ਹੁਣ 29 ਦੀ ਬਜਾਏ 28 ਨੂੰ ਹੋਵੇਗੀ ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਗ੍ਰੈਜੂਏਸ਼ਨ ਸੈਰੇਮਨੀ

Sunday, Mar 10, 2024 - 12:30 PM (IST)

ਹੁਣ 29 ਦੀ ਬਜਾਏ 28 ਨੂੰ ਹੋਵੇਗੀ ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਗ੍ਰੈਜੂਏਸ਼ਨ ਸੈਰੇਮਨੀ

ਲੁਧਿਆਣਾ (ਵਿੱਕੀ) : ਸਟੇਟ ਕੌਂਸਲ ਫਾਰ ਐਜੂਕੇਸ਼ਨਲ ਰਿਸਰਚ ਐੈਂਡ ਟਰੇਨਿੰਗ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਐਲੀਮੈਂਟਰੀ ਸਿੱਖਿਆ) ਨੂੰ ਇਕ ਪੱਤਰ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਕਲਾਸਾਂ ’ਚ ਪੜ੍ਹ ਰਹੇ ਵਿਦਿਆਰਥੀਆਂ ਲਈ ਪਹਿਲਾਂ 29 ਮਾਰਚ ਨੂੰ ਗ੍ਰੈਜੂਏਸ਼ਨ ਸੈਰੇਮਨੀ ਕਰਵਾਉਣ ਦੇ ਸਬੰਧ ’ਚ ਦਿਸ਼ਾ- ਨਿਰਦੇਸ਼ ਜਾਰੀ ਕੀਤੇ ਗਏ ਸਨ ਪਰ 29 ਮਾਰਚ ਨੂੰ ਗੁੱਡ ਫਰਾਈਡੇ ਹੋਣ ਕਾਰਨ ਇਸ ਦਿਨ ਛੁੱਟੀ ਰਹੇਗੀ।

ਇਸ ਲਈ ਹੁਣ ਗ੍ਰੈਜੂਏਸਨ ਸੈਰੇਮਣੀ ਇਕ ਦਿਨ ਪਹਿਲਾਂ ਜਾਂ 28 ਮਾਰਚ ਨੂੰ ਆਯੋਜਿਤ ਕੀਤੀ ਜਾਵੇਗੀ। ਵਿਭਾਗ ਵੱਲੋਂ ਇਸ ਸਬੰਧ ਵਿਚ ਸਾਰੇ ਸਕੂਲਾਂ ਨੂੰ ਪ੍ਰਤੀ ਸਕੂਲ 3000 ਦੀ ਰਾਸ਼ੀ ਵੀ ਜਾਰੀ ਕੀਤੀ ਗਈ ਹੈ।


author

Gurminder Singh

Content Editor

Related News