ਸ੍ਰੀ ਕਰਤਾਰਪੁਰ ਸਾਹਿਬ ਦਾ ਬੰਦ ਲਾਂਘਾ ਖੋਲ੍ਹਣ ਲਈ ਸਰਹੱਦ ’ਤੇ ਅਰਦਾਸ, BSF ਨਾਲ ਹੋਈ ਤਿੱਖੀ ਬਹਿਸ

Monday, Feb 09, 2026 - 11:24 AM (IST)

ਸ੍ਰੀ ਕਰਤਾਰਪੁਰ ਸਾਹਿਬ ਦਾ ਬੰਦ ਲਾਂਘਾ ਖੋਲ੍ਹਣ ਲਈ ਸਰਹੱਦ ’ਤੇ ਅਰਦਾਸ, BSF ਨਾਲ ਹੋਈ ਤਿੱਖੀ ਬਹਿਸ

ਡੇਰਾ ਬਾਬਾ ਨਾਨਕ(ਜ. ਬ.): ਭਾਰਤ-ਪਾਕਿਸਤਾਨ ਸਰਹੱਦ ’ਤੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬੰਦ ਪਏ ਲਾਂਘੇ ਨੂੰ ਮੁੜ ਖੋਲ੍ਹਣ ਵਾਸਤੇ ਬੀਤੇ ਦਿਨ ਵੱਡੀ ਗਿਣਤੀ ਵਿਚ ‘ਨਾਨਕ ਨਾਮ ਲੇਵਾ’ ਸੰਗਤਾਂ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਅਰਦਾਸ ਕੀਤੀ ਗਈ। ਪੰਜਾਬ ਦੇ ਵੱਖ-ਵੱਖ ਕੋਨਿਆਂ ਤੋਂ ਪੁੱਜੀਆਂ ਸੰਗਤਾਂ ਨੇ ਦਰਸ਼ਨ ਅਸਥਾਨ ’ਤੇ ਖਲੋ ਕੇ ਪਹਿਲਾਂ ‘ਸਤਿਨਾਮ ਵਾਹਿਗੁਰੂ’ ਦਾ ਜਾਪ ਕੀਤਾ ਅਤੇ ਫਿਰ ਗੁਰਧਾਮ ਦੇ ਖੁੱਲ੍ਹੇ ਦਰਸ਼ਨ ਦੀਦਾਰਿਆਂ ਲਈ ਜੋਦੜੀ ਕੀਤੀ।

ਇਹ ਵੀ ਪੜ੍ਹੋ- ਪੰਜਾਬ 'ਚ 9,10,11,12 ਤੇ 13 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਅਪਡੇਟ

