ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਦੁਨੀਆ ਭਰ ''ਚ ਹੋਵੇਗੀ ਅਰਦਾਸ ! ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੰਦੇਸ਼ ਜਾਰੀ

Sunday, Oct 25, 2026 - 08:07 PM (IST)

ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਦੁਨੀਆ ਭਰ ''ਚ ਹੋਵੇਗੀ ਅਰਦਾਸ ! ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੰਦੇਸ਼ ਜਾਰੀ

ਅੰਮ੍ਰਿਤਸਰ (ਸਰਬਜੀਤ)- ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਮਿੰਦਰ ਸਿੰਘ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਗੁਰੂ ਖ਼ਾਲਸਾ ਪੰਥ ਨੂੰ ਸੰਦੇਸ਼ ਦਿੱਤਾ ਹੈ ਕਿ 28 ਅਕਤੂਬਰ ਨੂੰ ਦੇਸ਼ ਵਿਦੇਸ਼ ਵਿੱਚ ਗੁਰਦੁਆਰਾ ਸਾਹਿਬਾਨ ਵਿਖੇ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਲਈ ਅਤੇ ਪੰਜਾਬ ਦੇ ਨੌਜਵਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇ। 

ਇਹ ਵੀ ਪੜ੍ਹੋ- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੋਹਣੇ ਫੁੱਲਾਂ ਨਾਲ ਸੱਜਿਆ Amritsar Airport, ਬਣਿਆ ਖਿੱਚ ਦਾ ਕੇਂਦਰ

ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਵਰਤਾਰਾ ਘੁਣ ਵਾਂਗ ਪੰਜਾਬ ਦੀ ਜਵਾਨੀ ਨੂੰ ਖਾ ਰਿਹਾ ਹੈ, ਜੇਕਰ ਮੈਡੀਕਲ ਨਸ਼ਿਆਂ ਦੀ ਲੜੀ ਅਤੇ ਸੰਥੈਟਿਕ ਨਸ਼ਿਆਂ ਦਾ ਨੈਟਵਰਕ ਸਰਕਾਰਾਂ ਨੇ ਨਾ ਤੋੜਿਆ ਤਾਂ ਆਉਣ ਵਾਲੇ ਸਮੇਂ ਅੰਦਰ ਇਸ ਦੇ ਜਵਾਨੀ ਲਈ ਬਹੁਤ ਭੈੜੇ ਨਤੀਜੇ ਹੋ ਸਕਦੇ ਹਨ। ਉਨ੍ਹਾਂ ਨੇ ਸਮਾਜ ਦੇ ਹਰ ਵਰਗ ਨੂੰ ਪਰਮਿੰਦਰ ਸਿੰਘ ਦੇ ਪਰਿਵਾਰ ਨਾਲ ਇਨਸਾਫ ਦੀ ਲੜਾਈ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਗੱਲ ਆਖੀ। 

ਇਹ ਵੀ ਪੜ੍ਹੋ-ਕਲਾਨੌਰ ਦੇ ਸਰਹੱਦੀ ਪਿੰਡ 'ਚ ਕਿਸਾਨ ’ਤੇ ਚੱਲੀਆਂ ਗੋਲੀਆਂ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਵੇਂ ਕਿ ਨਸ਼ੇ ਦੀ ਸਮੱਸਿਆ ਵਿਸ਼ਵ ਪੱਧਰ ਦੀ ਹੈ ਪਰ ਗੁਰੂ ਸਾਹਿਬਾਨ ਨੇ ਸਿੱਖ ਨੂੰ ਕਿਸੇ ਵੀ ਤਰ੍ਹਾਂ ਦੇ ਨਸ਼ਿਆਂ ਤੋਂ ਵਰਜਿਆ ਹੈ ਅਤੇ ਗੁਰਮਤਿ ਅਨੁਸਾਰੀ ਇੱਕ ਸੱਚਾ ਤੇ ਸੁੱਚਾ ਜੀਵਨ ਬਤੀਤ ਕਰਨ ਸਿੱਖਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵੀ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸੇ ਹਨ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਨਾਲ ਜੁੜ ਕੇ ਆਪਣੀ ਦ੍ਰਿੜ੍ਹ ਇੱਛਾ ਸ਼ਕਤੀ ਨਾਲ ਨਸ਼ੇ ਨੂੰ ਛੱਡ ਸਕਦੇ ਹਨ ਅਤੇ ਆਪਣੇ ਜੀਵਨ ਦੀ ਨਵੀਂ ਸ਼ੁਰੂਆਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਾਹਰ ਕੱਢਣ ਅਤੇ ਮੁੱਖ ਧਾਰਾ ਵਿੱਚ ਜੋੜਣ ਲਈ ਵੀ ਵਿਸ਼ੇਸ਼ ਉਪਰਾਲੇ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸਮਾਜ ਅੰਦਰ ਨਸ਼ਾ ਵੇਚ ਰਹੇ ਹਨ ਉਨ੍ਹਾਂ ਦਾ ਪੂਰਨ ਬਾਈਕਾਟ ਹੋਵੇ ਤੇ ਉਨ੍ਹਾਂ ਉੱਤੇ ਸਖ਼ਤ ਕਾਰਵਾਈ ਹੋਵੇ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਸੋਮਵਾਰ ਤੇ ਮੰਗਲਵਾਰ ਨੂੰ ਇਨ੍ਹਾਂ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

 


author

Shivani Bassan

Content Editor

Related News