ਪੰਜਾਬ: ਪੈਦਲ ਜਾ ਰਹੀਆਂ ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ
Sunday, May 31, 2026 - 01:52 PM (IST)
ਨੂਰਮਹਿਲ (ਵੈੱਬ ਡੈਸਕ)- ਜਲੰਧਰ ਦੇ ਨੂਰਮਹਿਲ 'ਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇਕ ਅਣਪਛਾਤੇ ਵਾਹਨ ਨੇ ਪੈਦਲ ਜਾ ਰਹੀਆਂ ਤਿੰਨ ਔਰਤਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਦਰਦਨਾਕ ਹਾਦਸੇ ਵਿੱਚ ਛੇ ਮਹੀਨਿਆਂ ਦੀ ਗਰਭਵਤੀ ਮਹਿਲਾ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਔਰਤਾਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ ਹਨ।
ਇਹ ਵੀ ਪੜ੍ਹੋ: ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...
ਮ੍ਰਿਤਕ ਮਹਿਲਾ ਦੀ ਪਛਾਣ ਮਨਪ੍ਰੀਤ ਕੌਰ ਵਾਸੀ ਨਕੋਦਰ ਰੋਡ ਕਾਲੋਨੀ ਵਜੋਂ ਹੋਈ ਹੈ। ਉਸ ਦੇ ਪਤੀ ਜਸਪਾਲ ਜੱਸੀ ਨੇ ਦੱਸਿਆ ਕਿ ਇਹ ਹਾਦਸਾ ਰਾਤ ਸਾਢੇ 9 ਵਜੇ ਦੇ ਕਰੀਬ ਵਾਪਰਿਆ। ਪਰਿਵਾਰਕ ਮੈਂਬਰ ਰੋਜ਼ਾਨਾ ਦੀ ਤਰ੍ਹਾਂ ਰਾਤ ਦਾ ਖਾਣਾ ਖਾਣ ਤੋਂ ਬਾਅਦ ਸੈਰ ਲਈ ਨਿਕਲੇ ਸਨ। ਜਦੋਂ ਉਹ ਮਿਸ਼ਰ ਪੈਟਰੋਲ ਪੰਪ ਨੇੜੇ ਸੜਕ ਪਾਰ ਕਰ ਰਹੇ ਸਨ ਤਾਂ ਇਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਮਨਪ੍ਰੀਤ ਕੌਰ ਆਪਣੇ ਪਿੱਛੇ ਇਕ ਛੇ ਸਾਲ ਦਾ ਬੇਟਾ ਛੱਡ ਗਈ ਹੈ।
ਹਾਦਸੇ ਵਿੱਚ ਜ਼ਖ਼ਮੀ ਹੋਈਆਂ ਦੋ ਹੋਰ ਔਰਤਾਂ ਦੀ ਪਛਾਣ ਕਿਰਨ ਅਤੇ ਜੋਗਿੰਦਰੋ ਵਜੋਂ ਹੋਈ ਹੈ। ਕਿਰਨ ਦੀ ਛਾਤੀ 'ਤੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਜੋਗਿੰਦਰੋ ਦੀਆਂ ਲੱਤਾਂ ਟੁੱਟ ਗਈਆਂ ਹਨ। ਦੋਵਾਂ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ: ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
ਥਾਣਾ ਨੂਰਮਹਿਲ ਦੇ ਇੰਚਾਰਜ ਲਾਭ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤ ਮਿਲ ਗਈ ਹੈ। ਪੁਲਸ ਵੱਲੋਂ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀ ਵਾਹਨ ਚਾਲਕ ਦਾ ਪਤਾ ਲਗਾਇਆ ਜਾ ਸਕੇ। ਪੁਲਸ ਨੇ ਭਰੋਸਾ ਦਿੱਤਾ ਹੈ ਕਿ ਜਲਦ ਹੀ ਗੱਡੀ ਦਾ ਪਤਾ ਲਗਾ ਕੇ ਚਾਲਕ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਭਰੇ ਬਾਜ਼ਾਰ 'ਚ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
