CM ਮਾਨ ਦੇ ਚੈਲੰਜ ਮਗਰੋਂ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ

Sunday, Oct 08, 2023 - 06:55 PM (IST)

CM ਮਾਨ ਦੇ ਚੈਲੰਜ ਮਗਰੋਂ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ

ਚੰਡੀਗੜ੍ਹ- ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਚੈਲੰਜ ਨੂੰ ਕਬੂਲ ਕਰ ਲਿਆ ਹੈ, ਜਿਸ ਵਿਚ ਉਨ੍ਹਾਂ ਨੇ ਪੰਜਾਬ ਦੇ ਮਸਲਿਆਂ ’ਤੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੰਦੀ ਸੀ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਚੈਲੰਜ ਦਾ ਸਵਾਗਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਇਸ ਚੈਲੰਜ ਲਈ ਕਾਂਗਰਸ ਦੀਆਂ ਕੁਝ ਸ਼ਰਤਾਂ ਹਨ, ਜਿਸ 'ਚ ਉਨ੍ਹਾਂ ਕਿਹਾ ਕਿ ਬਹਿਸ ਚੰਡੀਗੜ੍ਹ 'ਚ ਅਤੇ 2 ਘੰਟਿਆਂ ਦੀ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ-  ਭਿਆਨਕ ਸੜਕ ਹਾਦਸੇ ਨੇ ਘਰ 'ਚ ਪੁਆਏ ਵੈਣ, ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤ ਦੀ ਹੋਈ ਮੌਤ

ਇਸ ਦੇ ਨਾਲ ਉਨ੍ਹਾਂ ਅੱਗੇ ਕਿਹਾ ਕਿ ਬਹਿਸ ਰਿਕਾਡਿੰਗ ਘੱਟ ਲਾਇਵ ਹੋਣੀ ਚਾਹੀਦਾ ਹੈ। ਜਿਸ 'ਚ ਸਾਰੀਆਂ ਪਾਰਟੀਆਂ ਦੇ ਦਰਸ਼ਕ ਬਰਾਬਰ ਹੋਣਗੇ। ਇਸ ਤੋਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬਹਿਸ ਦਾ ਮੁੱਦਾ SYL, ਕਰਜ਼ਾ, ਭ੍ਰਿਸ਼ਟਾਚਾਰ ਅਤੇ ਕਾਨੂੰਨ ਵਿਵਸਥਾ ਦਾ ਹੋਣਾ ਚਾਹੀਦਾ ਹੈ।

ਦੱਸ  ਦੇਈਏ ਇਸ ਤੋਂ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕੀਤਾ ਸੀ ਜਿਸ 'ਚ ਉਨ੍ਹਾਂ ਆਖਿਆ ਹੈ ਕਿ ਭਗਵੰਤ ਮਾਨ ਤੁਹਾਡੇ ਵੱਲੋਂ ਕੀਤਾ ਗਿਆ ਚੈਲੰਜ ਮੈਨੂੰ ਮਨਜ਼ੂਰ ਹੈ। ਇਹ ਬਹਿਸ ਸਰਕਾਰੀ ਇਮਾਰਤ (ਵਿਧਾਨ ਸਭਾ) ਵਿਚ ਨਹੀਂ ਬਲਕਿ ਕਿਸੇ ਸਾਂਝੀ ਆਮ ਜਗ੍ਹਾ ’ਤੇ ਹੋਣੀ ਚਾਹੀਦੀ ਹੈ। ਬਹਿਸ ਦੀ ਅਗਵਾਈ ਦੇਸ਼ ਦੀ ਮਾਣਯੋਗ ਸੁਪਰੀਮ ਕੋਰਟ ਦਾ ਕੋਈ ਰਿਟਾਇਰ ਜੱਜ ਜਾਂ ਜਿਹੜੀ ਸ਼ਖ਼ਸੀਅਤ ’ਤੇ 4 ਸਿਆਸੀ ਧਿਰਾਂ ਸਹਿਮਤੀ ਪ੍ਰਗਟ ਕਰਨ ਵਲੋਂ ਹੋਣੀ ਚਾਹੀਦੀ ਹੈ। ਯਕੀਨੀ ਬਣਾਓ ਕਿ ਇਸ ਬਹਿਸ ਨੂੰ ਮੀਡੀਆ ਦਾ ਹਰ ਚੈਨਲ ਕਵਰ ਕਰੇਗਾ ਅਤੇ ਵਿਧਾਨ ਸਭਾ ਸੈਸ਼ਨ ਵਾਂਗ ਕੇਜੀ ਮੀਡੀਆ ਦਾ ਕੈਮਰਿਆਂ ’ਤੇ ਕੰਟਰੋਲ ਨਹੀਂ ਹੋਵੇਗਾ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਹਸਪਤਾਲ ਦੀ ਵੱਡੀ ਵਾਰਦਾਤ, ਨਵਜੰਮਿਆ ਬੱਚਾ ਚੋਰੀ, 14 ਸਾਲਾਂ ਬਾਅਦ ਘਰ ਆਈਆਂ ਸਨ ਖੁਸ਼ੀਆਂ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੁਨੀਲ ਜਾਖੜ ਨੇ ਸ਼ਰਤਾਂ ਲਗਾ ਕੇ ਮੁੱਖ ਮੰਤਰੀ ਦੀ ਚੁਣੌਤੀ ਕਬੂਲਦਿਆਂ ਆਖਿਆ ਕਿ ਉਹ ਪੰਜਾਬ ਦੇ ਮਸਲੇ ’ਤੇ ਬਹਿਸ ਕਰਨ ਲਈ ਹਰ ਸਮੇਂ ਤਿਆਰ ਹਨ ਪਰ ਪਹਿਲਾਂ ਮੁੱਖ ਮੰਤਰੀ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਣ। 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News