ਵੈਨਕੂਵਰ ਪੁੱਜੇ ਪ੍ਰਤਾਪ ਸਿੰਘ ਬਾਜਵਾ, ਸਮਰਥਕਾਂ ਵੱਲੋਂ ਕੀਤਾ ਗਿਆ ਨਿੱਘਾ ਸਵਾਗਤ
Saturday, Aug 17, 2024 - 10:18 AM (IST)

ਵੈਨਕੂਵਰ (ਮਲਕੀਤ ਸਿੰਘ) — ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਕੈਨੇਡਾ ਦੌਰੇ ਦੌਰਾਨ ਬੀਤੇ ਦਿਨ ਵੈਨਕੂਵਰ ਏਅਰਪੋਰਟ ’ਤੇ ਪਹੁੰਚੇ। ਜਿੱਥੇ ਉਨ੍ਹਾਂ ਦੇ ਸਮਰਥਕਾਂ ਅਤੇ ਦੋਸਤਾਂ-ਮਿੱਤਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਸਵਾਗਤ ਕਰਨ ਵਾਲਿਆਂ ’ਚ ਗੈਰੀ ਗਰੇਵਾਲ, ਮਨਜੀਤ ਪੰਧੇਰ ਅਤੇ ਅਵਤਾਰ ਗਰੇਵਾਲ ਆਦਿ ਦੇ ਨਾਮ ਜ਼ਿਕਰਯੋਗ ਹਨ। ਇਸ ਮੌਕੇ ’ਤੇ ਇੰਗਲੈਂਡ ਤੋਂ ਵਿਸ਼ੇਸ਼ ਤੌਰ ’ਤੇ ਪੁੱਜੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਕਮਲ ਧਾਲੀਵਾਲ ਵੀ ਹਾਜ਼ਰ ਸਨ।