ਸਹੁਰਿਆਂ ਦੀ ਕਰਤੂਤ, ਗਰਭਵਤੀ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਕੀਤਾ ਇਹ ਸ਼ਰਮਨਾਕ ਕਾਰਾ
Monday, Dec 21, 2020 - 11:26 AM (IST)
ਜਲੰਧਰ (ਮਹੇਸ਼)— ਜਲੰਧਰ ਕੈਂਟ ਦੇ ਮੁਹੱਲਾ ਨੰਬਰ 23 ਨਿਵਾਸੀ ਸੰਜੀਵ ਸਹਿਗਲ ਦੀ ਗਰਭਵਤੀ ਧੀ ਹਿਨਾ ਸ਼ਰਮਾ ਨੇ ਐਤਵਾਰ ਨੂੰ ਏ. ਸੀ. ਪੀ. ਜਲੰਧਰ ਕੈਂਟ ਮੇਜਰ ਸਿੰਘ ਢੱਡਾ ਨੂੰ ਦਿੱਤੀ ਲਿਖਤੀ ਸ਼ਿਕਾਇਤ ’ਚ ਸਹੁਰੇ ਪਰਿਵਾਰ ’ਤੇ ਗੰਭੀਰ ਦੋਸ਼ ਲਗਾਏ ਹਨ। ਉਸ ਨੇ ਸਹੁਰੇ ਪਰਿਵਰਾ ’ਤੇ ਦੋਸ਼ ਲਗਾਉਂਦੇ ਕਿਹਾ ਕਿ ਸ਼ਨੀਵਾਰ ਦੀ ਰਾਤ ਨੂੰ ਦਾਜ ਦੀ ਮੰਗ ਕਰਦੇ ਉਸ ਨਾਲ ਸਹੁਰੇ ਪਰਿਵਾਰ ਵੱਲੋਂ ਕਾਫ਼ੀ ਕੁੱਟਮਾਰ ਕੀਤੀ ਗਈ ਅਤੇ ਐਤਵਾਰ ਸਵੇਰੇ ਤਿੰਨ ਵਜੇ ਘਰੋਂ ਬਾਹਰ ਕੱਢ ਦਿੱਤਾ।
ਇਹ ਵੀ ਪੜ੍ਹੋ: ਜਲੰਧਰ ’ਚ ਪ੍ਰਾਪਰਟੀ ਵਿਵਾਦ ਦਾ ਖ਼ੌਫ਼ਨਾਕ ਅੰਤ, ਭਰਾ ’ਤੇ ਗੋਲੀ ਚਲਾਉਣ ਵਾਲੇ ਅੰਮਿ੍ਰਤਪਾਲ ਨੇ ਕੀਤੀ ਖ਼ੁਦਕੁਸ਼ੀ
ਅਜਿਹੇ ਹਾਲਾਤ ’ਚ ਉਸ ਦੇ ਪੇਟ ਵਿਚਲੇ ਬੱਚੇ ਅਤੇ ਉਸ ਦੀ ਆਪਣੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਉਸ ਨੇ 112 ਨੰਬਰ ’ਤੇ ਕੰਟਰੋਲ ਰੂਮ ’ਚ ਸੂਚਿਤ ਕੀਤਾ, ਜਿਸ ਤੋਂ ਬਾਅਦ ਥਾਣਾ ਨੰਬਰ ਪੰਜ ਦੇ ਡਿਊਟੀ ਅਫ਼ਸਰ ਅਵਤਾਰ ਸਿੰਘ ਅਤੇ ਹੋਰ ਲੋਕਾਂ ਨੇ ਉਸ ਨੂੰ ਸਿਵਲ ਹਸਪਤਾਲ ’ਚ ਪਹੁੰਚਾਇਆ।
ਇਹ ਵੀ ਪੜ੍ਹੋ: ਜਗਰਾਓਂ ’ਚ ਵੱਡੀ ਵਾਰਦਾਤ, NRI ਦੋਸਤਾਂ ਨੇ ਮੋਟਰ ’ਤੇ ਲਿਜਾ ਕੇ ਗੋਲੀਆਂ ਨਾਲ ਭੁੰਨਿਆ ਦੋਸਤ
ਉਸ ਨੇ ਏ. ਸੀ. ਪੀ. ਢੱਡਾ ਨੂੰ ਦਿੱਤੀ ਲਿਖਤੀ ਸ਼ਿਕਾਇਤ ’ਚ ਆਪਣੇ ਪਤੀ, ਦਿਓਰ, ਸਹੁਰੇ ਅਤੇ ਸੱਸ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਉਸ ਨੇ ਆਪਣੀ ਐੱਮ. ਐੱਲ. ਆਰ. ਰਿਪੋਰਟ ਵੀ ਸ਼ਿਕਾਇਤ ਦੇ ਨਾਲ ਹੀ ਲਾ ਦਿੱਤੀ ਹੈ। ਉਧਰ ਏ. ਸੀ. ਪੀ. ਮੇਜਰ ਸਿੰਘ ਢੱਡਾ ਦਾ ਕਹਿਣਾ ਹੈ ਕਿ ਪੁਲਸ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਵਿਆਹੁਤਾ ਵੱਲੋਂ ਦਿੱਤੀ ਗਈ ਸ਼ਿਕਾਇਤ ਨੂੰ ਐੱਸ. ਐੱਚ. ਓ. ਕੈਂਟ ਅੰਮ੍ਰਿਤਪਾਲ ਸਿੰਘ ਕੋਲ ਭੇਜ ਦਿੱਤਾ ਹੈ। ਉਨ੍ਹਾਂ ਪੀਡ਼ਤ ਪਰਿਵਾਰ ਨੂੰ ਪੂਰਾ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ: ਕਰੋ ਦਰਸ਼ਨ ਗੁਰਦੁਆਰਾ ਕੋਤਵਾਲੀ ਸਾਹਿਬ ਦੇ, ਇਸ ਸਥਾਨ ’ਤੇ ਮਾਤਾ ਗੁਜਰੀ ਤੇ ਛੋਟੇ ਸਾਹਿਬਜ਼ਾਦਿਆਂ ਨੇ ਕੱਟੀ ਸੀ ਕੈਦ