ਪੰਜਾਬ ਦੇ ਲੋਕਾਂ ਦੀ ਸਲਾਮਤੀ ਲਈ ਦੁਆ ਕਰ ਰਿਹਾ ਹਾਂ : ਸ਼ਾਹਰੁਖ ਖਾਨ

Thursday, Sep 04, 2025 - 09:26 AM (IST)

ਪੰਜਾਬ ਦੇ ਲੋਕਾਂ ਦੀ ਸਲਾਮਤੀ ਲਈ ਦੁਆ ਕਰ ਰਿਹਾ ਹਾਂ : ਸ਼ਾਹਰੁਖ ਖਾਨ

ਨਵੀਂ ਦਿੱਲੀ (ਭਾਸ਼ਾ)- ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਨੇ ਭਿਆਨਕ ਹੜ੍ਹਾਂ ਨਾਲ ਜੂਝ ਰਹੇ ਪੰਜਾਬ ਦੇ ਲੋਕਾਂ ਦੀ ਸਲਾਮਤੀ ਲਈ ਬੁੱਧਵਾਰ ਨੂੰ ਦੁਆ ਕੀਤੀ। ਆਪਣੇ ‘ਐਕਸ’ ’ਤੇ ਇਕ ਪੋਸਟ ਸਾਂਝੀ ਕਰਦੇ ਹੋਏ ਸ਼ਾਹਰੁਖ ਨੇ ਲਿਖਿਆ ਕਿ ਪੰਜਾਬ ਵਿਚ ਇਸ ਵਿਨਾਸ਼ਕਾਰੀ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਪ੍ਰਤੀ ਮੇਰੀਆਂ ਹਮਦਰਦੀ। ਮੈਂ ਉਨ੍ਹਾਂ ਦੀ ਸੁਰੱਖਿਆ ਲਈ ਪ੍ਰਾਰਥਨਾ ਕਰਦਾ ਹਾਂ। ਪੰਜਾਬ ਦੀ ਹਿੰਮਤ ਅਤੇ ਭਾਵਨਾ ਕਦੇ ਨਹੀਂ ਟੁੱਟੇਗੀ। ਪ੍ਰਮਾਤਮਾ ਉਨ੍ਹਾਂ ’ਤੇ ਕਿਰਪਾ ਕਰੇ।

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ 10 ਪਿੰਡਾਂ ਨੂੰ ਲਿਆ ਗੋਦ

PunjabKesari

ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਜਲ ਗ੍ਰਹਿ ਖੇਤਰਾਂ ਵਿਚ ਭਾਰੀ ਮੀਂਹ ਕਾਰਨ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਅਤੇ ਮੌਸਮੀ ਨਾਲਿਆਂ ਦੇ ਓਵਰਫਲੋਅ ਕਾਰਨ ਪੰਜਾਬ ਵਿਚ ਭਿਆਨਕ ਹੜ੍ਹ ਆ ਗਏ ਹਨ। ਸਰਕਾਰੀ ਅੰਕੜਿਆਂ ਮੁਤਾਬਕ ਹੜ੍ਹ ਨੇ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ 3.84 ਲੱਖ ਤੋਂ ਵੱਧ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ। ਹਜ਼ਾਰਾਂ ਲੋਕਾਂ ਨੂੰ ਘਰ-ਬਾਰ ਛੱਡਣੇ ਪਏ ਹਨ ਜਦਕਿ ਜਾਨੀ ਨੁਕਸਾਨ, ਖੇਤੀਬਾੜੀ ਅਤੇ ਪਸ਼ੂ-ਧਨ ਨੂੰ ਵੀ ਭਾਰੀ ਹਾਨੀ ਪਹੁੰਚੀ ਹੈ।

ਇਹ ਵੀ ਪੜ੍ਹੋ: ਸੁਨੰਦਾ ਸ਼ਰਮਾ ਨੇ ਪੰਜਾਬ 'ਚ 250 ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਖੁਦ ਜਾ ਕੇ ਵੰਡੀਆਂ ਰਾਹਤ ਕਿੱਟਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News