ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਗਰਭਵਤੀ ਔਰਤ ਦੀ ਮੌਤ, 2 ਜ਼ਖਮੀ

Tuesday, Jul 09, 2024 - 11:06 AM (IST)

ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਗਰਭਵਤੀ ਔਰਤ ਦੀ ਮੌਤ, 2 ਜ਼ਖਮੀ

ਭਗਤਾ ਭਾਈ (ਪਰਵੀਨ) : ਇਕ ਦਰਦਨਾਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਗਰਭਵਤੀ ਔਰਤ ਦੀ ਮੌਤ ਹੋ ਗਈ ਅਤੇ ਇਕ ਛੋਟੇ ਬੱਚੇ ਸਮੇਤ 2 ਵਿਅਕਤੀ ਜ਼ਖਮੀ ਹੋ ਗਏ। ਇਹ ਹਾਦਸਾ ਦਿਆਲਪੁਰਾ ਭਾਈ ਪਾਸ ਬਾਜਾਖਾਨਾ ਬਰਾਨਾਲ ਮੁੱਖ ਸੜਕ ’ਤੇ ਵਾਪਰਿਆ, ਜਿੱਥੇ ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਮਾਰੀ। ਟੱਕਰ ਦੇ ਨਤੀਜੇ ਵਜੋਂ ਮੋਟਰਸਾਈਕਲ ਸਵਾਰ ਔਰਤ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ ਅਤੇ ਉਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਔਰਤ ਦੀ ਮੌਤ ਹੋ ਗਈ।

ਔਰਤ ਦੀ ਪਛਾਣ ਮਨਪ੍ਰੀਤ ਕੌਰ (35) ਦੇ ਰੂਪ ਵਿਚ ਹੋਈ ਹੈ, ਜੋ ਗਰਭਵਤੀ ਸੀ। ਮ੍ਰਿਤਕਾ ਦਾ ਪਤੀ ਕੱਥਾ ਸਿੰਘ ਅਤੇ ਇਕ ਬੱਚਾ ਵੀ ਜ਼ਖ਼ਮੀ ਹੋ ਗਿਆ। ਇਸ ਦੁਖਦਾਈ ਹਾਦਸੇ ਨੇ ਸਥਾਨਕ ਲੋਕਾਂ ਵਿਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ ਅਤੇ ਸੜਕ ਸੁਰੱਖਿਆ ਦੇ ਮੁੱਦੇ ’ਤੇ ਨਵੀਂ ਚਰਚਾ ਚੇਤੇ ਕਰਵਾ ਦਿੱਤੀ ਹੈ। ਪਰਿਵਾਰ ਨੂੰ ਧੀਰਜ ਦੇਣ ਲਈ ਸਥਾਨਕ ਪ੍ਰਸ਼ਾਸਨ ਅਤੇ ਸਮਾਜ ਸੇਵੀਆਂ ਨੇ ਸੰਵੇਦਨਾ ਪ੍ਰਗਟ ਕੀਤੀ ਹੈ।


author

Babita

Content Editor

Related News