ਗਰਭਵਤੀ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ

Saturday, Mar 29, 2025 - 02:54 PM (IST)

ਗਰਭਵਤੀ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ

ਅਬੋਹਰ (ਸੁਨੀਲ) : ਬਠਿੰਡਾ ਦੇ ਇਕ ਹਸਪਤਾਲ ’ਚ ਕੰਮ ਕਰਨ ਵਾਲੀ ਇਕ ਨਰਸ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਡਾਕਟਰਾਂ ਦੀ ਟੀਮ ਵੱਲੋਂ ਸਰਕਾਰੀ ਹਸਪਤਾਲ ’ਚ ਉਸ ਦਾ ਪੋਸਟਮਾਰਟਮ ਕੀਤਾ ਗਿਆ। ਨਗਰ ਥਾਣਾ ਨੰਬਰ-1 ਦੀ ਪੁਲਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨ ’ਤੇ ਬੀ. ਐੱਨ. ਐੱਸ. ਦੀ ਧਾਰਾ 194 ਤਹਿਤ ਕਾਰਵਾਈ ਕੀਤੀ ਹੈ। ਇਸ ਦੌਰਾਨ ਮ੍ਰਿਤਕਾ ਦੇ ਪੇਕੇ ਵਾਲੇ ਅਤੇ ਸਹੁਰੇ ਪਰਿਵਾਰ ਵੀ ਮੌਜੂਦ ਸਨ। ਜਾਣਕਾਰੀ ਅਨੁਸਾਰ ਸਾਢੇ 8 ਮਹੀਨੇ ਦੀ ਗਰਭਵਤੀ ਨਰਸ ਨੀਤਿਕਾ ਦੀ ਆਪਣੇ ਪੇਕੇ ਘਰ ’ਚ ਨਹਾਉਂਦੇ ਸਮੇਂ ਚੱਕਰ ਆਉਣ ਬਾਅਦ ਡਿੱਗ ਗਈ ਅਤੇ ਉਸ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ ਸੀ।

 ਮ੍ਰਿਤਕਾ ਦੇ ਗਰਭਵਤੀ ਹੋਣ ਅਤੇ ਮਾਮਲੇ ਦੀ ਸ਼ੱਕੀ ਪ੍ਰਕਿਰਤੀ ਨੂੰ ਦੇਖਦੇ ਹੋਏ ਵਧੀਕ ਇੰਚਾਰਜ ਡਾ. ਸਨਮਾਨ ਮਾਜਿਨ ਦੀ ਅਗਵਾਈ ਹੇਠ ਤਿੰਨ ਡਾਕਟਰਾਂ ਦਾ ਇਕ ਬੋਰਡ ਬਣਾਇਆ ਗਿਆ ਸੀ। ਜਿਸ ’ਚ ਇਕ ਸੀਨੀਅਰ ਡਾਕਟਰ, ਇਕ ਬਾਲ ਰੋਗ ਵਿਗਿਆਨੀ, ਇਕ ਮਹਿਲਾ ਡਾਕਟਰ ਸ਼ਾਮਲ ਸਨ, ਜਿਨ੍ਹਾਂ ਦੀ ਅਗਵਾਈ ਹੇਠ ਮ੍ਰਿਤਕਾ ਦਾ ਪੋਸਟਮਾਰਟਮ ਕੀਤਾ ਗਿਆ ਸੀ। ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕਾ ਦੀ ਮੌਤ ਦਾ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਉਸ ਦੀ ਮੌਤ ਦੌਰਾ ਪੈਣ ਕਾਰਨ ਹੋਈ ਹੈ ਜਾਂ ਕਿਸੇ ਹੋਰ ਕਾਰਨ ਕਰ ਕੇ। ਫਿਲਹਾਲ ਮ੍ਰਿਤਕਾ ਦੇ ਪਿਤਾ ਦੇ ਬਿਆਨ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।


author

Babita

Content Editor

Related News