ਕੈਬਨਿਟ ਮੰਤਰੀ ਸਰਾਰੀ ਦੀ ਵਾਇਰਲ ਆਡੀਓ 'ਤੇ ਬੋਲੇ ਪ੍ਰਤਾਪ ਬਾਜਵਾ, CM ਮਾਨ ਤੋਂ ਕੀਤੀ ਇਹ ਮੰਗ

Monday, Sep 12, 2022 - 05:13 PM (IST)

ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਫੂਡ ਪ੍ਰੋਸੈਸਿੰਗ, ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਤੁਰੰਤ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਐਤਵਾਰ ਨੂੰ ਵਾਇਰਲ ਹੋਈ ਉਸ ਆਡੀਓ ਕਲਿੱਪ ਦੀ ਵੀ ਜਾਂਚ ਹੋਣੀ ਚਾਹੀਦੀ ਹੈ, ਜਿਸ 'ਚ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਕਥਿਤ ਤੌਰ 'ਤੇ ਇਕ ਨਜ਼ਦੀਕੀ ਸਹਿਯੋਗੀ ਰਾਹੀਂ ਪੈਸੇ ਦਾ ਸੌਦਾ ਕਰਦੇ ਸੁਣਿਆ ਗਿਆ ਸੀ।

ਇਹ ਵੀ ਪੜ੍ਹੋ : ਵੈਸਟ ਹਲਕੇ ਤੋਂ ਭਾਜਪਾ ਨੂੰ ਝਟਕਾ, 4 ਹੋਰ ਆਗੂਆਂ ਨੇ ਦਿੱਤਾ ਅਸਤੀਫਾ

ਉਨ੍ਹਾਂ ਕਿਹਾ ਕੁਝ ਮੀਡੀਆ ਰਿਪੋਰਟਾਂ ਅਨੁਸਾਰ ਸਰਾਰੀ ਨੇ ਮੰਨਿਆ ਹੈ ਕਿ ਆਡੀਓ ਕਲਿੱਪ ਵਿੱਚ ਆਵਾਜ਼ ਉਨ੍ਹਾਂ ਦੀ ਹੈ ਪਰ ਇਸ ਨਾਲ ਛੇੜਛਾੜ ਕੀਤੀ ਗਈ ਹੈ। ਇਸ ਲਈ ਆਡੀਓ ਕਲਿੱਪ ਦੀ ਸੱਚਾਈ ਅਤੇ ਪ੍ਰਮਾਣਿਕਤਾ ਦੀ ਜਾਂਚ ਕਰਨਾ ਹੋਰ ਵੀ ਜ਼ਰੂਰੀ ਹੈ ਅਤੇ ਇਸ ਮੁੱਦੇ ਦੀ ਤਹਿ ਤੱਕ ਜਾਣ ਲਈ ਇਹ ਜਾਣਨ ਲਈ ਕਿ ਕੀ ਕੈਬਨਿਟ ਮੰਤਰੀ ਪੈਸੇ ਦੇ ਸੌਦੇ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।

ਇਹ ਵੀ ਪੜ੍ਹੋ : ਹਾਰ ਦੇ ਸਦਮੇ ’ਚੋਂ ਬਾਹਰ ਨਹੀਂ ਆ ਪਾ ਰਿਹਾ ਅਕਾਲੀ ਦਲ, ਠੱਪ ਪਈਆਂ ਸ਼ਹਿਰੀ ਤੇ ਦਿਹਾਤੀ ਜਥੇ ਦੀਆਂ ਸਰਗਰਮੀਆਂ

