ਪੇਕੇ ਘਰ ਆਈ 9 ਮਹੀਨਿਆਂ ਦੀ ਗਰਭਵਤੀ ਜਨਾਨੀ ਨਿਕਲੀ ''ਕੋਰੋਨਾ'' ਪਾਜ਼ੇਟਿਵ

07/06/2020 9:57:45 AM

ਭਵਾਨੀਗੜ੍ਹ (ਵਿਕਾਸ, ਸੰਜੀਵ) : ਬਲਾਕ 'ਚ ਸੋਮਵਾਰ ਨੂੰ ਕੋਰੋਨਾ ਦਾ ਇੱਕ ਹੋਰ ਕੇਸ ਸਾਹਮਣੇ ਆਇਆ ਹੈ। 9 ਮਹੀਨਿਆਂ ਦੀ ਗਰਭਵਤੀ ਜਨਾਨੀ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਸਬੰਧੀ ਪੁਸ਼ਟੀ ਕਰਦੇ ਹੋਏ ਡਾ. ਪ੍ਰਵੀਨ ਕੁਮਾਰ ਗਰਗ ਸੀਨੀਅਰ ਮੈਡੀਕਲ ਅਫਸਰ ਸਰਕਾਰੀ ਹਸਪਤਾਲ ਭਵਾਨੀਗੜ੍ਹ ਨੇ ਦੱਸਿਆ ਕਿ ਸ਼ਹਿਰ ਦੀ ਬਠਿੰਡਾ ਵਿਖੇ ਵਿਆਹੀ ਜਨਾਨਾ (27 ਸਾਲਾ), ਜੋ 9 ਮਹੀਨਿਆਂ ਦੀ ਗਰਭਵਤੀ ਹੈ ਅਤੇ ਦੋ ਮਹੀਨਿਆਂ ਤੋਂ ਆਪਣੇ ਪੇਕੇ ਘਰ ਭਵਾਨੀਗੜ੍ਹ ਆਈ ਹੋਈ ਸੀ। ਪਿਛਲੇ ਦਿਨੀਂ ਉਕਤ ਜਨਾਨੀ ਜਦੋਂ ਪਟਿਆਲਾ ਦੇ ਇੱਕ ਨਰਸਿੰਗ ਹੋਮ ਵਿਖੇ ਚੈਕਅੱਪ ਸਬੰਧੀ ਗਈ ਤਾਂ ਉਸਦਾ ਕੋਰੋਨਾ ਦੀ ਜਾਂਚ ਲਈ ਨਮੂਨਾ ਲਿਆ ਗਿਆ, ਜਿਸਦੀ ਜਾਂਚ ਰਿਪੋਰਟ ਪਾਜ਼ੇਟਿਵ ਆਈ ਹੈ। ਡਾ. ਗਰਗ ਨੇ ਦੱਸਿਆ ਕਿ ਸਿਹਤ ਮਹਿਕਮੇ ਵੱਲੋਂ ਪੀੜਤ ਔਰਤ ਨੂੰ ਇਲਾਜ ਲਈ ਕੋਵਿਡ-19 ਕੇਅਰ ਸੈਂਟਰ ਵਿਖੇ ਸ਼ਿਫਟ ਕੀਤਾ ਜਾ ਰਿਹਾ ਹੈ ਅਤੇ ਉਸਦੇ ਮਾਤਾ ਪਿਤਾ ਸਮੇਤ ਪਰਿਵਾਰ ਦੇ ਬਾਕੀ ਮੈਂਬਰਾਂ ਦੇ ਵੀ ਜਾਂਚ ਲਈ ਨਮੂਨੇ ਲਏ ਜਾ ਰਹੇ ਹਨ। ਇਸ ਤੋਂ ਇਲਾਵਾ ਡਿਲਿਵਰੀ  ਉਪਰੰਤ ਹੋਣ ਵਾਲੇ ਬੱਚੇ ਦੀ ਵੀ ਜਾਂਚ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਜਲੰਧਰ 'ਚ 'ਕੋਰੋਨਾ' ਦਾ ਕਹਿਰ ਜਾਰੀ, 3 ਬੱਚਿਆਂ ਸਣੇ 5 ਦੀ ਰਿਪੋਰਟ ਆਈ ਪਾਜ਼ੇਟਿਵ

ਪੰਜਾਬ 'ਚ ਕੋਰੋਨਾ ਦਾ ਅੰਕੜਾ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 6 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1003, ਲੁਧਿਆਣਾ 'ਚ 1079, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 911, ਸੰਗਰੂਰ 'ਚ 535 ਕੇਸ, ਪਟਿਆਲਾ 'ਚ 376, ਮੋਹਾਲੀ 'ਚ 302, ਗੁਰਦਾਸਪੁਰ 'ਚ 249 ਕੇਸ, ਪਠਾਨਕੋਟ 'ਚ 228, ਤਰਨਤਾਰਨ 207,  ਹੁਸ਼ਿਆਰਪੁਰ 'ਚ 189,  ਨਵਾਂਸ਼ਹਿਰ 'ਚ 156, ਮੁਕਤਸਰ 139, ਫਤਿਹਗੜ੍ਹ ਸਾਹਿਬ 'ਚ 123, ਰੋਪੜ 'ਚ 114, ਮੋਗਾ 'ਚ 121, ਫਰੀਦਕੋਟ 111, ਕਪੂਰਥਲਾ 109, ਫਿਰੋਜ਼ਪੁਰ 'ਚ 119, ਫਾਜ਼ਿਲਕਾ 103, ਬਠਿੰਡਾ 'ਚ 110, ਬਰਨਾਲਾ 'ਚ 71, ਮਾਨਸਾ 'ਚ 50 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 4507 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1698 ਤੋਂ ਵੱਧ ਮਾਮਲੇ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 166 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਨਾਭਾ ਜੇਲ੍ਹ 'ਚ ਭੁੱਖ-ਹੜਤਾਲ 'ਤੇ ਬੈਠੇ ਬੰਦੀ ਸਿੰਘ ਦੀ ਹਾਲਤ ਵਿਗੜੀ, ਹਸਪਤਾਲ ਦਾਖ਼ਲ


Anuradha

Content Editor

Related News