ਆਸ਼ੀਰਵਾਦ ਸਕੀਮ ਤਹਿਤ ਫ਼ੰਡ ਜਾਰੀ ਨਾ ਕਰਨ ’ਤੇ ਪ੍ਰਤਾਪ ਬਾਜਵਾ ਨੇ ‘ਆਪ’ ਸਰਕਾਰ ’ਤੇ ਵਿੰਨ੍ਹੇ ਨਿਸ਼ਾਨੇ

Friday, Feb 03, 2023 - 07:49 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਸ਼ਗਨ ਸਕੀਮ (ਹੁਣ ਆਸ਼ੀਰਵਾਦ ਸਕੀਮ) ਤਹਿਤ ਜਾਣਬੁੱਝ ਕੇ ਫ਼ੰਡ ਜਾਰੀ ਕਰਨ ਤੋਂ ਰੋਕਣ ਲਈ ਫਿਟਕਾਰ ਲਾਈ ਹੈ। ਸ਼ਗਨ ਸਕੀਮ (ਹੁਣ ਆਸ਼ੀਰਵਾਦ ਸਕੀਮ) ਤਹਿਤ ਗ਼ਰੀਬ ਵਰਗਾਂ, ਅਨੁਸੂਚਿਤ ਕਬੀਲਿਆਂ ਅਤੇ ਅਨੁਸੂਚਿਤ ਜਾਤੀ ਦੀਆਂ ਲੜਕੀਆਂ ਨੂੰ ਉਨ੍ਹਾਂ ਵਿਆਹ ਦੌਰਾਨ ਕੁਝ ਵਿੱਤੀ ਸਹਾਇਤਾ ਮਿਲਦੀ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸਰਕਾਰ ਨੂੰ ਉਨ੍ਹਾਂ ਲੋਕਾਂ ਤੋਂ ਹਜ਼ਾਰਾਂ ਫਾਈਲਾਂ ਮਿਲ ਰਹੀਆਂ ਹਨ, ਜੋ ਉਕਤ ਸਕੀਮ ਦਾ ਲਾਭ ਮੰਗ ਰਹੇ ਸਨ। ਹਾਲਾਂਕਿ ਸਰਕਾਰ ਨੇ ਉਨ੍ਹਾਂ ਵੱਲ ਅੱਖਾਂ ਹੀ ਮੀਟ ਲਈਆਂ ਹਨ। ਜਦੋਂ ਤੋਂ ‘ਆਪ’ ਸੂਬੇ ਦੀ ਸੱਤਾ ’ਤੇ ਕਾਬਜ਼ ਹੋਈ ਹੈ, ਉਸ ਨੇ ਇਸ ਸਕੀਮ ਤਹਿਤ ਇਕ ਰੁਪਿਆ ਵੀ ਜਾਰੀ ਨਹੀਂ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : Big Breaking : ਅਮੂਲ ਤੋਂ ਬਾਅਦ ਵੇਰਕਾ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ

ਇਥੇ ਵਰਣਨਯੋਗ ਹੈ ਕਿ ਉਪਰੋਕਤ ਸਕੀਮ ਅਧੀਨ ਵਿੱਤੀ ਸਹਾਇਤਾ ਜੁਲਾਈ 2021 ਵਿਚ 21,000 ਰੁਪਏ ਤੋਂ ਵਧਾ ਕੇ 51,000 ਰੁਪਏ ਕਰ ਦਿੱਤੀ ਗਈ ਸੀ। ਵਿਰੋਧੀ ਧਿਰ ਦੇ ਆਗੂ ਨੇ ਅੱਗੇ ਕਿਹਾ, ‘‘ਇਸ ਤੱਥ ਦੇ ਬਾਵਜੂਦ ਕਿ ਚੋਣਾਂ ਤੋਂ ਪਹਿਲਾਂ 'ਆਪ' ਸਰਕਾਰ ਨੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ। ਇਹ ਬਹੁਤ ਚਰਚਿਤ ਸਕੀਮ ਅਜੇ ਸ਼ੁਰੂ ਕੀਤੀ ਜਾਣੀ ਬਾਕੀ ਹੈ। ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਾਂ ਲੈਣ ਲਈ ਔਰਤਾਂ ਨੂੰ ਬੇਵਕੂਫ਼ ਬਣਾਇਆ ਜਾਪਦਾ ਹੈ।’’ 

ਇਹ ਖ਼ਬਰ ਵੀ ਪੜ੍ਹੋ : ਸੰਸਦ ਮੈਂਬਰ ਸ਼ਤਰੂਘਨ ਸਿਨ੍ਹਾ ਨੇ ਨਵਜੋਤ ਸਿੱਧੂ ਦੀ ਰਿਹਾਈ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ, ਚੁੱਕੇ ਵੱਡੇ ਸਵਾਲ

ਕਾਦੀਆਂ ਦੇ ਵਿਧਾਇਕ ਬਾਜਵਾ ਨੇ ਕਿਹਾ ਕਿ ਇਹ ਘਟਨਾਵਾਂ, ਜਿਨ੍ਹਾਂ ਵਿਚ ‘ਆਪ’ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋਈ ਹੈ, ਇਹ ਦਰਸਾਉਂਦਾ ਹੈ ਕਿ 'ਆਪ' ਦੇ ਇਰਾਦੇ ਔਰਤਾਂ ਪ੍ਰਤੀ ਕਿੰਨੇ ਸੱਚੇ ਸਨ। ‘ਆਪ’ ਦੀ ਸਰਕਾਰ ਬਣੇ ਨੂੰ ਜਲਦ ਹੀ ਇਕ ਸਾਲ ਹੋਣ ਵਾਲਾ ਹੈ ਅਤੇ ਇਸ ਨੇ ਔਰਤਾਂ ਲਈ 1000 ਰੁਪਏ ਪ੍ਰਤੀ ਮਹੀਨਾ ਸਕੀਮ ਸ਼ੁਰੂ ਨਹੀਂ ਕੀਤੀ ਹੈ। ਬਾਜਵਾ ਨੇ ਅੱਗੇ ਕਿਹਾ, ‘‘ਆਪ ਸਰਕਾਰ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਪਿਛਲੀ ਸਕੀਮ ਤਹਿਤ ਗ੍ਰਾਂਟਾਂ ਜਾਰੀ ਕਰਨ ਤੋਂ ਉਸ ਨੂੰ ਕਿਸ ਨੇ ਰੋਕਿਆ। ਇਸ ਨੇ ਅਜੇ ਤੱਕ ਸ਼ਗਨ ਸਕੀਮ (ਹੁਣ ਆਸ਼ੀਰਵਾਦ ਸਕੀਮ) ਤਹਿਤ ਲਾਭਪਾਤਰੀਆਂ ਨੂੰ ਕਰੋੜਾਂ ਰੁਪਏ ਜਾਰੀ ਕਰਨੇ ਹਨ, ਜਦਕਿ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਜੇ ਸ਼ੁਰੂ ਨਹੀਂ ਕੀਤੇ ਹਨ।’’

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ (ਵੀਡੀਓ)


Manoj

Content Editor

Related News