕਾਰ ਵੱਲ਼ੋਂ ਲੱਖਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ ਪਰ ਇਸ ਦੇ ਬਾਵਜੂਦ ਕਿਸਾਨਾਂ ਵੱਲੋਂ ਪਰਾਲੀ ਸਾੜਣ ਦਾ ਦੌਰ ਲਗਾਤਾਰ ਜਾਰੀ ਹੈ ਕਿਉਂਕਿ ਉਨ੍ਹਾਂ ਕੋਲ ਇਸ ਤੋਂ ਇਲਾਵਾ ਕੋਈ ਬਦਲ ਨਹੀਂ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਇਕ ਦਿਨ 'ਚ ਪਰਾਲੀ ਸਾੜਣ ਦੇ 711 ਮਾਮਲੇ ਸਾਹਮਣੇ ਆ ਰਹੇ ਹਨ। ਇਹ ਕਿਸਾਨਾਂ ਲਈ ਹੀ ਨਹੀਂ ਸਗੋਂ ਆਮ ਜਨਤਾ ਲਈ ਵੀ ਚਿੰਤਾ ਦਾ ਵਿਸ਼ਾ ਹੈ ਪਰ ਸਰਕਾਰਾਂ ਇਸ ਨੂੰ ਲੈ ਕੇ ਕੋਈ ਠੋਸ ਕਦਮ ਨਹੀਂ ਚੁੱਕ ਰਹੀਆਂ ਹਨ।  

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News