ਪ੍ਰਤਾਪ ਬਾਜਵਾ ਦਾ ‘ਆਪ’ ਸਰਕਾਰ ’ਤੇ ਨਿਸ਼ਾਨਾ, ‘9 ਮਹੀਨਿਆਂ ਦੇ ਕਾਰਜਕਾਲ ’ਚ ਲੋਕਾਂ ਦਾ ਗੁਆਇਆ ਭਰੋਸਾ’

12/18/2022 7:32:43 PM

ਗੁਰਦਾਸਪੁਰ (ਜੀਤ ਮਠਾਰੂ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਧੋਖੇਬਾਜ਼ ਕਰਾਰ ਦਿੰਦਿਆਂ ਐਤਵਾਰ ਕਿਹਾ ਕਿ ਪੰਜਾਬ ਦੇ ਇਤਿਹਾਸ ’ਚ ਕਿਸੇ ਵੀ ਸੱਤਾਧਾਰੀ ਸਿਆਸੀ ਪਾਰਟੀ ਨੇ ਸਮੇਂ ਤੋਂ ਪਹਿਲਾਂ ਲੋਕਾਂ ਦਾ ਭਰੋਸਾ ਇਸ ਤਰ੍ਹਾਂ ਨਹੀਂ ਗੁਆਇਆ। ਜਿਵੇਂ ਕਿ ‘ਆਪ’ ਨੇ ਗੁਆਇਆ। ਬਾਜਵਾ ਨੇ ਕਿਹਾ, ‘‘ਸਰਕਾਰ ਬਣਨ ਦੇ 9 ਮਹੀਨਿਆਂ ਦੇ ਅੰਦਰ ਹੀ ਲੋਕਾਂ ਨੇ ‘ਆਪ’ ਸਰਕਾਰ ’ਤੇ ਅਵਿਸ਼ਵਾਸ ਪ੍ਰਗਟ ਕਰਨਾ ਸ਼ੁਰੂ ਕਰ ਦਿੱਤਾ ਹੈ। ਅਜਿਹੀਆਂ ਅਣਗਿਣਤ ਉਦਾਹਰਨਾਂ ਹਨ, ਜੋ ਇਹ ਦਰਸਾਉਂਦੀਆਂ ਹਨ ਕਿ ਸਰਕਾਰ ਚੋਣਾਂ ਤੋਂ ਪਹਿਲਾਂ ਅਤੇ ਬਾਅਦ ’ਚ ਕੀਤੇ ਵਾਅਦਿਆਂ ਨੂੰ ਪੂਰਾ ਕਰਨ ’ਚ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ।’’

ਇਹ ਖ਼ਬਰ ਵੀ ਪੜ੍ਹੋ : ਮੰਤਰੀ ਅਰੋੜਾ ਵੱਲੋਂ ਵੱਡੀ ਕਾਰਵਾਈ, ਸ਼ਹਿਰੀ ਵਿਕਾਸ ਵਿਭਾਗ ਦੇ 42 ਅਧਿਕਾਰੀਆਂ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ

ਵਿਰੋਧੀ ਧਿਰ ਦੇ ਆਗੂ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਸ ਘਟਨਾ ਤੋਂ ਬਾਅਦ ਕੀਤਾ, ਜਿਸ ’ਚ ਜ਼ੀਰਾ ਸਬ-ਡਵੀਜ਼ਨ ਦੇ ਪਿੰਡ ਮਨਸੂਰਵਾਲਾ ਵਿਖੇ ਸ਼ਰਾਬ ਦੀ ਫ਼ੈਕਟਰੀ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਹਾਜ਼ਰੀ ’ਚ ਕਿਹਾ ਕਿ ਉਨ੍ਹਾਂ ਨੂੰ ‘ਆਪ’ ਸਰਕਾਰ ’ਤੇ ਕੋਈ ਭਰੋਸਾ ਨਹੀਂ ਹੈ। ਸ਼ਨੀਵਾਰ ਨੂੰ ਕੈਬਨਿਟ ਮੰਤਰੀ ਨੇ ਪ੍ਰਦਰਸ਼ਨਕਾਰੀਆਂ ਨਾਲ ਸੰਪਰਕ ਕੀਤਾ ਅਤੇ ਭਰੋਸਾ ਦਿੱਤਾ ਕਿ ਇਕ ਮਹੀਨੇ ਦੇ ਅੰਦਰ ਇਨਸਾਫ਼ ਦਿੱਤਾ ਜਾਵੇਗਾ। ਹਾਲਾਂਕਿ ਪ੍ਰਦਰਸ਼ਨਕਾਰੀਆਂ ਨੇ ਇਹ ਕਹਿ ਕੇ ਉਨ੍ਹਾਂ ਦੇ ਭਰੋਸੇ ਨੂੰ ਰੱਦ ਕਰ ਦਿੱਤਾ ਕਿ ਉਨ੍ਹਾਂ ਨੂੰ ਸਰਕਾਰ ’ਤੇ ਕੋਈ ਭਰੋਸਾ ਨਹੀਂ ਹੈ ਕਿਉਂਕਿ ‘ਆਪ’ ਸਰਕਾਰ ਦਾ ਇਕ ਹੋਰ ਆਗੂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਕਥਿਤ ਪੁਲਸ ਗੋਲੀਬਾਰੀ, ਜਿਸ ਵਿਚ ਦੋ ਸਿੱਖ ਮਾਰੇ ਗਏ ਸਨ, ਦੇ ਮਾਮਲੇ ’ਚ ਇਨਸਾਫ਼ ਕਰਨ ਦਾ ਆਪਣਾ ਵਾਅਦਾ ਨਿਭਾਉਣ ’ਚ ਅਸਫ਼ਲ ਰਹੇ ਹਨ। ਬਾਜਵਾ ਨੇ ਵਿਅੰਗ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਨਜ਼ਰਾਂ ’ਚ ‘ਆਪ’ ਸਰਕਾਰ ਦਾ ਇਹੋ ਜਿਹਾ ਅਕਸ ਹੈ।

