ਪ੍ਰੀਤ ਨਗਰ ''ਚ ਦੋ ਧੀਆਂ ਦੀ ਮਾਂ ਦੀ ਭੇਤਭਰੀ ਹਾਲਤ ''ਚ ਮੌਤ
Tuesday, Sep 08, 2026 - 07:47 PM (IST)
ਭਵਾਨੀਗੜ੍ਹ (ਕਾਂਸਲ): ਸਥਾਨਕ ਪ੍ਰੀਤ ਨਗਰ ਵਿਖੇ ਕਿਰਾਏ ਦੇ ਮਕਾਨ ’ਚ ਆਪਣੀਆਂ ਦੋ ਛੋਟੀਆਂ ਬੱਚੀਆਂ ਨਾਲ ਰਹਿ ਰਹੀ 38 ਸਾਲਾ ਕਰਮਜੀਤ ਕੌਰ ਦੀ ਬੀਤੀ ਰਾਤ ਭੇਤਭਰੀ ਹਾਲਤ 'ਚ ਮੌਤ ਹੋ ਗਈ। ਥਾਣਾ ਮੁਖੀ ਸਬ-ਇੰਸਪੈਕਟਰ ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ਸਵੇਰੇ ਦਰਵਾਜ਼ਾ ਨਾ ਖੁੱਲ੍ਹਣ ’ਤੇ ਬੱਚੀਆਂ ਨੇ ਜਾਣਕਾਰ ਨੂੰ ਬੁਲਾਇਆ, ਜਿਸ ਤੋਂ ਬਾਅਦ ਘਟਨਾ ਦਾ ਪਤਾ ਲੱਗਾ।
ਸੂਚਨਾ ਮਿਲਣ ’ਤੇ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜ਼ੇ ’ਚ ਲੈ ਲਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕਾ ਦਾ ਪਿਛੋਕੜ ਪਿੰਡ ਲੌਂਗੋਵਾਲ ਨਾਲ ਦੱਸਿਆ ਜਾ ਰਿਹਾ ਹੈ। ਪੁਲਸ ਵੱਲੋਂ ਵਾਰਸਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਮੌਤ ਦੇ ਕਾਰਨਾਂ ਦੀ ਜਾਂਚ ਜਾਰੀ ਹੈ।
