''ਅੱਜ ਦੀ ਰਾਤ ਰਾਜਵੀਰ ਲਈ ਅਰਦਾਸ ਦੀ ਬਹੁਤ ਲੋੜ...'' ਕੰਵਰ ਗਰੇਵਾਲ ਨੇ ਪੰਜਾਬੀਆਂ ਨੂੰ ਕੀਤੀ ਭਾਵੁਕ ਅਪੀਲ
Tuesday, Sep 30, 2025 - 10:00 PM (IST)

ਵੈੱਬ ਡੈਸਕ : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਇਸ ਦੌਰਾਨ ਵੱਖ-ਵੱਖ ਕਲਾਕਾਰਾਂ ਵੱਲੋਂ ਰਾਜਵੀਰ ਜਵੰਦਾ ਦੀ ਸਿਹਤਯਾਬੀ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ। ਵੱਖ-ਵੱਖ ਕਲਾਕਾਰਾਂ ਵੱਲੋਂ ਰਾਜਵਾਰੀ ਜਵੰਦਾ ਦੀ ਸਿਹਤਯਾਬੀ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਵਿੱਚ ਹੁਣ ਐਮੀ ਵਿਰਕ, ਕੰਵਰ ਗਰੇਵਾਲ, ਕੁਲਵਿੰਦਰ ਬਿੱਲਾ ਸਣੇ ਹੋਰਾਂ ਵੱਲੋਂ ਪੂਰੀ ਦੁਨੀਆ ਵਿੱਚ ਵਸਦੇ ਪੰਜਾਬੀਆਂ ਨੂੰ ਰਾਜਵੀਰ ਜਵੰਦਾ ਲਈ ਅਰਦਾਸ ਕਰਨ ਦੀ ਬੇਨਤੀ ਕੀਤੀ ਜਾ ਰਹੀ ਹੈ। ਕੰਵਰ ਨੇ ਵੀ ਸੋਸ਼ਲ ਮੀਡੀਆ ਪੇਜ ਰਾਹੀਂ ਲੋਕਾਂ ਨੂੰ ਰਾਜਵੀਰ ਜਵੰਦਾ ਲਈ ਅਰਦਾਸ ਕਰਨ ਦੀ ਬੇਨਤੀ ਕੀਤੀ ਹੈ।
ਇਸ ਦੌਰਾਨ ਐਮੀ ਵਿਰਕ ਦੇ ਪੇਜ ਤੋਂ ਵੀਡੀਓ ਸਾਂਝੀ ਕਰਦਿਆਂ ਕੰਵਰ ਗਰੇਵਾਲ ਨੇ ਦੁਨੀਆ ਭਰ ਦੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਜਿੱਥੇ ਵੀ ਵਸਦੇ ਹੋਣ ਰਾਜਵੀਰ ਜਵੰਦਾ ਲਈ ਅਰਦਾਸ ਕਰਨ। ਰਾਜਵੀਰ ਜਵੰਦਾ ਦੀ ਸਿਹਤ ਅਜੇ ਠੀਕ ਨਹੀਂ ਹੈ। ਇਸ ਦੌਰਾਨ ਉਨ੍ਹਾਂ ਨਾਲ ਐਮੀ ਵਿਰਕ, ਕੁਲਵਿੰਦਰ ਬਿੱਲਾ ਸਣੇ ਕਈ ਹੋਰ ਗਾਇਕ ਮੌਜੂਦ ਰਹੇ।
ਦੱਸ ਦਈਏ ਕਿ ਪੰਜਾਬੀ ਗਾਇਕ ਰਾਜਵੀਰ ਜਵੰਦਾ ਫੋਰਟਿਸ ਹਸਪਤਾਲ, ਮੁਹਾਲੀ ਵਿਖੇ ਲਾਈਫ ਸਪੋਰਟ 'ਤੇ ਰੱਖਿਆ ਗਿਆ ਹੈ। 27 ਸਤੰਬਰ - ਦੁਪਹਿਰ 1:45 ਵਜੇ, ਰਾਜਵੀਰ ਜਵੰਦਾ ਨੂੰ ਫੋਰਟਿਸ ਹਸਪਤਾਲ, ਮੁਹਾਲੀ ਲਿਆਂਦਾ ਗਿਆ। ਸੜਕ ਹਾਦਸੇ ਵਿੱਚ ਉਨ੍ਹਾਂ ਦੇ ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਲੱਗੀਆਂ ਸਨ। ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਦੀਆਂ ਵੀ ਖਬਰਾਂ ਸਾਹਮਣੇ ਆਈਆਂ ਸਨ।