ਪ੍ਰਤਾਪ ਬਾਜਵਾ ਵੱਲੋਂ CM ਮਾਨ ਤੇ ਸਪੀਕਰ ਸੰਧਵਾਂ ਨੂੰ ਚਿੱਠੀ, ‘ਵਿਸ਼ੇਸ਼ ਬੇਅਦਬੀ ਵਿਰੋਧੀ ਇਜਲਾਸ ਬੁਲਾਉਣ ਦੀ ਮੰਗ'

07/27/2022 4:46:08 PM

ਗੁਰਦਾਸਪੁਰ - ਕਾਦੀਆਂ ਤੋਂ ਕਾਂਗਰਸ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਕ ਚਿੱਠੀ ਹੈ। ਇਸ ਚਿੱਠੀ ’ਚ ਪ੍ਰਤਾਪ ਬਾਜਵਾ ਨੇ ਸਪੀਕਰ ਅਤੇ ਮੁੱਖ ਮੰਤਰੀ ਨੂੰ ਵਿਧਾਨ ਸਭਾ ’ਚ ਵਿਸ਼ੇਸ਼ ਬੇਅਦਬੀ ਵਿਰੋਧੀ ਇਜਲਾਸ ਬੁਲਾਉਣ ਦੀ ਮੰਗੀ ਕੀਤੀ ਹੈ। ਗੁਰਦੁਆਰਾ ਸਾਹਿਬ ਵਿਖੇ ਹੋਈਆਂ ਬੇਅਦਬੀ ਦੇ ਮਾਮਲਿਆਂ ’ਚ ਇਜਲਾਸ ਦੌਰਾਨ ਵਿਸ਼ੇਸ਼ ਚਰਚਾ ਕਰਨੀ ਚਾਹੀਦੀ ਹੈ।

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦੇ ਵਿਅਕਤੀਆਂ ਨਾਲ ਹਿਮਾਚਲ 'ਚ ਵਾਪਰਿਆ ਦਰਦਨਾਕ ਭਾਣਾ, 3 ਘਰਾਂ 'ਚ ਵਿਛੇ ਸੱਥਰ

ਪ੍ਰਤਾਪ ਬਾਜਵਾ ਨੇ ਸਪੀਕਰ ਮੁੱਖ ਮੰਤਰੀ ਨੂੰ ਲਿਖੀ ਚਿੱਠੀ ’ਚ ਕਿਹਾ ਕਿ, ‘‘ਅਜੌਕੇ ਸਮੇਂ ’ਚ ਪੰਜਾਬ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਲਗਾਤਾਰ ਹਮਲੇ ਹੋਣੇ ਅਤੇ ਬੇਅਦਬੀ ਹੋਣੀ ਮਹਾਂ ਅਪਰਾਧ ਹੈ। ਅਜਿਹਾ ਕਰਨ ਵਾਲੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣੀ ਚਾਹੀਦੀ ਹੈ ਤਾਂਕਿ ਕੋਈ ਹੋਰ ਅਜਿਹਾ ਕਰਨ ਦੀ ਹਿੰਮਤ ਨਾ ਕਰ ਸਕੇ।’’ 

ਪੜ੍ਹੋ ਇਹ ਵੀ ਖ਼ਬਰ: ਹੈਰਾਨੀਜਨਕ ਖ਼ੁਲਾਸਾ : ਕੁੜੀਆਂ ਦੇ ਗੈਂਗ ਨੇ ਕਰਨਾ ਸੀ ਸਿੱਧੂ ਮੂਸੇਵਾਲਾ ਦਾ ਕਤਲ, ਬਣਾਈਆਂ ਸਨ ਇਹ ਯੋਜਨਾਵਾਂ

ਬਾਜਵਾ ਨੇ ਲਿਖਿਆ ਕਿ ‘‘ ਕਮਜ਼ੋਰ ਕਾਨੂੰਨ ਹੋਣ ਕਾਰਨ ਪਾਪੀ ਬੇਖੌਫ਼ ਹੋ ਕੇ ਬੇਅਦਬੀ ਦੀਆਂ ਵਾਰਦਾਤਾਂ ਕਰਦੇ ਹਨ, ਜਿਸ ਕਾਰਨ ਇਨ੍ਹਾਂ ਬੇਅਦਬੀਆਂ ਦੀ ਗਿਣਤੀ ਪਿਛਲੇ ਕੁੱਝ ਸਾਲਾਂ ’ਚ 400 ਤੋਂ ਵੱਧ ਪਹੁੰਚ ਚੁੱਕੀ ਹੈ।’’ ਬਾਜਵਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਅਤੇ ਵਿਧਾਨ ਸਭਾ ਵਲੋਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ’ਚ ਇਹ ਰੋਸ ਹੈ ਕਿ ਬੇਅਦਬੀ ਸਬੰਧੀ ਕੋਈ ਇਨਸਾਫ਼ ਦੇਣਾ ਤਾਂ ਦੂਰ, ਅਸੀਂ ਤਾਂ ਉਨ੍ਹਾਂ ਦੇ ਜ਼ਖ਼ਮਾਂ ’ਤੇ ਮੱਲਣ ਲਗਾਉਣਾ ਵੀ ਜ਼ਰੂਰੀ ਨਹੀਂ ਸਮਝਿਆ।

ਪੜ੍ਹੋ ਇਹ ਵੀ ਖ਼ਬਰ: ਐਨਕਾਊਂਟਰ ’ਚ ਮਾਰੇ ਗੈਂਗਸਟਰ ਜਗਰੂਪ ਰੂਪਾ ਤੇ ਕੁੱਸਾ ਦਾ ਹੋਇਆ ਪੋਸਟਮਾਰਟਮ, ਜੇਬਾਂ ’ਚੋਂ ਬਰਾਮਦ ਹੋਈਆਂ ਗੋਲੀਆਂ

rajwinder kaur

This news is Content Editor rajwinder kaur