ਬਾਜਵਾ ਨੇ ਕਿਹਾ ਕਿ ਆਡੀਓ ਕਲਿੱਪ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਤਾਂ ਹੀ ਸੰਭਵ ਹੋਵੇਗੀ ਜੇਕਰ ਕੈਬਨਿਟ ਮੰਤਰੀ ਜਾਂ ਤਾਂ ਆਪਣੀ ਮਰਜ਼ੀ ਨਾਲ ਅਸਤੀਫਾ ਦੇਣ ਜਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਸਤੀਫਾ ਦੇਣ ਲਈ ਕਿਹਾ ਜਾਵੇ। ਉਨ੍ਹਾਂ ਕਿਹਾ ਭਗਵੰਤ ਮਾਨ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਉਨ੍ਹਾਂ 25 ਮਈ ਨੂੰ ਆਪਣੇ ਹੀ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਬਰਖਾਸਤ ਕਰ ਦਿੱਤਾ ਸੀ, ਜਦੋਂ ਉਨ੍ਹਾਂ ਇੱਕ ਵੀਡੀਓ ਸੰਦੇਸ਼ ਵਿੱਚ ਦਾਅਵਾ ਕੀਤਾ ਸੀ ਕਿ ਮੰਤਰੀ ਫੋਨ 'ਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਪਾਇਆ ਗਿਆ ਸੀ। ਬਾਜਵਾ ਨੇ ਕਿਹਾ ਕਿ ਭਗਵੰਤ ਨੂੰ ਇਕ ਵਾਰ ਫਿਰ ਮਿਸਾਲ ਪੇਸ਼ ਕਰਨੀ ਚਾਹੀਦੀ ਹੈ ਅਤੇ ਸਰਾਰੀ ਨੂੰ ਆਪਣੀ ਆਡੀਓ ਕਲਿੱਪ ਦੀ ਜਾਂਚ ਪੂਰੀ ਹੋਣ ਤੱਕ ਅਸਤੀਫਾ ਦੇਣ ਲਈ ਕਹਿਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਵਿਆਹ ਸਬੰਧੀ ਅੜਚਣਾ ਦਾ ਉਪਾਅ ਕਰਨ ਲਈ ਬੁਲਾਏ ਬਾਬਿਆਂ ’ਤੇ ਰਿਵਾਲਵਰ ਚੋਰੀ ਕਰਨ ਦੋਸ਼, ਮੁਕੱਦਮਾ ਦਰਜ

ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਕੋਈ ਜਾਂਚ ਨਾ ਕੀਤੀ ਗਈ ਤਾਂ ਇਸ ਦਾ ਮਤਲਬ ਇਹ ਹੈ ਕਿ ਭਗਵੰਤ ਮਾਨ ਦੋਗਲੀ ਨੀਤੀ ਅਪਨਾ ਰਹੇ ਹਨ। ਬਾਜਵਾ ਨੇ ਕਿਹਾ ਇਸ ਤੋਂ ਇਲਾਵਾ ਜੇਕਰ ਸਰਾਰੀ ਕੈਬਨਿਟ ਅਹੁਦੇ 'ਤੇ ਬਣੇ ਰਹਿੰਦੇ ਹਨ ਤਾਂ ਉਹ ਸ਼ਿਕਾਇਤਕਰਤਾਵਾਂ ਦੇ ਨਾਲ-ਨਾਲ ਗਵਾਹਾਂ ਨੂੰ ਵੀ ਪ੍ਰਭਾਵਿਤ ਕਰ ਸਕਦੇ ਹਨ। ਬਾਜਵਾ ਨੇ ਕਿਹਾ ਕਿ ਅਸਲ 'ਚ ਪੰਜਾਬ 'ਚ ਸੱਤਾ 'ਚ ਆਉਣ ਤੋਂ ਬਾਅਦ ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਲੋਕਾਂ ਨੂੰ ਆਡੀਓ ਅਤੇ ਵੀਡੀਓ ਕਲਿੱਪਾਂ ਦੇ ਨਾਲ ਸਰਕਾਰੀ ਵੈੱਬ ਪੋਰਟਲ 'ਤੇ ਸ਼ਿਕਾਇਤ ਕਰਨ ਲਈ ਪ੍ਰੇਰਿਤ ਕੀਤਾ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Anuradha

Content Editor

Related News