ਚੰਡੀਗੜ੍ਹ ਵਾਸੀਆਂ ਲਈ ਰਾਹਤ ਭਰੀ ਖ਼ਬਰ, ਅੱਜ ਤੋਂ 5 ਦਿਨ ਸ਼ਹਿਰ 'ਚ ਪ੍ਰੀ-ਮਾਨਸੂਨ ਦੀਆਂ ਫੁਹਾਰਾਂ

06/29/2022 10:45:39 AM

ਚੰਡੀਗੜ੍ਹ (ਪਾਲ) : ਪਿਛਲੇ ਕੁੱਝ ਦਿਨਾਂ ਤੋਂ ਹੁੰਮਸ ਅਤੇ ਨਮੀ ਨੇ ਪਰੇਸ਼ਾਨ ਕੀਤਾ ਹੋਇਆ ਹੈ ਪਰ ਸ਼ਹਿਰ 'ਚ ਬੁੱਧਵਾਰ ਤੋਂ ਪ੍ਰੀ-ਮਾਨਸੂਨ ਸੀਜ਼ਨ ਸ਼ੁਰੂ ਹੋਣ ਜਾ ਰਿਹਾ ਹੈ। ਚੰਡੀਗੜ੍ਹ ਮੌਸਮ ਕੇਂਦਰ ਅਨੁਸਾਰ ਅਗਲੇ 5 ਦਿਨਾਂ ਤੱਕ ਸ਼ਹਿਰ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਕਿਹਾ ਕਿ ਪ੍ਰੀ-ਮਾਨਸੂਨ ਬੁੱਧਵਾਰ ਅਤੇ ਵੀਰਵਾਰ ਸ਼ੁਰੂ ਹੋਣ ਜਾ ਰਿਹਾ ਹੈ। ਹੁਣ ਤੱਕ ਦੇ ਅੰਦਾਜ਼ੇ ਮੁਤਾਬਕ ਮਾਨਸੂਨ 30 ਜੂਨ ਜਾਂ 1 ਜੁਲਾਈ ਨੂੰ ਦਸਤਕ ਦੇਣ ਵਾਲਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ DGP ਦੀ ਤਸਵੀਰ ਦਾ ਗਲਤ ਇਸਤੇਮਾਲ, ਪੰਜਾਬ ਪੁਲਸ ਵੱਲੋਂ ਅਲਰਟ ਜਾਰੀ

ਕਿਆਸ ਲਾਏ ਜਾ ਰਹੇ ਹਨ ਕਿ ਇਸ ਵਾਰ ਮਾਨਸੂਨ ਪਿਛਲੇ ਕਈ ਸਾਲਾਂ ਦੇ ਮੁਕਾਬਲੇ ਬਿਹਤਰ ਰਹੇਗਾ। ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। ਡਾਇਰੈਕਟਰ ਨੇ ਦੱਸਿਆ ਕਿ ਮਾਨਸੂਨ ਉੱਤਰੀ ਭਾਰਤ ਦੇ ਵੱਡੇ ਹਿੱਸੇ ਨੂੰ ਪਾਰ ਕਰ ਚੁੱਕਾ ਹੈ। ਅਗਲੇ ਦੋ ਦਿਨਾਂ 'ਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ ਕੁੱਝ ਹਿੱਸਿਆਂ ਨੂੰ ਇਹ ਆਪਣੀ ਲਪੇਟ 'ਚ ਲੈ ਲਵੇਗਾ। ਤਾਪਮਾਨ ਦੀ ਗੱਲ ਕਰੀਏ ਤਾਂ ਮੰਗਲਵਾਰ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਘੱਟੋ-ਘੱਟ ਤਾਪਮਾਨ 31.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 7 ਡਿਗਰੀ ਵੱਧ ਸੀ।

ਇਹ ਵੀ ਪੜ੍ਹੋ : ਮਰਹੂਮ ਪੰਜਾਬੀ ਗਾਇਕ 'ਸਿੱਧੂ ਮੂਸੇਵਾਲਾ' ਦੇ ਮੈਨੇਜਰ ਨੂੰ ਜਾਨ ਦਾ ਖ਼ਤਰਾ!, ਹਾਈਕੋਰਟ ਦਾ ਕੀਤਾ ਰੁਖ
ਅਗਲੇ 5 ਦਿਨਾਂ ’ਚ 32 ਡਿਗਰੀ ਤੱਕ ਪਹੁੰਚ ਸਕਦੈ ਤਾਪਮਾਨ
ਡਾਇਰੈਕਟਰ ਨੇ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਸ਼ਹਿਰ 'ਚ ਦਿਨ ਦੇ ਤਾਪਮਾਨ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਜੋ ਕਿ ਮੀਂਹ ਤੋਂ ਪਹਿਲਾਂ ਹੁੰਦਾ ਸੀ ਪਰ ਹੁਣ ਜਦੋਂ ਮੀਂਹ ਸ਼ੁਰੂ ਹੋਣ ਵਾਲਾ ਹੈ ਤਾਂ ਤਾਪਮਾਨ 'ਚ ਭਾਰੀ ਗਿਰਾਵਟ ਦੇਖਣ ਨੂੰ ਮਿਲੇਗੀ। ਕੇਂਦਰ ਮੁਤਾਬਕ ਅਗਲੇ 5 ਦਿਨਾਂ ਤੱਕ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 28 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜ੍ਹੋ : ਸੰਗਰੂਰ ਹਾਰ ਦਾ ਅਸਰ : ਹੁਣ ਜਨਵਰੀ ਦੇ ਅਖ਼ੀਰ ਤੱਕ ਨਿਗਮ ਚੋਣਾਂ ਕਰਵਾ ਸਕਦੀ ਹੈ ‘ਆਪ’
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


Babita

Content Editor

Related News