ਕਿਸਾਨਾਂ ਦੇ ਸੰਘਰਸ਼ ਲਈ ਲੋਕ ਘਰਾਂ ''ਚੋਂ ਕਰਨ ਲੱਗੇ ਅਰਦਾਸਾਂ

11/27/2020 1:08:20 PM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ): ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੀ ਰਾਜਧਾਨੀ ਦਿੱਲੀ ਵੱਲ ਵਹੀਰਾਂ ਘੱਤ ਦਿੱਤੀਆਂ ਹਨ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਵਾ ਕੇ ਹੀ ਵਾਪਸ ਪਰਤਣਗੇ ਤੇ ਇਸ ਲਈ ਉਨ੍ਹਾਂ ਨੂੰ ਜੋ ਵੀ ਕੁਰਬਾਨੀ ਕਰਨੀ ਪਈ ਉਹ ਕਰਨ ਲਈ ਤਿਆਰ ਹਨ।ਭਾਵੇਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਅਤੇ ਦਿੱਲੀ ਸਰਕਾਰ ਨੇ ਰਸਤਿਆਂ 'ਚ ਸਖ਼ਤ ਰੁਕਾਵਟਾਂ ਖੜ੍ਹੀਆਂ ਕੀਤੀਆਂ ਹਨ , ਪਰ ਕਿਸਾਨਾਂ ਦੇ ਹੌਂਸਲੇ ਬੁਲੰਦ ਹਨ ਤੇ ਉਹ ਅੱਗੇ ਵੱਧ ਰਹੇ ਹਨ। ਕਿਸਾਨਾਂ 'ਚ ਭਾਰੀ ਜੋਸ਼ ਦਿਖਾਈ ਦੇ ਰਿਹਾ ਹੈ ਤੇ ਜਨਾਨੀਆਂ ਵੀ ਕਿਸਾਨਾਂ ਦੇ ਸੰਘਰਸ਼ 'ਚ ਪੂਰਾ ਸਾਥ ਦੇ ਰਹੀਆਂ ਹਨ।

ਇਹ ਵੀ ਪੜ੍ਹੋ: ਦਿੱਲੀ ਸਰਹੱਦ 'ਤੇ ਪਹੁੰਚੇ ਕਿਸਾਨਾਂ ਦੇ ਕਾਫ਼ਲੇ, ਖੇਤੀਬਾੜੀ ਮੰਤਰੀ ਨੇ ਅੰਦੋਲਨ ਖ਼ਤਮ ਕਰਨ ਦੀ ਕੀਤੀ ਅਪੀਲ 

ਦੂਜੇ ਪਾਸੇ ਪੰਜਾਬ ਭਰ ਦੇ ਲੋਕ ਜੋ ਕਿਸੇ ਨਾ ਕਿਸੇ ਢੰਗ ਨਾਲ ਕਿਸਾਨੀ ਨਾਲ ਜੁੜੇ ਹੋਏ ਹਨ, ਕਿਸਾਨਾਂ ਦੀ ਜਿੱਤ ਲਈ ਘਰਾਂ ਅੰਦਰੋਂ ਹੀ ਅਰਦਾਸਾਂ ਕਰ ਰਹੇ ਹਨ।ਇਕ ਗੱਲ ਜੋ ਵੇਖਣ ਨੂੰ ਮਿਲ ਰਹੀ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਪੰਜਾਬ ਦੇ ਲੋਕਾਂ ਦਾ ਗੁੱਸਾ ਬਹੁਤ ਜ਼ਿਆਦਾ ਵੱਧ ਗਿਆ ਹੈ ਤੇ ਇਸ ਗੱਲ ਦਾ ਖਮਿਆਜ਼ਾ ਭਾਰਤੀ ਜਨਤਾ ਪਾਰਟੀ ਨੂੰ ਭੁਗਤਣਾ ਪਵੇਗਾ । ਕਿਉਂਕਿ ਸੂਬੇ ਦੇ ਸਾਰੇ ਵਰਗਾਂ ਦੇ ਲੋਕਾਂ ਵਿਚ ਨਿਰਾਸ਼ਤਾ ਹੈ । ਆਪਣੇ ਹੱਕਾਂ ਲਈ ਕਿਸਾਨਾਂ ਮਰਨ ਮਰਾਉਣ ਤੇ ਉੱਤਰੇ ਹੋਏ ਹਨ। ਹਾਲਾਤ ਕਿਹੋ ਜਿਹੇ ਬਨਣਗੇ , ਇਸ ਬਾਰੇ ਅਜੇ ਤੱਕ ਕੋਈ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ।

ਇਹ ਵੀ ਪੜ੍ਹੋ: ਦਿੱਲੀ ਜਾ ਰਹੇ ਜਥੇ 'ਚ ਸ਼ਾਮਲ ਮਾਨਸਾ ਜ਼ਿਲ੍ਹੇ ਦੇ ਕਿਸਾਨ ਦੀ ਮੌਤ

ਇਹ ਵੀ ਪੜ੍ਹੋ: ਸੜਕ ਹਾਦਸੇ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਸਕੇ ਭੈਣ ਭਰਾ ਦੀ ਹੋਈ 


Shyna

Content Editor

Related News