ਪ੍ਰਤਾਪ ਬਾਜਵਾ ਵਲੋਂ ਚੰਡੀਗੜ੍ਹ ਸਲਾਹਕਾਰ ਦਾ ਅਹੁਦਾ ਖ਼ਤਮ ਕਰਨ ਦੀ ਸਖ਼ਤ ਨਿਖ਼ੇਧੀ
Friday, Jan 10, 2025 - 01:36 PM (IST)
ਚੰਡੀਗੜ੍ਹ : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਨੂੰ ਮੁੱਖ ਸਕੱਤਰ ਵਜੋਂ ਮੁੜ ਨਿਯੁਕਤ ਕਰਨ ਦੇ ਮੋਦੀ ਸਰਕਾਰ ਦੇ ਫ਼ੈਸਲੇ ਦੀ ਸਖ਼ਤ ਨਿਖ਼ੇਧੀ ਕੀਤੀ ਹੈ। ਉਨ੍ਹਾਂ ਨੇ ਐਕਸ 'ਤੇ ਲਿਖਿਆ ਹੈ ਕਿ ਮੈਂ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਨੂੰ ਮੁੱਖ ਸਕੱਤਰ ਵਜੋਂ ਮੁੜ ਨਿਯੁਕਤ ਕਰਨ ਲਈ ਮੋਦੀ ਸਰਕਾਰ ਦੇ ਬੇਰਹਿਮ ਅਤੇ ਤਾਨਾਸ਼ਾਹੀ ਕਦਮ ਦੀ ਸਖ਼ਤ ਨਿਖ਼ੇਧੀ ਕਰਦਾ ਹਾਂ। ਚੰਡੀਗੜ੍ਹ 'ਤੇ ਪੰਜਾਬ ਦੇ ਹੱਕੀ ਦਾਅਵੇ 'ਤੇ ਜਾਣ-ਬੁੱਝ ਕੇ ਕੀਤਾ ਗਿਆ ਹਮਲਾ ਮੋਦੀ ਦੇ ਪੰਜਾਬ ਨੂੰ ਕਮਜ਼ੋਰ ਕਰਨ ਅਤੇ ਪੰਜਾਬੀਆਂ ਨੂੰ ਹਾਸ਼ੀਏ 'ਤੇ ਕਰਨ ਦੇ ਏਜੰਡੇ ਦਾ ਪਰਦਾਫਾਸ਼ ਕਰਦਾ ਹੈ। ਇਸ ਨਾਜ਼ੁਕ ਫ਼ੈਸਲੇ 'ਚ ਪੰਜਾਬ ਨੂੰ ਬਾਈਪਾਸ ਕਰਕੇ, ਭਾਜਪਾ ਇੱਕ ਵਾਰ ਫਿਰ ਸੰਘਵਾਦ ਅਤੇ ਆਪਣੀ ਤਾਨਾਸ਼ਾਹੀ ਮਾਨਸਿਕਤਾ ਪ੍ਰਤੀ ਘੋਰ ਅਣਦੇਖੀ ਦਾ ਸਬੂਤ ਦੇ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ
ਇਹ ਸਿਰਫ਼ ਪ੍ਰਸ਼ਾਸਕੀ ਤਬਦੀਲੀ ਨਹੀਂ ਹੈ। ਇਹ ਪੰਜਾਬ ਦੇ ਮਾਣ-ਸਨਮਾਨ ਅਤੇ ਅਧਿਕਾਰਾਂ 'ਤੇ ਹਮਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਦੱਸ ਦੇਈਏ ਕਿ ਗ੍ਰਹਿ ਮੰਤਰਾਲੇ (MHA) ਨੇ ਚੰਡੀਗੜ੍ਹ ਵਿੱਚ ਯੂ. ਟੀ. ਪ੍ਰਸ਼ਾਸਕ ਦੇ ਸਲਾਹਕਾਰ ਦੇ ਅਹੁਦੇ ਨੂੰ ਖ਼ਤਮ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਡੱਲੇਵਾਲ ਦੀ ਨਾਜ਼ੁਕ ਹਾਲਤ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪੜ੍ਹੋ ਪੂਰੀ ਖ਼ਬਰ (ਵੀਡੀਓ)
ਇਸ ਅਨੁਸਾਰ ਯੂ. ਟੀ. ਦੇ ਸਲਾਹਕਾਰ ਦੇ ਅਹੁਦੇ ਦਾ ਨਾਂ ਬਦਲ ਕੇ ਮੁੱਖ ਸਕੱਤਰ ਰੱਖਿਆ ਗਿਆ ਹੈ। ਪ੍ਰਸ਼ਾਸਕ ਤੋਂ ਬਾਅਦ ਐਡਵਾਈਜ਼ਰ ਦਾ ਅਹੁਦਾ ਆਉਂਦਾ ਸੀ। ਹੁਣ ਤੱਕ, ਯੂ. ਟੀ. ਪ੍ਰਸ਼ਾਸਨ ਦੇ ਸਲਾਹਕਾਰ ਦੀ ਅਗਵਾਈ ਅਰੁਣਾਚਲ ਪ੍ਰਦੇਸ਼, ਗੋਆ, ਮਿਜ਼ੋਰਮ ਅਤੇ ਸਾਰੇ ਕੇਂਦਰ ਸ਼ਾਸਤ ਪ੍ਰਦੇਸ਼ਾਂ (AGMUT) ਕੇਡਰ ਦੇ ਇੱਕ ਸੀਨੀਅਰ ਆਈ. ਏ. ਐੱਸ. ਅਧਿਕਾਰੀ ਵਲੋਂ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8