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਵੱਲੋਂ ਮੂੰਗੀ ਦੀ ਦਾਲ ’ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦੇ ਦਿੱਤੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਸੈਂਕੜੇ ਏਕੜ ਜ਼ਮੀਨ ਮੂੰਗੀ ਦੀ ਕਾਸ਼ਤ ਹੇਠ ਲਿਆਂਦੀ ਪਰ ਕੁੱਲ ਉਪਜ ਦਾ ਸਿਰਫ਼ 10 ਫ਼ੀਸਦੀ ਹੀ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦਿਆ ਗਿਆ। ਇਸੇ ਤਰ੍ਹਾਂ ‘ਆਪ’ ਸਰਕਾਰ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬੀਜਾਈ ਦੀ ਤਕਨੀਕ ਦੀ ਚੋਣ ਕਰਨ ਲਈ ਪ੍ਰੇਰਿਆ ਪਰ ਕਿਸਾਨਾਂ ਨੂੰ ਵਾਅਦਾ ਕੀਤਾ ਹੋਇਆ ਮੁਆਵਜ਼ਾ ਦੇਣ ’ਚ ਅਸਫ਼ਲ ਰਹੀ। ਬਾਜਵਾ ਨੇ ਅੱਗੇ ਕਿਹਾ, ‘‘ਬੀ. ਐੱਮ. ਡਬਲਯੂ. ਦੇ ਮਸਲੇ ਨੂੰ ਕੌਣ ਭੁੱਲ ਸਕਦਾ ਹੈ, ਜਿਸ ’ਚ ਮਾਨ ਨੇ ਝੂਠਾ ਐਲਾਨ ਕੀਤਾ ਸੀ ਕਿ ਇਸ ਆਟੋਮੋਬਾਇਲ ਕੰਪਨੀ ਨੇ ਪੰਜਾਬ ’ਚ ਇਕ ਆਟੋ ਪਾਰਟਸ ਨਿਰਮਾਣ ਯੂਨਿਟ ਸਥਾਪਿਤ ਕਰਨ ਲਈ ਸਹਿਮਤੀ ਦਿੱਤੀ ਸੀ? ‘ਆਪ’ ਦੇ ਖੋਖਲੇ ਬਿਆਨਾਂ ਅਤੇ ਵਾਅਦਿਆਂ ਦੀ ਸੂਚੀ ਬਹੁਤ ਲੰਬੀ ਹੈ।’’ ਪ੍ਰਤਾਪ ਸਿੰਘ ਬਾਜਵਾ ਨੇ ਸ਼ਰਾਬ ਦੀ ਡਿਸਟਿੱਲਰੀ ਦੇ ਬਾਹਰ ਸ਼ਾਂਤਮਈ ਪ੍ਰਦਰਸ਼ਨਕਾਰੀਆਂ ’ਤੇ ਪੁਲਸ ਦੀ ਬੇਰਹਿਮੀ ਨਾਲ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ।

ਬਾਜਵਾ ਨੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਲੋਕਾਂ ਫ਼ੈਕਟਰੀ ਦੇ ਬਾਹਰੋਂ ਜ਼ਬਰਦਸਤੀ ਹਟਾਉਣਾ ਇਹ ਦਰਸਾਉਂਦਾ ਹੈ ਕਿ ਅਜਿਹੇ ਪ੍ਰਦਰਸ਼ਨਾਂ ਨੂੰ ਸੰਭਾਲਣ ’ਚ ਭਗਵੰਤ ਮਾਨ ਦੀ ਪੂਰੀ ਤਰ੍ਹਾਂ ਨਾਲ ਨਾਕਾਮਯਾਬ ਹਨ।
ਬਾਜਵਾ ਨੇ ਕਿਹਾ, “ਪਹਿਲਾਂ ਭਗਵੰਤ ਮਾਨ ਸਰਕਾਰ ਨੇ ਇਸ ਸਾਲ ਜੁਲਾਈ ਮਹੀਨੇ ਜ਼ੀਰਾ ਡਿਸਟਿੱਲਰੀ ਦੇ ਬਾਹਰ ਪ੍ਰਦਰਸ਼ਨਕਾਰੀਆਂ ਨੂੰ ਵੱਡੀ ਗਿਣਤੀ ’ਚ ਇਕੱਠੇ ਹੋਣ ਦੀ ਇਜਾਜ਼ਤ ਦਿੱਤੀ। ਪ੍ਰਦਰਸ਼ਨਕਾਰੀ ਲੋਕ ਪੀਣ ਵਾਲੇ ਸਾਫ਼ ਪਾਣੀ ਦੀ ਮੰਗ ਕਰ ਰਹੇ ਹਨ, ਜੋ ਉਨ੍ਹਾਂ ਨੇ ਦੋਸ਼ ਲਾਇਆ ਕਿ ਡਿਸਟਿੱਲਰੀ ਦੇ ਗੰਦੇ ਪਾਣੀ ਦੇ ਨਿਕਾਸ ਕਾਰਨ ਦੂਸ਼ਿਤ ਹੋ ਗਿਆ ਹੈ।


Manoj

Content Editor

Related News