ਇਸ ਦੌਰਾਨ ਉਸ ਸਮੇਂ ਤਣਾਅਪੂਰਨ ਸਥਿਤੀ ਬਣ ਗਈ, ਜਦੋਂ ਸਰਹੱਦ ’ਤੇ ਤਾਇਨਾਤ ਬੀ. ਐੱਸ. ਐੱਫ. ਅਧਿਕਾਰੀਆਂ ਨੇ ਸੰਗਤਾਂ ਨੂੰ ਅਰਦਾਸ ਕਰਨ ਤੋਂ ਰੋਕ ਦਿੱਤਾ। ਇਸ ਮੌਕੇ ਸਿੱਖ ਆਗੂਆਂ ਅਤੇ ਸੁਰੱਖਿਆ ਕਰਮਚਾਰੀਆਂ ਵਿਚਾਲੇ ਕਾਫ਼ੀ ਲੰਮੀ ਅਤੇ ਤਿੱਖੀ ਬਹਿਸ ਹੋਈ। ਅਖ਼ੀਰ ਉੱਚ ਅਧਿਕਾਰੀਆਂ ਦੇ ਦਖ਼ਲ ਤੋਂ ਬਾਅਦ ਸੰਗਤ ਨੂੰ ਅਰਦਾਸ ਦੀ ਆਗਿਆ ਮਿਲੀ ਪਰ ਬੀ.ਐੱਸ.ਐੱਫ. ਦੇ ਇਸ ਅੜੀਅਲ ਵਤੀਰੇ ਕਾਰਨ ਸ਼ਰਧਾਲੂਆਂ ਵਿਚ ਭਾਰੀ ਰੋਸ ਦੇਖਣ ਨੂੰ ਮਿਲਿਆ। ਇਸ ਮੌਕੇ ਮਨਜੀਤ ਸਿੰਘ ਭੋਮਾ (ਚੇਅਰਮੈਨ ਧਰਮ ਪ੍ਰਚਾਰ ਕਮੇਟੀ ਪੰਜਾਬ, ਦਿੱਲੀ ਕਮੇਟੀ), ਸਰਬਜੀਤ ਸਿੰਘ ਜੰਮੂ (ਸਕੱਤਰ ਹਰਿਆਣਾ ਕਮੇਟੀ) ਅਤੇ ਭਾਈ ਸੁਰਿੰਦਰਪਾਲ ਸਿੰਘ ਤਾਲਿਬਪੁਰਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੂੰ ਅਪੀਲ ਕੀਤੀ ਕਿ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਇਹ ਲਾਂਘਾ ਤੁਰੰਤ ਖੋਲ੍ਹਿਆ ਜਾਵੇ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇ ਪਈਆਂ ਭਾਜੜਾਂ, ਇੱਕ ਘੰਟੇ ਲਈ ਬੰਦ ਕੀਤਾ ਏਅਰਪੋਰਟ

ਆਗੂਆਂ ਨੇ ਮੰਗ ਕੀਤੀ ਕਿ ਲਾਂਘੇ ਦੇ ਦੋਵੇਂ ਪਾਸੇ ਦੋ-ਦੋ ਕਿਲੋਮੀਟਰ ਦੇ ਘੇਰੇ ਨੂੰ ‘ਗੁਰੂ ਨਾਨਕ ਫ਼ਰੀ ਵਪਾਰ ਜ਼ੋਨ’ ਐਲਾਨਿਆ ਜਾਵੇ। ਉਨ੍ਹਾਂ ਅਨੁਸਾਰ ਇਸ ਨਾਲ ਨਾ ਸਿਰਫ਼ ਵਪਾਰ ਵਧੇਗਾ, ਸਗੋਂ ਦੋਵਾਂ ਦੇਸ਼ਾਂ ਵਿਚਾਲੇ ਦੁਸ਼ਮਣੀ ਦੀ ਕੜਵਾਹਟ ਘਟੇਗੀ ਅਤੇ ਭਾਈਚਾਰਕ ਸਾਂਝ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਵਾਹਗਾ ਸਰਹੱਦ ਰਾਹੀਂ ਵਪਾਰ ਅਤੇ ਜਥੇ ਸ਼ੁਰੂ ਹੋ ਚੁੱਕੇ ਹਨ, ਤਾਂ ਇਸ ਪਵਿੱਤਰ ਲਾਂਘੇ ਨੂੰ ਬੰਦ ਰੱਖਣਾ ਮੰਦਭਾਗਾ ਹੈ। ਇਸ ਮੌਕੇ ਡਾ. ਦਰਸ਼ਨ ਸਿੰਘ ਗੁੱਜਰਪੁਰਾ, ਭਾਈ ਨਿਸ਼ਾਨ ਸਿੰਘ, ਸ਼ਰਨਜੀਤ ਸਿੰਘ ਕੋਟ ਪਠਾਣਾਂ, ਸੁਖਰਾਜ ਸਿੰਘ ਧਰਦਿਓ, ਮਨਜੋਤ ਸਿੰਘ ਪੁਰੇਵਾਲ ਅਤੇ ਫ਼ੌਜੀ ਕੁਲਵਿੰਦਰ ਸਿੰਘ ਰਮਦਾਸ ਸਮੇਤ ਕਈ ਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ- ਭਾਰਤੀ ਫੌਜ ਦੀ ਜਾਣਕਾਰੀ ਭੇਜਣ ਵਾਲਾ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


 


author

Shivani Bassan

Content Editor

Related News