ਮਾਘੀ ਮੇਲੇ ਨੂੰ ਲੈ ਕੇ ਜ਼ਿਲਾ ਪ੍ਰਸ਼ਾਸਨ ਦੇ ਪੁੱਖਤਾ ਪ੍ਰਬੰਧਾਂ ਦੇ ਦਾਅਵੇ ਹੋਏ ਠੁੱਸ

01/15/2018 12:05:00 PM


ਸ੍ਰੀ ਮੁਕਤਸਰ ਸਾਹਿਬ (ਪਵਨ) - 40 ਮੁਕਤਿਆਂ ਦੀ ਯਾਦ 'ਚ ਮਨਾਏ ਜਾ ਰਹੇ ਇਤਿਹਾਸਕ ਮਾਘੀ ਮੇਲੇ ਨੂੰ ਲੈ ਕੇ ਭਾਵੇਂ ਜ਼ਿਲਾ ਪ੍ਰਸ਼ਾਸਨ ਵੱਲੋਂ ਪੁੱਖਤਾ ਪ੍ਰਬੰਧ ਕਰਨ ਦੇ ਲੱਖ ਦਾਅਵੇ ਕੀਤੇ ਗਏ ਸਨ ਅਤੇ ਮੇਲੇ ਦੇ ਪ੍ਰਬੰਧਾਂ ਨੂੰ ਨੇਪਰੇ ਚੜ੍ਹਾਉਣ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਵੀ ਲਾਈਆਂ ਗਈਆਂ ਸਨ ਪਰ ਜ਼ਿਲਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਪੋਲ ਉਸ ਸਮੇਂ ਖੁੱਲ੍ਹ ਕੇ ਸਾਹਮਣੇ ਆਈ, ਜਦੋਂ ਇਤਿਹਾਸਕ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਦੇ ਮੁੱਖ ਗੇਟ ਨੰ. 1 'ਤੇ ਸੀਵਰੇਜ ਬੰਦ ਹੋਣ ਕਾਰਨ ਸਾਰਾ ਪਾਣੀ ਸੜਕ 'ਤੇ ਹੀ ਇਕੱਠਾ ਹੋ ਗਿਆ। ਇਕ ਪਾਸੇ ਜਿੱਥੇ ਸੰਗਤ ਦੂਰ-ਦੁਰਾਡਿਓਂ ਨੰਗੇ ਪੈਰ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਆ ਰਹੀ ਹੈ, ਉੱਥੇ ਹੀ ਦੂਜੇ ਪਾਸੇ ਸੰਗਤ ਨੂੰ ਸ੍ਰੀ ਦਰਬਾਰ ਸਾਹਿਬ ਪਹੁੰਚਣ ਤੋਂ ਪਹਿਲਾਂ ਹੀ ਮਜਬੂਰਨ ਸੜਕ 'ਤੇ ਜਮ੍ਹਾ ਹੋਏ ਇਸ ਗੰਦੇ ਪਾਣੀ 'ਚੋਂ ਹੀ ਲੰਘਣਾ ਪੈ ਰਿਹਾ ਸੀ, ਜਿਸ ਕਾਰਨ ਸੰਗਤਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚ ਰਹੀ ਸੀ। ਸੰਗਤ ਇਹ ਸੋਚਣ ਲਈ ਮਜਬੂਰ ਸੀ ਕਿ ਜੇਕਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਨਗਰੀ ਦਾ ਇਹ ਹਾਲ ਹੈ ਤਾਂ ਬਾਕੀ ਪੰਜਾਬ ਦਾ ਕੀ ਹਾਲ ਹੋਵੇਗਾ, ਇਸ ਦਾ ਅੰਦਾਜ਼ਾ ਸਹਿਜੇ ਹੀ ਲਾਇਆ ਜਾ ਸਕਦਾ ਹੈ। ਦੂਜੇ ਪਾਸੇ ਕੋਟਲਾ ਬਾਜ਼ਾਰ ਵਿਚ ਵੀ ਸੀਵਰੇਜ ਦੇ ਪਾਣੀ ਕਾਰਨ ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। 
 


Related News